ਖਰੜ (ਰਣਬੀਰ, ਅਮਰਦੀਪ, ਸ਼ਸ਼ੀ) : ਥਾਣਾ ਸਿਟੀ ਪੁਲਸ ਨੇ ਚੋਰੀ ਦੇ ਸਬੰਧ ਵਿਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਾਰੀ ਘਟਨਾ ਦੀ ਤਫਤੀਸ਼ ਕਰ ਰਹੇ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਯਮੁਨਾ ਨਗਰ ਦਾ ਰਹਿਣ ਵਾਲਾ ਪਵਨਦੀਪ ਸਿੰਘ ਨਾਂ ਦਾ ਵਿਅਕਤੀ ਆਪਣੇ ਇਕ ਰਿਸ਼ਤੇਦਾਰ ਦੇ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਲਈ ਸ਼ਿਵਾਲਿਕ ਸਿਟੀ ਖਰੜ ਵਿਖੇ ਆਇਆ ਸੀ। ਉਨ੍ਹਾਂ ਆਪਣੀ ਕਾਰ ਕੋਠੀ ਦੇ ਬਾਹਰ ਖੜ੍ਹੀ ਕੀਤੀ ਸੀ ਜਿਸ ਵਿਚ ਉਨ੍ਹਾਂ ਦਾ ਬੈਗ ਵੀ ਸੀ। ਬੈਗ ਦੇ ਅੰਦਰ ਉਸ ਦੀ ਪਤਨੀ ਦੇ ਡਾਇਮੰਡ ਦੇ ਗਹਿਣਿਆਂ ਤੋਂ ਇਲਾਵਾ ਇਕ ਏ. ਟੀ. ਐੱਮ. ਕਾਰਡ ਸਮੇਤ ਪਿੰਨ ਜੋ ਇਕ ਦਿਨ ਪਹਿਲਾਂ ਹੀ ਜਾਰੀ ਹੋਇਆ ਸੀ ਰੱਖੇ ਸਨ।
ਇਸੇ ਦੌਰਾਨ ਉਹ ਬੈਗ ਵਿਚੋਂ ਕੁੱਝ ਲੈਣ ਲਈ ਜਦੋਂ ਕਾਰ ਕੋਲ ਆਇਆ ਤਾਂ ਅੱਗੋਂ ਕਾਰ ਦੀ ਕੰਡਕਟਰ ਸਾਈਡ ਵਾਲਾ ਸ਼ੀਸ਼ਾ ਟੁੱਟਿਆ ਨਜ਼ਰ ਆਇਆ ਅਤੇ ਬੈਗ ਗਾਇਬ ਸੀ। ਇਸ ਦੇ ਕੁੱਝ ਸਮੇਂ ਮਗਰੋਂ ਉਨ੍ਹਾਂ ਨੂੰ ਫੋਨ 'ਤੇ ਮੈਸੇਜ ਆਇਆ ਕਿ ਉਨ੍ਹਾਂ ਦੇ ਚੋਰੀ ਹੋਈ ਏ. ਟੀ. ਐੱਮ. ਕਾਰਡ ਰਾਹੀਂ ਖਰੜ ਅੰਦਰ ਕਿਸੇ ਨੇ ਸਾਢੇ 17 ਹਜ਼ਾਰ ਕੈਸ਼ ਕਢਵਾ ਲਿਆ ਹੈ। ਸ਼ਿਕਾਇਤਕਰਤਾ ਮੁਤਾਬਕ ਉਸ ਦੇ ਚੋਰੀ ਹੋਏ ਗਹਿਣਿਆਂ ਦੀ ਕੀਮਤ ਕਰੀਬ 4 ਲੱਖ ਰੁਪਏ ਬਣਦੀ ਹੈ। ਇਸ ਵਾਰਦਾਤ ਦੀ ਜਾਣਕਾਰੀ ਫੌਰੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਮਲਣ ਵਾਲੇ ਗੋਸ਼ਾ ਤੇ ਦੁੱਗਰੀ ਨੂੰ ਮਿਲੀ ਜ਼ਮਾਨਤ
NEXT STORY