ਜਲੰਧਰ/ਚੰਡੀਗੜ੍ਹ (ਵੈੱਬ ਡੈਸਕ, ਪ੍ਰਦੀਪ)- ਪੰਜਾਬ ਵਿਚ ਬੀਤੇ ਦਿਨੀਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਲੋਕਾਂ ਨੂੰ ਉਸ ਵੇਲੇ ਰਾਹਤ ਮਿਲੀ ਜਦੋਂ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ। ਮੌਸਮ ਦੇ ਮਿਜਾਜ਼ ਬਦਲਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈ ਰਿਹਾ ਹੈ। ਇਕੇ ਪਾਸੇ ਚੰਡੀਗੜ੍ਹ, ਮੋਹਾਲੀ ਵਿਚ ਜਿੱਥੇ ਭਾਰੀ ਮੀਂਹ ਅਤੇ ਤੇਜ਼ ਰਵਾਵਾਂ ਚੱਲ ਰਹੀਆਂ ਹਨ, ਉਥੇ ਪੰਜਾਬ ਦੇ ਨੰਗਲ ਵਿਚ ਇਸ ਸਮੇਂ ਭਾਰੀ ਗੜ੍ਹੇਮਾਰੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ੀਰਕਪੁਰ, ਰਾਜਪੁਰਾ, ਪਟਿਆਲਾ ਸਣੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਤੇਜ਼-ਤੂਫਾਨ ਕਾਰਨ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿਚ ਇਸ ਵੇਲੇ ਹਨ੍ਹੇਰਾ ਛਾ ਗਿਆ ਹੈ। ਜਲੰਧਰ ਵਿਚ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, ਪ੍ਰਾਪਰਟੀ ਖ਼ਰੀਦਣੀ ਹੋਈ ਮਹਿੰਗੀ, ਨਵੇਂ ਰੇਟ ਹੋ ਗਏ ਜਾਰੀ
ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕਰ ਦਿੱਤਾ ਹੈ। 21 ਮਈ ਨੂੰ ਪੰਜਾਬ ਦੇ ਪੰਜ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਸੂਬੇ ਦੇ 16 ਜ਼ਿਲ੍ਹਿਆਂ ਵਿਚ ਧੂੜ ਭਰੀ ਹਨੇਰੀ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮੌਸਮ ਵਿੱਚ ਆਏ ਇਸ ਅਚਾਨਕ ਇਸ ਬਦਲਾਅ ਨੇ ਜਿੱਥੇ ਗਰਮੀ ਤੋਂ ਨਿਜਾਤ ਦੁਆਈ ਹੈ ਤਾਂ ਉੱਥੇ ਹੀ ਝੋਨਾ ਲਾਉਣ ਦੀ ਤਿਆਰੀ ਕਰ ਰਹੇ ਕਿਸਾਨਾਂ ਲਈ ਵੀ ਵੱਡੀ ਰਹਿਮਤ ਬਣ ਗਿਆ ਹੈ।


ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
NEXT STORY