ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਵਿਖੇ ਡਾ. ਗੁਰਪ੍ਰੀਤ ਕੌਰ ਦੇ ਨਾਲ ਵਿਆਹ ਦੇ ਬੰਧਨ ’ਚ ਬੱਝਣ ਜਾ ਰਹੇ ਹਨ। ਵਿਆਹ ਦੇ ਮੌਕੇ ਭਗਵੰਤ ਮਾਨ ਦੀ ਪਹਿਲੀ ਤਸਵੀਰ ਸਾਹਮਣੇ ਆ ਗਈ ਹੈ, ਜਿਸ ’ਚ ਉਨ੍ਹਾਂ ਨੇ ਭੂਰੇ ਰੰਗ ਦਾ ਕੁੜਤਾ ਪਜ਼ਾਮਾ ਪਾਇਆ ਹੋਇਆ ਹੈ ਅਤੇ ਪੀਲੇ ਰੰਗ ਦੀ ਪੱਗ ’ਤੇ ਕਲਗੀ ਲੱਗੀ ਹੋਈ ਹੈ। ਵਿਆਹ ਵਾਲੇ ਪਹਿਰਾਵੇ ’ਚ ਮੁੱਖ ਮੰਤਰੀ ਬਹੁਤ ਖ਼ੁਸ਼ ਹਨ।
![PunjabKesari](https://static.jagbani.com/multimedia/11_47_376474666cm merrige-ll.jpg)
ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਾਲੀ ਇਹ ਤਸਵੀਰ ਰਾਘਵ ਚੱਢਾ ਵਲੋਂ ਆਪਣੇ ਟਵੀਟਰ ’ਤੇ ਸਾਂਝੀ ਕੀਤੀ ਗਈ ਹੈ। ਇਸ ਤਸਵੀਰ ’ਚ ਰਾਘਵ ਚੱਢਾ ਨੇ ਲਿਖਿਆ ਹੈ ਕਿ ‘‘ ਸਾਡੇ ਵੀਰ ਦਾ ਵਿਆਹ, ਸਾਨੂੰ ਗੋਡੇ-ਗੋਡੇ ਚਾਅ’’।
ਪੜ੍ਹੋ ਇਹ ਵੀ ਖ਼ਬਰ: ਖੇਮਕਰਨ ’ਚ ਰੂੰਹ ਕੰਬਾਊ ਵਾਰਦਾਤ: ਦਿਨ ਦਿਹਾੜੇ ਟੈਕਸੀ ਡਰਾਈਵਰ ਦਾ ਤਾਬੜਤੋੜ ਗੋਲੀਆਂ ਮਾਰ ਕੀਤਾ ਕਤਲ
![PunjabKesari](https://static.jagbani.com/multimedia/11_02_133848434cm bhagwant man-ll.jpg)
ਦੱਸ ਦੇਈਏ ਕਿ ਬੇਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਸਾਦਾ ਤਰੀਕੇ ਨਾਲ ਹੋ ਰਿਹਾ ਹੈ। ਇਸ ਵਿਆਹ ’ਚ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਦੇ ਪਰਿਵਾਰ ਵੱਲੋਂ ਕਰੀਬ 20-20 ਲੋਕ ਸ਼ਾਮਲ ਹੋ ਰਹੇ ਹਨ। ਜਾਣਕਾਰੀ ਮੁਤਾਬਕ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਵਿਆਹ ਸਮਾਗਮ ਵਿਚ ਸ਼ਾਮਲ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਆਹ ’ਚ ਅਹਿਮ ਰਸਮਾਂ ਨਿਭਾਉਣਗੇ। ਰਾਘਵ ਚੱਢਾ ਨੂੰ ਵਿਆਹ ਦੇ ਕਾਰਜਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ’ਚ ਵਾਪਰੀ ਵਾਰਦਾਤ: ਢਾਬੇ ’ਤੇ ਖਾਣਾ ਖਾ ਰਹੇ ਕਬੱਡੀ ਖਿਡਾਰੀ ’ਤੇ ਤੇਜ਼ਧਾਰ ਦਾਤਰਾਂ ਨਾਲ ਕੀਤਾ ਹਮਲਾ
ਨੋਟ- ਇਸ ਖ਼ਬਰ ਦੇ ਸਬੰਧ ’ਚ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
CM ਦੇ ਵਿਆਹ 'ਤੇ ਹਰਪਾਲ ਚੀਮਾ ਨੇ ਕੱਢੀ ਟੌਹਰ, ਕੇਜਰੀਵਾਲ ਨੂੰ ਲੈਣ ਪੁੱਜੇ ਏਅਰਪੋਰਟ
NEXT STORY