ਜ਼ੀਰਾ (ਗੁਰਮੇਲ ਸੇਖ਼ਵਾ): ਕੋਰੋਨਾ ਬਿਮਾਰੀ ਦੀ ਚਪੇਟ 'ਚ ਆਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਿਹਤ ਸਬੰਧੀ, ਕੋਰੋਨਾ ਦੀ ਰੋਕਥਾਮ ਦੇ ਲਈ ਚੁੱਕੇ ਜਾਣ ਵਾਲੇ ਕਦਮਾਂ ਅਤੇ ਆਪਣੇ ਪਰਿਵਾਰ ਦੀ ਕੋਰੋਨਾ ਸਥਿਤੀ ਸਬੰਧੀ ਕੀਤੀ ਗਈ ਵੀਡੀਓ ਕਾਨਫਰੰਸ ਜਾਰੀ ਹੋਈ, ਜਿਸ 'ਚ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਹਾਲ-ਚਾਲ ਪੁੱਛਣ ਬਾਅਦ ਦੱਸਿਆ ਗਿਆ ਕਿ ਉਨ੍ਹਾਂ ਨੇ ਆਪਣਾ ਟੈਸਟ ਕਰਵਾਇਆ ਹੈ ਅਤੇ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੋਂ ਕੋਰੋਨਾ ਦੀ ਰੋਕਥਾਮ ਸਬੰਧੀ ਵਿਚਾਰ ਵੀ ਸੁਣੇ ਅਤੇ ਉਨ੍ਹਾਂ 'ਤੇ ਅਮਲ ਕਰਨ ਦਾ ਵਿਸ਼ਵਾਸ ਦਿਵਾਇਆ।
ਇਹ ਵੀ ਪੜ੍ਹੋ: ਮੋਗਾ 'ਚ ਜਨਾਨੀ ਨੇ ਕੀਤੀ ਸ਼ਰਮਨਾਕ ਕਰਤੂਤ, ਸੀ. ਸੀ. ਟੀ. ਵੀ. 'ਚ ਕੈਦ ਹੋਈ ਵਾਰਦਾਤ
ਜਾਣਕਾਰੀ ਅਨੁਸਾਰ ਉਕਤ ਵੀਡੀਓ 'ਚ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੰਦੇ ਹੋਏ ਕਿਹਾ ਕਿ ਸਰਕਾਰ ਸਮੂਹ ਵਿਧਾਇਕਾਂ ਨੂੰ ਕੋਰੋਨਾ ਪੀੜਤਾਂ ਨਾਲ ਮਿਲਣ ਦੇ ਨਿਰਦੇਸ਼ ਜਾਰੀ ਕਰਨ ਤਾਂ ਜੋ ਉੁਕਤ ਮਰੀਜ਼ਾਂ ਨੂੰ ਇਸ ਮਹਾਮਾਰੀ ਨਾਲ ਲੜਣ ਲਈ ਹੌਂਸਲਾ ਮਿਲ ਸਕੇ। ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਮੂਹ ਕਾਂਗਰਸੀ ਨੁਮਾਇੰਦੇ, ਵਿਧਾਇਕਾਂ ਅਤੇ ਨੇਤਾਵਾਂ ਦਾ ਟੈਸਟ ਕਰਵਾਉਣ ਤਾਂ ਜੋ ਸਾਰਿਆਂ ਅੰਦਰ ਇਸ ਬਿਮਾਰੀ ਨੂੰ ਲੈ ਕੇ ਪਾਇਆ ਜਾ ਰਿਹਾ ਡਰ ਨਿਕਲ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਖੇਤਰ ਵਿੱਚ ਜਿੰਨੀ ਵੀ ਪੰਚਾਇਤ ਆਉਂਦੀ ਹੈ, ਉਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਹ ਸਮੂਹ ਪੰਚਾਇਤ ਮੈਂਬਰਾਂ ਦਾ ਕੋਰੋਨਾ ਟੈਸਟ ਕਰਵਾ ਕੇ ਲੋਕਾਂ ਦੇ ਅੰਦਰ ਪਾਏ ਜਾ ਰਹੇ ਡਰ ਨੂੰ ਖ਼ਤਮ ਕਰ ਸਕੀਏ।
ਇਹ ਵੀ ਪੜ੍ਹੋ: ਅੱਧੀ ਰਾਤੀਂ ਵਾਪਰੀ ਵੱਡੀ ਵਾਰਦਾਤ, ਵੱਡੇ ਭਰਾ ਵੱਲੋਂ ਭਾਬੀ ਦਾ ਬੇਰਹਿਮੀ ਨਾਲ ਕਤਲ
ਇਸ ਤੋਂ ਇਲਾਵਾ ਵਿਧਾਇਕ ਨੇ ਕਿਹਾ ਕਿ ਜੋ ਸਰਕਾਰ ਦੀ ਤਰਫੋਂ ਸ਼ਨਿੱਚਰਵਾਰ ਅਤੇ ਐਤਵਾਰ ਦਾ ਲਾਕਡਾਊਨ ਲਗਾਇਆ ਜਾਂਦਾ ਹੈ, ਉਸ ਨੂੰ ਹਟਾ ਕੇ ਸਮੂਹ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੇ ਟੈਸਟ ਕਰਵਾਏ ਜਾਣ ਅਤੇ ਜਿਨ੍ਹਾਂ ਦੀ ਰਿਪੋਰਟ ਨੈਗਟਿਵ ਆਉਂਦੀ ਹੈ, ਉਨ੍ਹਾਂ ਦੁਕਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਜਾਵੇ ਤਾਂ ਜੋ ਪੰਜਾਬ ਦੀ ਆਰਥਿਕ ਸਥਿਤੀ 'ਚ ਸੁਧਾਰ ਹੋ ਸਕੇ। ਵਿਧਾਇਕ ਜ਼ੀਰਾ ਵਲੋਂ ਦਿੱਤੇ ਸੁਝਾਵਾਂ 'ਤੇ ਸਹਿਮਤੀ ਜਤਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਜਲਦ ਹੀ ਕਾਰਵਾਈ ਦੇ ਲਈ ਵਿਸ਼ਵਾਸ ਦਿਵਾਇਆ। ਅਖਿਰ 'ਚ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਲੋਕਾਂ ਨੂੰ ਕਿਹਾ ਕਿ ਜ਼ਿੰਦਗੀ ਬਹੁਤ ਕੀਮਤੀ ਹੈ ਤੇ ਲੋਕਾਂ ਸਰਕਾਰ ਵਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕਰੋਨਾ ਮਹਾਮਾਰੀ ਨੂੰ ਜੜ੍ਹੋ ਖ਼ਤਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਖੂਨ ਬਣਿਆ ਪਾਣੀ, ਪਿਓ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਨੌਜਵਾਨ ਪੁੱਤ
ਨਾਭਾ ਪੁਲਸ ਵੱਲੋਂ 22 ਬੋਤਲਾਂ ਸ਼ਰਾਬ ਸਮੇਤ 2 ਨੌਜਵਾਨ ਕਾਬੂ
NEXT STORY