ਅੰਮ੍ਰਿਤਸਰ (ਵਿਪਨ ਅਰੋੜਾ) - ਪੰਜਾਬ ਸਰਕਾਰ ਵੱਲੋਂ ਕੋਵਿਡ ਦੇ ਚੱਲਦੇ ਲਗਾਈਆਂ ਪਾਬੰਦੀਆਂ ਦੇ ਚੱਲਦੇ ਵਿਆਹ ਵਿੱਚ ਵੱਧ ਇਕੱਠ ਹੋਣ ਕਾਰਨ ਐੱਸ-ਡੀ-ਐੱਮ ਵਿਕਾਸ ਹੀਰਾ ਦੀ ਟੀਮ ਨੇ ਕਟੜਾ ਕਰਮ ਸਿੰਘ ਸਥਿਤ ਹਾਲ ਪਿਸ਼ੌਰੀਆਂ ਇਕ ਹਫ਼ਤੇ ਲਈ ਸੀਲ ਕਰ ਦਿੱਤਾ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਵਿਕਾਸ ਹੀਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ, ਜੋ ਕੋਰੋਨਾ ਦੀ ਰਫ਼ਤਾਰ ਨੂੰ ਤੋੜਨ ਲਈ ਜ਼ਰੂਰੀ ਹਨ, ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਸਿਵਲ ਤੇ ਪੁਲਸ ਅਧਿਕਾਰੀਆਂ ਦੀ ਡਿਊਟੀ 24 ਘੰਟੇ ਲਈ ਲਗਾਈ ਗਈ ਹੈ। ਡਿਊਟੀ ’ਤੇ ਤਾਇਨਾਤ ਪੁਲਸ ਅਧਿਕਾਰੀ ਕਿਸੇ ਵੀ ਇਲਾਕੇ ’ਚੋਂ ਪਾਬੰਦੀਆਂ ਦਾ ਪਾਲਣ ਨਾ ਹੋਣ ਦੀ ਸੂਰਤ ਵਿੱਚ ਤਰੁੰਤ ਕਾਰਵਾਈ ਕਰਦੀ ਹੈ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)
ਉਨ੍ਹਾਂ ਦੱਸਿਆ ਕਿ ਅੱਜ ਦੁਪਹਿਰ ਸਾਨੂੰ ਕੋਵਿਡ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਹਾਲ ਪਿਸ਼ੌਰੀਆਂ ਵਿਖੇ ਵਿਆਹ ਹੋ ਰਿਹਾ ਹੈ, ਜਿਸ ਵਿੱਚ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਵਾਧੂ ਇਕੱਠ ਕੀਤਾ ਗਿਆ ਹੈ। ਸੂਚਨਾ ਮਿਲਣ ’ਤੇ ਅਸੀਂ ਪੁਲਸ ਪਾਰਟੀ ਨੂੰ ਨਾਲ ਲੈ ਕੇ ਰੇਡ ਮਾਰੀ। ਵਾਧੂ ਇਕੱਠ ਹੋਣ ਕਾਰਨ ਜਿੱਥੇ ਪ੍ਰਬੰਧਕਾਂ ਖ਼ਿਲਾਫ਼ ਪੁਲਸ ਕੇਸ ਦਰਜ ਕਰਵਾਇਆ ਗਿਆ, ਉਥੇ ਮੈਰਿਜ ਹਾਲ ਨੂੰ ਇਕ ਹਫ਼ਤੇ ਲਈ ਸੀਲ ਕਰ ਦਿੱਤਾ ਗਿਆ।
ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ
ਹੀਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਬਾਰ, ਸਿਨੇਮਾ, ਮਲਟੀਪੈਕਸ, ਸਪਾ, ਸਵਿੰਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟ ਕੰਪਲੈਕਸ ਆਦਿ ਬੰਦ ਕੀਤੇ ਗਏ ਹਨ। ਸਾਰੇ ਰੈਸਟੋਰੈਂਟ ਤੇ ਹੋਟਲ ਕੇਵਲ ਖਾਣੇ ਦੀ ਡਿਲਵਰੀ ਤੱਕ ਸੀਮਤ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਆਹ ਜਾਂ ਅੰਤਿਮ ਸੰਸਕਾਰ ਮੌਕੇ 20 ਤੋਂ ਵੱਧ ਵਿਅਕਤੀਆਂ ਦਾ ਇਕੱਠ ਬੰਦ ਹੈ। ਵਿਆਹ ਜਾਂ ਖੁਸ਼ੀ ਦੇ ਸਮਾਗਮ ਲਈ ਤਾਂ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਹੀਰਾ ਨੇ ਕਿਹਾ ਕਿ ਜੇਕਰ ਕੋਈ ਉਕਤ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਤੁਸੀਂ ਸਾਡੀ ਮਦਦ ਕਰੋ। ਜਿੱਥੇ ਵੀ ਤੁਹਾਨੂੰ ਉਕਤ ਹਦਾਇਤਾਂ ’ਤੇ ਅਮਲ ਹੁੰਦਾ ਨਜ਼ਰ ਨਾ ਆਵੇ ਤਾਂ ਸਾਡੇ ਕੰਟਰੋਲ ਰੂਮ, ਜਿਸਦੇ ਨੰਬਰ 0183-2500398, 2500498, 2500598, 2500698 ਅਤੇ 2500798 ਹੈ, ’ਤੇ ਤਰੁੰਤ ਜਾਣਕਾਰੀ ਦਿਓ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਕੈਪਟਨ ਨੇ ਕਿਹਾ ਕੋਰੋਨਾ ਕਾਰਨ ਪੰਜਾਬ ’ਚ ਜੰਗ ਵਰਗੇ ਹਾਲਾਤ, ਫ਼ੌਜ ਨੇ ਕੀਤੀ ਮਦਦ ਦੀ ਪੇਸ਼ਕਸ਼
NEXT STORY