ਚੰਡੀਗੜ੍ਹ : ਪੰਜਾਬ ਸਮੇਤ ਹਰਿਆਣਾ 'ਚ ਮੌਸਮ ਨੂੰ ਲੈ ਕੇ ਵਿਭਾਗ ਨੇ 24 ਘੰਟਿਆਂ ਲਈ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 20 ਤੋਂ 22 ਅਪ੍ਰੈਲ ਤੱਕ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ 'ਚ ਕਈ ਥਾਵਾਂ 'ਤੇ ਗਰਜ ਅਤੇ ਬਿਜਲੀ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਪੰਜਾਬ ਦੇ ਕਈ ਹਿੱਸਿਆਂ 'ਚ ਤੇਜ਼ ਤੂਫ਼ਾਨ ਦੇ ਨਾਲ ਭਾਰੀ ਮੀਂਹ ਪਿਆ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਪੰਜਾਬ ’ਚ ਇਸ ਵਾਰ 14 ਹਜ਼ਾਰ ਅਧਿਆਪਕ ਨਿਭਾਉਣਗੇ ਚੋਣ ਡਿਊਟੀ
ਇਸ ਦੌਰਾਨ ਕਈ ਥਾਵਾਂ 'ਤੇ ਦਰੱਖਤ ਡਿੱਗ ਗਏ ਅਤੇ ਸੜਕਾਂ 'ਤੇ ਵਾਹਨ ਚਾਲਕਾਂ ਨੂੰ ਕਾਫੀ ਪਰੇਸ਼ਾਨ ਦੀ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਦੇ ਕਈ ਇਲਾਕਿਆਂ 'ਚ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋਈ। ਇਹ ਵੀ ਦੱਸ ਦੇਈਏ ਕਿ ਵਿਸਾਖੀ ਦੇ ਤਿਉਹਾਰ ਉਪਰੰਤ ਗਰਮੀ ਦਾ ਮੌਸਮ ਜ਼ੋਰ ਫੜ੍ਹ ਰਿਹਾ ਸੀ ਅਤੇ ਦਿਨ-ਬ-ਦਿਨ ਤਾਪਮਾਨ ਵੱਧ ਰਿਹਾ ਸੀ, ਜਿਸ ਕਾਰਨ ਆਮ ਲੋਕ ਗਰਮੀ ਤੋਂ ਤੋਬਾ ਕਰਨ ਲੱਗ ਪਏ ਸਨ ਪਰ ਬੀਤੀ ਦੁਪਹਿਰ ਅਚਾਨਕ ਮੀਂਹ ਪਿਆ ਅਤੇ ਨਾਲ ਹੀ ਭਾਰੀ ਗੜ੍ਹੇਮਾਰੀ ਵੀ ਹੋਈ।
ਇਹ ਵੀ ਪੜ੍ਹੋ : ਪੰਜਾਬ ਦੀ ਜੇਲ੍ਹ 'ਚ ਵੱਡੀ ਘਟਨਾ, ਕੈਦੀਆਂ ਵਿਚਾਲੇ ਹੋਈ ਖੂਨੀ ਝੜਪ ਦੌਰਾਨ 2 ਲੋਕਾਂ ਦੀ ਮੌਤ (ਵੀਡੀਓ)
ਜਿਸ ਕਾਰਨ ਧਰਤੀ ਚਿੱਟੀ ਵਿਖਾਈ ਦੇਣ ਲੱਗ ਪਈ। ਇਸ ਕਾਰਨ ਮੌਸਮ ਖ਼ੁਸ਼ਗਵਾਰ ਹੋ ਗਿਆ ਹੈ ਅਤੇ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਬੇਸ਼ੱਕ ਬਾਰਸ਼ ਰੁਕ ਗਈ ਸੀ ਪਰ ਕਣਕ ਦੀ ਵਾਢੀ ਦੇ ਚੱਲਦਿਆਂ ਕਿਸਾਨਾਂ ਵਿਚ ਅਚਨਚੇਤ ਖ਼ਰਾਬ ਹੋਏ ਮੌਸਮ ਨੂੰ ਲੈ ਕੇ ਭਾਰੀ ਚਿੰਤਾ ਪਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕਾਂਗਰਸ ਨੂੰ ਇਕ ਹੋਰ ਝਟਕਾ! ਇਸ ਆਗੂ ਨੇ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ
NEXT STORY