ਲੁਧਿਆਣਾ (ਨਰਿੰਦਰ) : ਪੰਜਾਬ 'ਚ ਇਸ ਵੇਲੇ ਸੁੱਕੀ ਠੰਡ ਪੈ ਰਹੀ ਹੈ ਅਤੇ ਲੋਕ ਖਾਂਸੀ, ਜ਼ੁਕਾਮ ਅਤੇ ਗਲਾ ਖ਼ਰਾਬ ਵਰਗੀਆਂ ਬੀਮਾਰੀਆਂ ਦਾ ਸਾਹਮਣਾ ਕਰ ਰਹੇ ਹਨ ਪਰ ਸੂਬਾ ਵਾਸੀਆਂ ਨੂੰ ਇਸ ਸੁੱਕੀ ਠੰਡ ਤੋਂ ਜਲਦ ਹੀ ਰਾਹਤ ਮਿਲੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਸੂਬੇ ਅੰਦਰ ਹਲਕਾ ਮੀਂਹ ਪੈਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ : ਪੰਜਾਬੀ ਗਾਇਕ 'ਸਿੱਧੂ ਮੂਸੇਵਾਲਾ' ਨੇ ਫੜ੍ਹਿਆ ਕਾਂਗਰਸ ਦਾ ਹੱਥ (ਤਸਵੀਰਾਂ)
ਉਨ੍ਹਾਂ ਕਿਹਾ ਕਿ ਮੀਂਹ ਪੈਣ ਨਾਲ ਪੰਜਾਬ ਦੇ ਲੋਕਾਂ ਨੂੰ ਸੁੱਕੀ ਪੈ ਰਹੀ ਠੰਡ ਤੋਂ ਕਾਫ਼ੀ ਰਾਹਤ ਮਿਲੇਗੀ ਅਤੇ ਵਾਤਾਵਰਣ ਵੀ ਸਾਫ ਹੋਵੇਗਾ। ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਆਉਂਦੇ ਦਿਨਾਂ 'ਚ ਪੈਣ ਵਾਲੇ ਮੀਂਹ ਦਾ ਅਸਰ ਕਣਕ ਦੀ ਫ਼ਸਲ 'ਤੇ ਜ਼ਿਆਦਾ ਨਹੀਂ ਹੋਵੇਗਾ ਪਰ ਹਵਾ 'ਚ ਮੌਜੂਦ ਪ੍ਰਦੂਸ਼ਣ ਦੇ ਕਣ ਘੱਟ ਜਾਣਗੇ।
ਇਹ ਵੀ ਪੜ੍ਹੋ : ਦਰਦਨਾਕ : ਪਤੀ ਦੀਆਂ ਅੱਖਾਂ ਸਾਹਮਣੇ ਪਤਨੀ ਨੂੰ ਮੌਤ ਨੇ ਘੇਰਿਆ, ਹਾਦਸੇ ਦੀ CCTV ਫੁਟੇਜ ਛੇੜ ਦੇਵੇਗੀ ਕੰਬਣੀ (ਤਸਵੀਰਾਂ)
ਉਨ੍ਹਾਂ ਦੱਸਿਆ ਕਿ ਇਸ ਸਾਲ ਦਸੰਬਰ ਮਹੀਨੇ ਦੀ ਸ਼ੁਰੂਆਤ 'ਚ ਪਈ ਠੰਡ ਨੇ ਬੀਤੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ 24-25 ਸਾਲ ਪਹਿਲਾਂ ਤਾਪਮਾਨ ਇੰਨਾ ਡਿਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੂੰ ਵੱਡੀ ਰਾਹਤ, ਪਾਵਰਕਾਮ ਨੇ ਲਿਆ ਅਹਿਮ ਫ਼ੈਸਲਾ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਲਕਾ ਮੀਂਹ ਪਿਆ ਹੈ, ਜਿਸ ਕਾਰਨ ਦਿਨ ਦੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਦਿਨ ਦਾ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
25 ਸਾਲਾਂ ਬਾਅਦ ਹੋਈ ਉੱਚ ਸਿੱਖਿਆ ਵਿਭਾਗ ’ਚ ਅਸਿਸਟੈਂਟ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ : ਪਰਗਟ ਸਿੰਘ
NEXT STORY