ਚੰਡੀਗੜ੍ਹ : ਪੰਜਾਬ 'ਚ ਇਨ੍ਹਾਂ ਦਿਨਾਂ ਦੌਰਾਨ ਕਿਤੇ ਹਲਕਾ ਮੀਂਹ ਪੈ ਰਿਹਾ ਹੈ ਅਤੇ ਕਿਤੇ ਬੱਦਲ ਛਾਏ ਹੋਏ ਹਨ ਪਰ ਮਾਨਸੂਨ ਦੀ ਰਫ਼ਤਾਰ ਕਾਫ਼ੀ ਸੁਸਤ ਹੈ। ਸੂਬੇ ਦੇ ਅਜਿਹੇ ਹਾਲਾਤ ਪਿਛਲੇ ਪੂਰੇ ਹਫ਼ਤੇ ਅਜਿਹੇ ਹੀ ਰਹੇ ਹਨ। ਮੌਸਮ ਵਿਭਾਗ ਦੇ ਮੁਤਾਬਕ ਅਗਸਤ ਦੇ ਪਹਿਲੇ ਹਫ਼ਤੇ 'ਚ ਸੂਬੇ ਅੰਦਰ 9 ਜ਼ਿਲ੍ਹਿਆਂ 'ਚ ਕਾਫ਼ੀ ਘੱਟ ਮੀਂਹ ਪਿਆ ਅਤੇ ਇੱਥੇ 86 ਫ਼ੀਸਦੀ ਤੱਕ ਘੱਟ ਮੀਂਹ ਪਿਆ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਵੱਲੋਂ ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਉਣ ਦੀ ਮੰਗ
ਇਨ੍ਹਾਂ 'ਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐੱਸ. ਬੀ. ਐੱਸ. ਨਗਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਅਗਸਤ ਮਹੀਨੇ ਅਜੇ ਤੱਕ ਅੰਮ੍ਰਿਤਸਰ ਅਤੇ ਸ੍ਰੀ ਮੁਕਤਸਰ ਸਾਹਿਬ 'ਚ ਹੀ 63.2 ਐੱਮ. ਐੱਮ. ਅਤੇ 37.4 ਐੱਮ. ਐੱਮ. ਮੀਂਹ ਪਿਆ ਹੈ। ਸੂਬੇ ਦੇ 5 ਹੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ 'ਚ ਮੀਂਹ ਦੀ ਸੰਭਾਵਨਾ ਮੌਸਮ ਵਿਭਾਗ ਨੇ ਜਤਾਈ ਹੈ। ਬਾਕੀ ਸਾਰੇ ਜ਼ਿਲ੍ਹਿਆਂ 'ਚ ਸੋਕਾ ਹੀ ਰਹੇਗਾ ਜਾਂ ਹਲਕਾ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਦੀਆਂ ਬਦਲੀਆਂ ਨੂੰ ਲੈ ਕੇ ਜ਼ਰੂਰੀ ਖ਼ਬਰ, ਜਲਦੀ ਕਰ ਦਿਓ Apply
ਮੌਸਮ ਵਿਭਾਗ ਦੇ ਮੁਤਾਬਕ ਅਗਲੇ 3 ਦਿਨ ਵੀ ਮੀਂਹ ਦੀ ਸੰਭਾਵਨਾ ਨਹੀਂ ਹੈ। ਮਾਨਸੂਨ ਦੇ ਕਮਜ਼ੋਰ ਹੋਣ ਨਾਲ ਸੂਬੇ ਦੇ ਤਾਪਮਾਨ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦਾ ਔਸਤਨ ਤਾਪਮਾਨ ਆਮ ਨਾਲੋਂ 1.9 ਡਿਗਰੀ ਜ਼ਿਆਦਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰ
For Android:- https://play.google.com/store/apps/details?id=com.jagbani&hl=e
For IOS:- https://itunes.apple.com/in/app/id538323711?mt=8
ਰੈਣਕ ਬਾਜ਼ਾਰ ਦੇ ਕਾਰੋਬਾਰੀ ਮਾਨਵ ਖੁਰਾਣਾ ਨੇ ਹਸਪਤਾਲ 'ਚ ਤੋੜਿਆ ਦਮ, ਖ਼ੁਦ ਨੂੰ ਮਾਰੀ ਸੀ ਗੋਲ਼ੀ
NEXT STORY