ਲੁਧਿਆਣਾ (ਸਲੂਜਾ) : ਪੰਜਾਬ 'ਚ ਪਿਛਲੇ ਦਿਨੀਂ ਪਏ ਮੀਂਹ ਕਾਰਨ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਹੁਣ ਸਵੇਰੇ ਅਤੇ ਰਾਤ ਵੇਲੇ ਠੰਡ ਦਾ ਅਹਿਸਾਸ ਹੁੰਦਾ ਹੈ, ਜਦੋਂ ਕਿ ਦੁਪਹਿਰ ਵੇਲੇ ਅਜੇ ਗਰਮੀ ਹੈ। ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਦੇ ਮੁਤਾਬਕ 9, 10 ਅਤੇ 11 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਮਾਲਵਾ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਨੱਕ ਰਗੜ ਕੇ ਮਾਂ ਨੇ ਮੰਗੀ ਸੀ ਦਾਤ, ਮੰਨਤਾਂ ਪੂਰੀਆਂ ਹੋਣ ਤੋਂ ਪਹਿਲਾਂ ਹੀ ਜਹਾਨੋਂ ਤੁਰ ਗਿਆ 'ਲਾਲ' (ਤਸਵੀਰਾਂ)
ਇਸ ਕਾਰਨ ਤਾਪਮਾਨ ਡਿੱਗ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋ ਰਿਹਾ ਹੈ। ਮਾਹਰਾਂ ਮੁਤਾਬਕ ਮਾਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸ ਮੁਤਾਬਕ ਸਰਦੀ ਇਸ ਵਾਰ ਜਲਦੀ ਸ਼ੁਰੂ ਹੋ ਜਾਵੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਠੰਡ 2 ਹਫ਼ਤੇ ਪਹਿਲਾਂ ਸ਼ੁਰੂ ਹੋ ਰਹੀ ਹੈ। ਐਤਵਾਰ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ 'ਚ ਬੱਦਲ ਛਾਏ ਹੋਏ ਹਨ।
ਇਹ ਵੀ ਪੜ੍ਹੋ : ਹੋਟਲ 'ਚ ਕੁੜੀਆਂ ਨਾਲ ਰੰਗਰਲੀਆਂ ਮਨਾਉਂਦਿਆਂ ਦੇ ਛੁੱਟੇ ਪਸੀਨੇ, ਪੁਲਸ ਨੇ ਰੰਗੇ ਹੱਥੀਂ ਕੀਤੇ ਕਾਬੂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੂਸੇਵਾਲਾ ਨੂੰ ਲੈ ਕੇ ਜੈਨੀ ਜੌਹਲ ਵਲੋਂ ਕੱਢਿਆ ਗਿਆ ਗੀਤ 'Letter To CM' ਯੂਟਿਊਬ ਤੋਂ ਕੀਤਾ ਗਿਆ ਡਿਲੀਟ
NEXT STORY