ਲੁਧਿਆਣਾ (ਸਲੂਜਾ) : ਪੰਜਾਬ 'ਚ ਠੰਡ ਹੋਣੀ ਸ਼ੁਰੂ ਹੋ ਚੁੱਕੀ ਹੈ। ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 12 ਤੋਂ 15 ਡਿਗਰੀ ਸੈਲਸੀਅਸ ਵਿਚਾਲੇ ਚੱਲ ਰਿਹਾ ਹੈ। ਸਵੇਰੇ ਅਤੇ ਰਾਤ ਦੇ ਸਮੇਂ ਮੌਸਮ ਦਾ ਮਿਜਾਜ਼ ਠੰਡਾ ਰਹਿਣ ਨਾਲ ਠੰਡ ਦਾ ਅਹਿਸਾਸ ਵੀ ਹੋਣ ਲੱਗਾ ਹੈ। ਦੁਪਹਿਰ ਦੇ ਸਮੇਂ ਕੁੱਝ ਸਮੇਂ ਲਈ ਬਜ਼ੁਰਗ ਧੁੱਪ ਦਾ ਆਨੰਦ ਵੀ ਲੈਣ ਲੱਗੇ ਹਨ।
ਇਹ ਵੀ ਪੜ੍ਹੋ : ਸੜਕ ਹਾਦਸੇ 'ਚ ਮਰਨ ਵਾਲੇ ਦੇ ਪਰਿਵਾਰ ਨੂੰ ਆਸਾਨੀ ਨਾਲ ਮਿਲੇਗਾ ਮੁਆਵਜ਼ਾ, ਜਾਣੋ ਕਿੱਥੇ ਹੁੰਦੈ ਅਪਲਾਈ
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਭਰ 'ਚ 2 ਨਵੰਬਰ ਤੋਂ ਸਰਦੀ ਜ਼ੋਰ ਫੜ੍ਹੇਗੀ ਕਿਉਂਕਿ ਪਹਾੜੀ ਇਲਾਕਿਆਂ 'ਚ ਬਰਫਬਾਰੀ ਤੇਜ਼ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਕਾਲਜਾਂ 'ਚ ਅਧਿਆਪਕਾਂ ਦੀ ਭਰਤੀ 'ਤੇ ਲੱਗੀ ਬ੍ਰੇਕ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ 5 ਅਤੇ 6 ਨਵੰਬਰ ਨੂੰ ਬਾਰਸ਼ ਹੋਣ ਦੀ ਸੰਭਾਵਨਾ ਨਾਲ ਮੌਸਮ ਦਾ ਮਿਜਾਜ਼ ਕਰਵਟ ਲਵੇਗਾ, ਜਦਕਿ ਸੂਬੇ ਭਰ ’ਚ 4 ਨਵੰਬਰ ਤੱਕ ਮੌਸਮ ਦਾ ਮਿਜਾਜ਼ ਖੁਸ਼ਕ ਬਣਿਆ ਰਹਿ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਦੇ ਸਰਕਾਰੀ ਕਾਲਜਾਂ 'ਚ ਅਧਿਆਪਕਾਂ ਦੀ ਭਰਤੀ 'ਤੇ ਲੱਗੀ ਬ੍ਰੇਕ, ਜਾਣੋ ਕੀ ਹੈ ਪੂਰਾ ਮਾਮਲਾ
NEXT STORY