ਚੰਡੀਗੜ੍ਹ : ਪੰਜਾਬ ਨੂੰ ਨਵੰਬਰ ਦੇ ਪਹਿਲੇ ਹਫ਼ਤੇ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ 5 ਅਤੇ 6 ਨਵੰਬਰ ਨੂੰ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਹ ਗੜਬੜੀ 4 ਨਵੰਬਰ ਤੋਂ ਸਰਗਰਮ ਹੋ ਜਾਵੇਗੀ। ਇਸਦਾ ਪ੍ਰਭਾਵ ਜੰਮੂ ਅਤੇ ਕਸ਼ਮੀਰ ਵਿਚ ਵਧੇਰੇ ਦੇਖਣ ਨੂੰ ਮਿਲੇਗਾ। ਹਾਲਾਂਕਿ ਇਹ 5 ਅਤੇ 6 ਨਵੰਬਰ ਨੂੰ ਪੰਜਾਬ ਨੂੰ ਵੀ ਪ੍ਰਭਾਵਿਤ ਕਰੇਗੀ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਇਨ੍ਹਾਂ ਦਿਨਾਂ ਵਿਚ ਬੱਦਲਵਾਈ ਰਹੇਗੀ ਅਤੇ ਕਈ ਥਾਈਂ ਦਰਮਿਆਨੀ ਤੋਂ ਭਾਰੀ ਬਾਰਿਸ਼ ਪੈ ਸਕਦੀ ਹੈ। ਲਿਹਾਜ਼ਾ ਮੀਂਹ ਕਾਰਣ ਪੰਜਾਬ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
ਇਸ ਦੇ ਨਾਲ ਹੀ ਠੰਡ ਵਿਚ ਵੀ ਵਾਧਾ ਹੋਵੇਗਾ। ਇਸ ਗੜਬੜੀ ਕਾਰਣ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ ਜਿਸ ਕਾਰਣ ਤਾਪਮਾਨ ਵਿਚ ਕਮੀ ਆ ਸਕਦੀ ਹੈ। ਦੂਜੇ ਪਾਸੇ ਇਹ ਬਾਰਿਸ਼ ਪ੍ਰਦੂਸ਼ਣ ਦੇ ਕਣਾਂ ਨੂੰ ਖ਼ਤਮ ਕਰੇਗਾ ਅਤੇ ਹਵਾ ਗੁਣਵੱਤਾ ਸੂਚਕਾਂਕ ਵਿਚ ਸੁਧਾਰ ਹੋਵੇਗਾ। ਮੌਜੂਦਾ ਸਮੇਂ ਪੰਜਾਬ ਦੇ ਸਾਰੇ ਸ਼ਹਿਰਾਂ ਦਾ AQI 100 ਤੋਂ ਉੱਪਰ ਹੈ ਜਦਕਿ ਬਠਿੰਡਾ ਵਿਚ ਇਹ 205 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਦੇ ਨਵਜੋਤ ਸਿੱਧੂ ਬਾਰੇ ਬਿਆਨ ਨਾਲ ਸਿਆਸਤ 'ਚ ਭੂਚਾਲ, ਕਿਹਾ...
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ 1 ਡਿਗਰੀ ਹੇਠਾਂ ਆਇਆ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਮਾਨਸਾ ਵਿਚ ਦਰਜ ਕੀਤਾ ਗਿਆ, ਜਿੱਥੇ ਪਾਰਾ 32.3 ਡਿਗਰੀ ਸੀ। ਇਸ ਦੌਰਾਨ ਸੂਬੇ ਵਿਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ਵਿਚ 16 ਡਿਗਰੀ ਦਰਜ ਕੀਤਾ ਗਿਆ। ਰਾਤ ਦੇ ਘੱਟੋ-ਘੱਟ ਤਾਪਮਾਨ ਵਿਚ 1.1 ਡਿਗਰੀ ਦਾ ਵਾਧਾ ਹੋਇਆ। ਇਹ ਤਾਪਮਾਨ ਆਮ ਨਾਲੋਂ 4 ਡਿਗਰੀ ਵੱਧ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨੀ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਫਿਰ ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ! ਮਸ਼ਹੂਰ ਕਾਰੋਬਾਰੀ 'ਤੇ ਫਾਇਰਿੰਗ, ਸੀਟ ਹੇਠਾਂ ਲੁਕ ਕੇ...
NEXT STORY