ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਲਗਾਤਾਰ ਤਾਪਮਾਨ ਵਿਚ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੀਬ 40 ਡਿਗਰੀ ਨੂੰ ਤਾਪਮਾਨ ਪਾਰ ਕਰ ਗਿਆ ਹੈ। ਪੰਜਾਬ ਵਿਚ ਅਤਿ ਦੀ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਹੁਣ ਕੁਝ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਬਾਰਿਸ਼ ਅਤੇ ਤੂਫ਼ਾਨ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਅਗਲੇ ਤਿੰਨ ਦਿਨਾਂ ਲਈ ਮੌਸਮ ਨੂੰ ਲੈ ਕੇ ਵਿਭਾਗ ਵੱਲੋਂ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 19 ਮਈ ਤੋਂ ਲੈ ਕੇ 22 ਤਾਰੀਖ਼ ਤੱਕ ਪੰਜਾਬ ਵਿਚ ਬਾਰਿਸ਼ ਅਤੇ ਤੇਜ਼ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਅੱਜ ਤੋਂ ਹੀ ਪੰਜਾਬ ਦਾ ਮੌਸਮ ਵਿਗੜੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨ ਕਰਦਾ ਮਾਮਲਾ, ਪਬਲਿਕ ਟਾਇਲਟ 'ਚ ਨੌਜਵਾਨ ਕਰਦਾ ਰਿਹਾ...(ਵੀਡੀਓ)

19 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: ਚੱਲਦੀ ਟਰੇਨ ਨੂੰ ਲੱਗ ਗਈ ਅੱਗ, ਮਚੀ ਹਫ਼ੜਾ-ਦਫ਼ੜੀ
ਇਸੇ ਤਰ੍ਹਾਂ 20 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੀ ਵੀ ਚਿਤਾਵਨੀ ਹੈ। ਉਥੇ ਹੀ 21 ਮਈ ਨੂੰ ਦੱਖਣੀ-ਪੱਛਮੀ ਪੰਜਾਬ ਦੇ ਫਿਰੋਜ਼ਪੁਰ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਮਾਨਸਾ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ, ਜ਼ਿਲ੍ਹਿਆਂ 'ਚ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ 22 ਤਾਰੀਖ਼ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਾਜ਼ਿਲਕਾ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਤੀ ਵੱਲੋਂ ਪਤਨੀ ਦੀ ਦਰਦਨਾਕ ਮੌਤ, ਮਾਮਲਾ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ
NEXT STORY