ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਪੁਲਸ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਸੋਹਲ 'ਚ ਚੋਰਾਂ ਨੇ ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਿਆਂ 40 ਤੋਲੇ ਸੋਨੇ ਦੇ ਗਹਿਣੇ ਤੇ ਢਾਈ ਲੱਖ ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕਰ ਦਿੱਤੇ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਕੇਸ ਦਰਜ ਕਰਦਿਆਂ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਸੀ.ਸੀ.ਟੀ.ਵੀ. 'ਚ ਚੋਰ ਗਲੀ ਵਿੱਚ ਘੁੰਮਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਸ਼ੁਰੂ ਕੀਤੇ ਪੋਰਟਲ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਉਥੇ ਹੀ ਘਰ ਦੇ ਮਾਲਕ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦੀ ਪਤਨੀ ਬਜ਼ਾਰ ਗਏ ਹੋਏ ਸੀ ਤੇ ਜਦੋਂ ਘਰ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸੀ। ਉਨ੍ਹਾਂ ਮੁਤਾਬਕ ਚੋਰ 40 ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਰੱਖਿਆ ਹੋਇਆ ਸੀ, ਜਿਸ ਕਾਰਨ ਗਹਿਣੇ ਅਤੇ ਨਕਦੀ 2 ਦਿਨ ਪਹਿਲਾਂ ਹੀ ਬੈਂਕ 'ਚੋਂ ਕਢਵਾ ਕੇ ਘਰ ਲਿਆਂਦੇ ਸਨ। ਉਧਰ ਪੁਲਸ ਅਧਿਕਾਰੀ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਖੰਗਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ : ਮੱਤੇਵਾੜਾ ਜੰਗਲ ਬਚਾਉਣ ਲਈ ਸਪੀਕਰ ਸੰਧਵਾਂ ਨੇ CM ਨੂੰ ਪੱਤਰ ਲਿਖ ਕਹੀਆਂ ਅਹਿਮ ਗੱਲਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸ਼ਰਾਬ ਪੀਣ ਤੋਂ ਰੋਕਣ ’ਤੇ ਪਿਓ-ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸਾਥੀ ਪ੍ਰਵਾਸੀ ਮਜ਼ਦੂਰ ਦਾ ਕੀਤਾ ਕਤਲ
NEXT STORY