ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ ਹੁਣ ਲੋਕਾਂ ਨੂੰ ਜਲਦੀ ਹੀ ਕੰਬਲ ਅਤੇ ਰਜਾਈਆਂ ਕੱਢਣੇ ਪੈ ਜਾਣਗੇ ਕਿਉਂਕਿ ਮੌਸਮ ਵਿਭਾਗ ਦੇ ਮੁਤਾਬਕ ਜਲਦ ਠੰਡ ਆਪਣਾ ਜ਼ੋਰ ਫੜ੍ਹ ਲਵੇਗੀ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਸਾਫ਼ ਰਹੇਗਾ ਅਤੇ 27 ਤਾਰੀਖ਼ ਤੋਂ ਬਾਅਦ ਮੌਸਮ ਬਿਲਕੁਲ ਬਦਲ ਜਾਵੇਗਾ। ਇਸ ਦੇ ਨਾਲ ਹੀ ਠੰਡ ਵੀ ਵੱਧ ਜਾਵੇਗੀ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
ਫਿਲਹਾਲ ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰ ਅਤੇ ਸ਼ਾਮ ਦੀ ਠੰਡ ਸ਼ੁਰੂ ਹੋ ਗਈ ਹੈ। ਇਸ ਕਾਰਨ ਰਾਤ ਦਾ ਤਾਪਮਾਨ ਦਿਨ ਦੇ ਮੁਕਾਬਲੇ ਤੇਜ਼ੀ ਨਾਲ ਡਿੱਗਣਾ ਸ਼ੁਰੂ ਹੋ ਗਿਆ ਹੈ। ਸਾਰੇ ਜ਼ਿਲ੍ਹਿਆਂ 'ਚ ਘੱਟੋ-ਘੱਟ ਤਾਪਮਾਨ 15 ਤੋਂ 19 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ 'ਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਆਪਕਾਂ ਲਈ ਹਰਜੋਤ ਬੈਂਸ ਦਾ ਵੱਡਾ ਐਲਾਨ (ਵੀਡੀਓ)
ਪੰਜਾਬ ਅਤੇ ਚੰਡੀਗੜ੍ਹ ਵਿੱਚ (ਅੱਜ) ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਭਾਵੇਂ ਸਵੇਰ ਅਤੇ ਸ਼ਾਮ ਨੂੰ ਥੋੜ੍ਹਾ ਠੰਡਾ ਹੋ ਸਕਦਾ ਹੈ, ਪਰ ਦੁਪਹਿਰ ਨੂੰ ਇਹ ਗਰਮ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ ਦੋ ਡਿਗਰੀ ਵੱਧ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੂੰਦੜ ਵੱਲੋਂ ਵਲਟੋਹਾ ਨੂੰ 10 ਸਾਲਾਂ ਲਈ ਪਾਰਟੀ ’ਚੋਂ ਨਾ ਕੱਢਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਸਿੱਧੀ ਉਲੰਘਣਾ
NEXT STORY