ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਰਾਜ ਭਾਸ਼ਾ ਐਕਟ 1967 ਅਤੇ 2008 ਤਹਿਤ ਹੁਕਮ ਜਾਰੀ ਹੋਏ ਹਨ ਕਿ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ 'ਚ ਸਮੁੱਚਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ 'ਚ ਕੀਤਾ ਜਾਣਾ ਲਾਜ਼ਮੀ ਬਣਾਇਆ ਜਾਵੇ।
ਇਸ ਦੇ ਨਾਲ ਹੀ ਸਮੂਹ ਵਿਭਾਗਾਂ ਦੀਆਂ ਵੈਬਸਾਈਟਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ (ਭਾਵ ਦੋਵੇਂ ਭਾਸ਼ਾਵਾਂ) 'ਚ ਤਿਆਰ ਕੀਤੀਆ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ।
ਅੰਮ੍ਰਿਤਸਰ 'ਚ ਲੱਗੀਆਂ ਕਈ ਵੱਡੀਆਂ ਪਾਬੰਦੀਆਂ, 6 ਮਾਰਚ 2026 ਤੱਕ ਲਾਗੂ ਰਹਿਣਗੇ ਹੁਕਮ
NEXT STORY