ਲੁਧਿਆਣਾ (ਸਲੂਜਾ) : ਪੰਜਾਬ ਅਤੇ ਹਰਿਆਣਾ 'ਚ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਤਾਪਮਾਨ ਵੱਧਣ ਕਾਰਨ ਲੋਕਾਂ ਨੂੰ ਦਿਨ ਵੇਲੇ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। 22 ਅਤੇ 23 ਫਰਵਰੀ ਨੂੰ ਮੌਸਮ ਫਿਰ ਕਰਵਟ ਲੈ ਸਕਦਾ ਹੈ। ਅਜਿਹੀ ਸੰਭਾਵਨਾ ਜ਼ਾਹਰ ਕਰਦੇ ਹੋਏ ਮੌਸਮ ਵਿਭਾਗ ਚੰਡੀਗੜ੍ਹ ਦੇ ਮੁਖੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਆਉਣ ਵਾਲੇ 2 ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਗਰਜ ਅਤੇ ਚਮਕ ਨਾਲ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੋਲਿੰਗ ਬੂਥਾਂ 'ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 21 ਫਰਵਰੀ ਨੂੰ ਛੁੱਟੀ ਦਾ ਐਲਾਨ
ਇਸ ਦੇ ਨਾਲ ਹੀ ਧੂੜ ਭਰੀ ਹਨ੍ਹੇਰੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਦਾ ਅੰਦਾਜ਼ਾ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਨਿਕਲ ਰਹੀ ਧੁੱਪ ਕਾਰਨ ਠੰਡ ਸਿਰਫ ਸਵੇਰ ਅਤੇ ਸ਼ਾਮ ਦੀ ਰਹਿ ਗਈ ਹੈ, ਜਦੋਂ ਕਿ ਦਿਨ ਵੇਲੇ ਗਰਮੀ ਦਾ ਅਹਿਸਾਸ ਹੁੰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੋਹਾਲੀ 'ਚ ਸਟਰਾਂਗ ਰੂਮ ਬਾਹਰ ਆਮ ਆਦਮੀ ਪਾਰਟੀ ਨੇ ਲਾਇਆ ਟੈਂਟ, ਜਾਣੋ ਕਾਰਨ
NEXT STORY