ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚੋਂ ਮੌਨਸੂਨ ਦੇ ਵਿਦਾਈ ਹੋਣ ਤੋਂ ਬਾਅਦ ਤਾਪਮਾਨ ਵਿਚ ਥੋੜ੍ਹਾ ਵਾਧਾ ਵੇਖਣ ਨੂੰ ਮਿਲਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵਾਰ ਠੰਡ ਦੇਰ ਨਾਲ ਪਵੇਗੀ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਵਿਭਾਗ ਵੱਲੋਂ 1 ਤਾਰੀਖ਼ ਤੋਂ ਲੈ ਕੇ 5 ਅਕਤੂਬਰ ਤੱਕ ਦੀ ਭਵਿੱਖਬਾਣੀ ਕੀਤੀ ਗਈ ਹੈ। 4 ਅਤੇ 5 ਅਕਤੂਬਰ ਨੂੰ ਸੂਬੇ ਦੇ ਮੌਸਮ ਵਿਚ ਪੂਰੀ ਤਰ੍ਹਾਂ ਬਦਲਾਅ ਵੇਖਣ ਨੂੰ ਮਿਲੇਗਾ। ਸੂਬੇ ਵਿਚ 5 ਅਕਤੂਬਰ ਨੂੰ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ 1, 2 ਅਤੇ 3 ਅਕਤੂਬਰ ਨੂੰ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਦੱਸੀ ਗਈ ਹੈ ਜਦਕਿ 4 ਅਤੇ 5 ਅਕਤੂਬਰ ਨੂੰ ਪੂਰੀ ਤਰ੍ਹਾਂ ਮੌਸਮ ਵਿਚ ਬਦਲਾਅ ਆਵੇਗਾ।

ਇਹ ਵੀ ਪੜ੍ਹੋ: ਜਲੰਧਰ ਵਾਸੀ ਸਾਵਧਾਨ! ਰੈੱਡ ਲਾਈਟ ਜੰਪ, ਜ਼ੈਬਰਾ ਕਰਾਸਿੰਗ ਤੇ ਰਾਂਗ ਸਾਈਡ ਐਂਟਰੀ ’ਤੇ ਈ-ਚਲਾਨ ਦਾ ਫੋਕਸ
ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ ਸਾਹਿਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਮਸ਼ਹੂਰ ਕਾਲਜ ਨੇੜਿਓਂ ਨਿਕਲੇ 12 ਜ਼ਹਿਰੀਲੇ ਸੱਪ, ਵੇਖ ਉੱਡੇ ਲੋਕਾਂ ਦੇ ਹੋਸ਼
ਉਥੇ ਹੀ ਮਾਹਰਾਂ ਦਾ ਕਹਿਣਾ ਹੈ ਠੰਡ ਲਿਆਉਣ ਵਾਲੀਆਂ ਹਵਾਵਾਂ ਅਜੇ ਤੱਕ ਸੈੱਟ ਨਹੀਂ ਹੋ ਸਕੀਆਂ ਹਨ। ਮੌਸਮ ਵਿਭਾਗ ਦੇ ਮੁਤਾਬਕ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਹੁੰਮਸ ਵਾਲੀ ਗਰਮੀ ਜਾਰੀ ਰਹਿ ਸਕਦੀ ਹੈ। ਇਸ ਲਈ ਠੰਡੀਆਂ ਹਵਾਵਾਂ ਲਿਆਉਣ ਵਾਲੀਆਂ ਹਵਾਵਾਂ ਅਕਤੂਬਰ ਦੇ ਦੂਜੇ ਹਫ਼ਤੇ ਸੈੱਟ ਹੋਣਗੀਆਂ ਅਤੇ ਮੌਸਮ ਥੋੜ੍ਹਾ-ਥੋੜ੍ਹਾ ਠੰਡਾ ਹੋਣਾ ਸ਼ੁਰੂ ਹੋ ਜਾਵੇਗਾ ਪਰ ਇਸ ਸਮੇਂ ਦੌਰਾਨ ਵੀ ਸਿਰਫ਼ ਰਾਤ ਵੇਲੇ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਵੇਗਾ, ਜਦਕਿ ਦਿਨ ਵੇਲੇ ਗਰਮੀ ਹੀ ਰਹੇਗੀ। ਇਸ ਲਈ ਲੋਕਾਂ ਨੂੰ ਜਲਦੀ ਰਜਾਈਆਂ ਅਤੇ ਕੰਬਲ ਕੱਢਣ ਦੀ ਲੋੜ ਨਹੀਂ ਪਵੇਗੀ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਸੂਬੇ 'ਚ ਠੰਡੀਆਂ ਹਵਾਵਾਂ ਲਿਆਉਣ ਲਈ ਉੱਤਰ-ਪੱਛਮੀ ਅਤੇ ਉੱਤਰੀ ਹਵਾਵਾਂ ਕੰਮ ਕਰਦੀਆਂ ਹਨ ਪਰ ਇਸ ਸਾਲ ਪੂਰਬੀ ਹਵਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ: MLA ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MLA ਅਸ਼ੋਕ ਪਰਾਸ਼ਰ ਪੱਪੀ ਵੱਲੋਂ ਨਗਰ ਨਿਗਮ ਦਾ ਅਚਨਚੇਤ ਦੌਰਾ
NEXT STORY