ਨਵੀਂ ਦਿੱਲੀ/ਜਲੰਧਰ (ਏਜੰਸੀਆਂ/ਨਿ. ਸ.) : ਪੰਜਾਬ ਸਮੇਤ ਭਾਰਤ ਦੇ ਉੱਤਰੀ ਤੇ ਮੱਧ ਹਿੱਸੇ 'ਚ 3 ਤੋਂ 5 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਬਰਫ਼ਬਾਰੀ, ਬਿਜਲੀ ਕੜਕਣ ਅਤੇ ਗੜ੍ਹੇ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਗਿਆਨ ਮਹਿਕਮੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤਨੀ ਤੇ ਪੁੱਤਰ ਦਾ ਕਤਲ ਕਰਕੇ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ
ਉੱਤਰ-ਪੱਛਮੀ ਤੇ ਮੱਧ ਭਾਰਤ ਦੇ ਜ਼ਿਆਦਾਤਰ ਇਲਾਕਿਆਂ 'ਚ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਣ ਦੀ ਪੂਰੀ ਸੰਭਾਵਨਾ ਹੈ। ਅਗਲੇ 24 ਘੰਟਿਆਂ 'ਚ ਸੀਤ ਲਹਿਰ ਤੋਂ ਛੁਟਕਾਰਾ ਮਿਲ ਸਕਦਾ ਹੈ। ਮੌਸਮ ਮਹਿਕਮੇ ਅਨੁਸਾਰ ਅਫ਼ਗਾਨਿਸਤਾਨ ਦੇ ਉੱਪਰ ਚੱਕਰਵਾਤ ਦੀ ਸਥਿਤੀ ਬਣ ਰਹੀ ਹੈ। ਮੱਧ ਪਾਕਿਸਤਾਨ ਤੇ ਪੱਛਮੀ ਰਾਜਸਥਾਨ ਦੇ ਉੱਪਰ ਵੀ ਚੱਕਰਵਾਤ ਦੀ ਸਥਿਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲ੍ਹਾਂ 'ਚ, ਬਾਕੀ 5 ਦੀ ਭਾਲ ਜਾਰੀ : ਕੈਪਟਨ
ਇਨ੍ਹਾਂ ਤਬਦੀਲੀਆਂ ਕਾਰਣ ਉੱਤਰ-ਪੱਛਮੀ ਹਿਮਾਲਿਆਈ ਖੇਤਰ ਦੇ ਉੱਪਰਲਾ ਮੌਸਮ ਪ੍ਰਭਾਵਿਤ ਹੋ ਸਕਦਾ ਹੈ। ਹਿਮਾਚਲ ਪ੍ਰਦੇਸ਼ 'ਚ 4 ਫਰਵਰੀ ਨੂੰ ਅਤੇ ਜੰਮੂ-ਕਸ਼ਮੀਰ 'ਚ 3 ਤੇ 4 ਫਰਵਰੀ ਨੂੰ ਭਾਰੀ ਮੀਂਹ ਤੇ ਬਰਫ਼ਬਾਰੀ ਹੋ ਸਕਦੀ ਹੈ। ਮੰਗਲਵਾਰ ਨੂੰ ਸ਼੍ਰੀਨਗਰ ਤੇ ਪਹਿਲਗਾਮ ਨੂੰ ਛੱਡ ਕੇ ਕਸ਼ਮੀਰ 'ਚ ਘੱਟੋ-ਘੱਟ ਤਾਪਮਾਨ 'ਚ ਵਾਧਾ ਹੋਇਆ। ਪਹਿਲਗਾਮ 'ਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 9.3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਪਹਿਲਗਾਮ ਸਭ ਤੋਂ ਠੰਡਾ ਸਥਾਨ ਰਿਹਾ।
ਇਹ ਵੀ ਪੜ੍ਹੋ : ਟਰਾਮਾ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ, PGI 'ਚ ਸ਼ੁਰੂ ਹੋਇਆ ਦੇਸ਼ ਦਾ ਪਹਿਲਾ ਐਂਪਿਊਟੀ ਕਲੀਨਿਕ
ਸੈਲਾਨੀਆਂ ਨੂੰ ਅਟਲ ਟਨਲ ਵੱਲ ਜਾਣ ਦੀ ਇਜਾਜ਼ਤ
ਹਿਮਾਚਲ 'ਚ ਮੌਸਮ ਸਾਫ ਹੁੰਦਿਆਂ ਹੀ ਮੰਗਲਵਾਰ ਨੂੰ ਪੁਲਸ ਨੇ ਸੈਲਾਨੀਆਂ ਨੂੰ ਅਟਲ ਟਨਲ ਵੱਲ ਜਾਣ ਦੀ ਇਜਾਜ਼ਤ ਦੇ ਦਿੱਤੀ। ਮੌਸਮ ਮਹਿਕਮੇ ਨੇ 3 ਤੋ 5 ਫਰਵਰੀ ਤਕ ਕੁੱਲੂ ਜ਼ਿਲ੍ਹੇ 'ਚ ਮੀਂਹ ਤੇ ਬਰਫ਼ਬਾਰੀ ਹੋਣ ਦੀ ਚਿਤਾਵਨੀ ਦਿੱਤੀ ਹੈ।
ਨੋਟ : ਪੰਜਾਬ ਸਮੇਤ ਉੱਤਰੀ ਭਾਰਤ 'ਚ ਮੌਸਮ ਨੂੰ ਲੈ ਕੇ ਦਿੱਤੀ ਚਿਤਾਵਨੀ ਬਾਰੇ ਦਿਓ ਆਪਣੀ ਰਾਏ
ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲ੍ਹਾਂ 'ਚ, ਬਾਕੀ 5 ਦੀ ਭਾਲ ਜਾਰੀ : ਕੈਪਟਨ
NEXT STORY