ਗੁਰਦਾਸਪੁਰ (ਵਿਨੋਦ) : ਇਕ ਲੜਕੀ ਨੂੰ ਵਿਆਹ ਦਾ ਲਾਲਚ ਦੇ ਕੇ ਉਸ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਵਿਰੁੱਧ ਕਲਾਨੌਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ ਜਦਕਿ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਪੁਲਸ ਸੂਤਰਾਂ ਅਨੁਸਾਰ ਪਿੰਡ ਦਲੇਰਪੁਰ ਨਿਵਾਸੀ ਇਕ ਲੜਕੀ ਨੇ ਕਲਾਨੌਰ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਦੇ ਪਿੰਡ ਦੀ ਹੀ ਇਕ ਔਰਤ ਰਾਜ ਨੇ ਆਪਣੇ ਇਕ ਰਿਸ਼ਤੇਦਾਰ ਮਨਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਨਿਵਾਸੀ ਦਾਰਾਪੁਰ ਨਾਲ ਮੇਰੇ ਰਿਸ਼ਤੇ ਦੀ ਗੱਲ ਲਗਭਗ 4 ਸਾਲ ਪਹਿਲਾਂ ਸ਼ੁਰੂ ਕੀਤੀ ਸੀ, ਜਿਸ ਕਾਰਨ ਉਸ ਦੀ ਮਨਪ੍ਰੀਤ ਨਾਲ ਮੋਬਾਇਲ 'ਤੇ ਗੱਲਬਾਤ ਹੋਣ ਲੱਗੀ। ਪੀੜਤਾ ਅਨੁਸਾਰ ਉਦੋਂ ਉਸ ਦੀ ਉਮਰ 15 ਸਾਲ ਸੀ, ਜਦਕਿ ਹੁਣ ਉਮਰ 19 ਸਾਲ ਦੀ ਹੈ।
ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਲਗਭਗ ਚਾਰ ਸਾਲ ਪਹਿਲਾਂ ਦੋਸ਼ੀ ਮਨਪ੍ਰੀਤ ਸਿੰਘ ਨੇ ਉਸ ਨੂੰ ਫੋਨ ਕਰਕੇ ਗੁਰਦਾਸਪੁਰ ਆ ਕੇ ਮਿਲਣ ਲਈ ਕਿਹਾ, ਜਿਸ 'ਤੇ ਉਹ ਗੁਰਦਾਸਪੁਰ ਗਈ ਤਾਂ ਦੋਸ਼ੀ ਉਸ ਨੂੰ ਆਪਣੀ ਤਾਈ ਜੋ ਸੰਤ ਨਗਰ ਗੁਰਦਾਸਪੁਰ ਰਹਿੰਦੀ ਹੈ ਦੇ ਘਰ ਲੈ ਗਿਆ। ਉਸ ਸਮੇਂ ਉਸ ਦੀ ਤਾਈ ਦੇ ਘਰ ਕੋਈ ਨਹੀਂ ਸੀ। ਦੋਸ਼ੀ ਨੇ ਉਸ ਨੂੰ ਵਰਗਲਾ ਕੇ ਵਿਆਹ ਦਾ ਲਾਲਚ ਦੇ ਕੇ ਉਸ ਦੀ ਇੱਛਾ ਦੇ ਵਿਰੁੱਧ ਬਲਾਤਕਾਰ ਕੀਤਾ। ਉਸ ਤੋਂ ਬਾਅਦ ਉਹ ਲਗਾਤਾਰ ਸਮੇਂ-ਸਮੇਂ 'ਤੇ ਉਸ ਦੀ ਇੱਛਾ ਦੇ ਵਿਰੁੱਧ ਬਲਾਤਕਾਰ ਕਰਦਾ ਰਿਹਾ।
ਪੀੜਤਾ ਨੇ ਦੱਸਿਆ ਕਿ ਇਸ ਦੌਰਾਨ ਦੋਸ਼ੀ ਨੇ ਉਸ ਦੀ ਅਸ਼ਲੀਲ ਵੀਡੀਓ ਵੀ ਬਣਾ ਲਈ ਅਤੇ ਫਿਲਮ ਸੋਸ਼ਲ ਮੀਡੀਆ 'ਤੇ ਪਾਉਣ ਦੀ ਧਮਕੀਆਂ ਦੇ ਕੇ ਸਰੀਰਿਕ ਸ਼ੋਸ਼ਣ ਕਰਦਾ ਰਿਹਾ ਅਤੇ ਵਿਆਹ ਕਰਵਾਉਣ ਦਾ ਝੂਠਾ ਵਾਅਦਾ ਕਰਦਾ ਰਿਹਾ। ਇਸ ਦੌਰਾਨ ਉਸ ਨੂੰ ਪਤਾ ਲੱਗਾ ਕਿ ਦੋਸ਼ੀ ਨੇ ਤਾਂ ਕਿਸੇ ਹੋਰ ਲੜਕੀ ਨਾਲ ਵਿਆਹ ਕਰਵਾ ਲਿਆ ਹੈ ਜੋ ਉਸ ਨੇ ਸਾਰੀ ਗੱਲ ਪਰਿਵਾਰ ਨੂੰ ਦੱਸੀ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਕਲਾਨੌਰ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਪਰ ਦੋਸ਼ੀ ਫਰਾਰ ਦੱਸਿਆ ਜਾਂਦਾ ਹੈ।
ਡੀ. ਸੀ. ਨੇ ਗੈਰ-ਕਾਨੂੰਨੀ ਮਾਈਨਿੰਗ 'ਤੇ ਨਜ਼ਰਸਾਨੀ ਲਈ ਮੰਗਿਆ ਸਹਿਯੋਗ
NEXT STORY