ਚੰਡੀਗੜ੍ਹ (ਪਾਲ) : ਸ਼ਹਿਰ ’ਚ ਮੰਗਲਵਾਰ ਸਵੇਰ ਤੋਂ ਹੀ ਬੱਦਲ ਛਾਏ ਰਹੇ। ਦੁਪਹਿਰ ਹੁੰਦੇ ਤੇਜ਼ ਹਵਾਵਾਂ ਨਾਲ ਵੱਖ-ਵੱਖ ਥਾਵਾਂ ’ਚ ਹਲਕਾ ਮੀਂਹ ਪਿਆ। ਹਾਲਾਂਕਿ ਮੌਸਮ ਵਿਭਾਗ ਨੇ ਕਰੀਬ ਇਕ ਹਫ਼ਤੇ ਤੱਕ ਮੌਸਮ ਸਾਫ਼ ਰਹਿਣ ਨੂੰ ਲੈ ਕੇ ਪੂਰਵ ਅਨੁਮਾਨ ਪ੍ਰਗਟਾਇਆ ਸੀ, ਜਿਸ ਨੂੰ ਮੀਂਹ ਨੇ ਗਲਤ ਸਾਬਿਤ ਕਰ ਦਿੱਤਾ। 24 ਘੰਟੇ ਦੌਰਾਨ ਤਾਪਮਾਨ ’ਚ 5 ਡਿਗਰੀ ਦੀ ਗਿਰਾਵਟ ਦਰਜ ਹੋਈ। ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਘੱਟ ਹੋ ਕੇ 30.8 ਡਿਗਰੀ ਰਿਕਾਰਡ ਹੋਇਆ।
ਉੱਥੇ ਹੀ ਘੱਟ ਤੋਂ ਘੱਟ ਤਾਪਮਾਨ 20.6 ਡਿਗਰੀ ਰਿਹਾ। ਚੰਡੀਗੜ੍ਹ ਮੌਸਮ ਕੇਂਦਰ ਦੇ ਨਿਰਦੇਸ਼ਕ ਏ. ਕੇ. ਸਿੰਘ ਦਾ ਕਹਿਣਾ ਹੈ ਕਿ ਇਹ ਪੱਛਮੀ ਗੜਬੜੀ ਦਾ ਅਸਰ ਨਹੀਂ ਸੀ। ਸਥਾਨਕ ਪੱਧਰ ’ਤੇ ਬੱਦਲਾਂ ’ਚ ਦਬਾਅ ਹੋਣ ਕਾਰਨ ਅਜਿਹਾ ਹੋਇਆ ਹੈ। ਇਸ ਕਾਰਨ ਤੇਜ਼ ਹਵਾਵਾਂ ਦੇ ਨਾਲ ਕੁੱਝ ਖੇਤਰਾਂ ’ਚ ਮੀਂਹ ਪਿਆ। ਸ਼ੁੱਕਰਵਾਰ ਤੋਂ ਫਿਰ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। 26 ਅਪ੍ਰੈਲ ਤੋਂ ਪੱਛਮੀ ਗੜਬੜੀ ਹੋਣ ਜਾ ਰਹੀ ਹੈ, ਜਿਸ ਕਾਰਨ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਇਕ ਦਿਨ ਪਹਿਲਾਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਅਜਿਹੀਆਂ ਗਤੀਵਿਧੀਆਂ ਤੋਂ ਹੋਣ ਵਾਲੇ ਬਦਲਾਅ ਜ਼ਿਆਦਾ ਦੇਰ ਤੱਕ ਨਹੀਂ ਟਿਕਦੇ। ਠੰਡ ਥੋੜੀ ਦੇਰ ਤੱਕ ਰਹਿੰਦੀ ਹੈ।
ਅੱਗੇ ਅਜਿਹਾ ਰਹਿ ਸਕਦਾ ਹੈ ਮੌਸਮ
ਬੁੱਧਵਾਰ : ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਪਾਨ 36 ਤੇ ਘੱਟ ਤੋਂ ਘੱਟ 21 ਡਿਗਰੀ ਰਹਿ ਸਕਦਾ ਹੈ।
ਵੀਰਵਾਰ : ਮੌਸਮ ਸਾਫ਼ ਰਹੇਗਾ। ਵੱਧ ਤੋਂ ਵੱਧ ਤਾਪਮਾਨ 36 ਤੇ ਘੱਟ ਤੋਂ ਘੱਟ 22 ਡਿਗਰੀ ਰਹਿ ਸਕਦਾ ਹੈ।
ਸ਼ੁੱਕਰਵਾਰ : ਮੀਂਹ ਦੇ ਆਸਾਰ ਹਨ। ਵੱਧ ਤੋਂ ਵੱਧ ਤਾਪਮਾਨ 36 ਤੇ ਘੱਟ ਤੋਂ ਘੱਟ 23 ਡਿਗਰੀ ਰਹਿ ਸਕਦਾ ਹੈ।
ਕੇਂਦਰੀ ਜੇਲ੍ਹ ’ਚ ਤਾਲਾਸ਼ੀ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ
NEXT STORY