ਭਾਦਸੋਂ/ਪਟਿਆਲਾ (ਅਵਤਾਰ) : ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਮਨਪ੍ਰੀਤ ਕੌਰ ਦਾ ਪਿੰਡ ਖਨੌੜਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਅਤੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੀ ਡਿਊਟੀ ਦੇਣ ’ਤੇ ਹਰ ਸਾਹ ਜਨਤਾ ਦਾ ਕਰਜਾਈ ਰਹੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਮੁੱਖ ਉਦੇਸ਼ ਸੂਬੇ ਨੂੰ ਦੇਸ਼ ਦਾ ਇੱਕ ਨੰਬਰ ਸੂਬਾ ਬਣਾੳਣਾ ਹੈ ਅਤੇ ਇਸਦੇ ਲਈ ਜਨਤਾ ਵੀ ਸਾਡਾ ਸਾਥ ਦੇਵੇ। ਉਨ੍ਹਾਂ ਕਿਹਾ ਕਿ ਜਨਤਾ ਨੇ ਜੋ ਫਤਵਾ ‘ਆਪ’ ਪਾਰਟੀ ਦੇ ਹੱਕ ’ਚ ਦਿੱਤਾ ਹੈ, ਉਸ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ ਕਰਾਂਗੇ ਅਤੇ ਜਨਤਾ ਨੂੰ ਇਸਦੇ ਲਈ ਕੋਈ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆ ਦੇ ਚਲਾਏ ਸਿਫਾਰਸ਼ੀ ਸਿਸਟਮ ਨੂੰ ਖਤਮ ਕੀਤਾ ਜਾਵੇਗਾ ਤਾਂ ਜੋ ਹਰ ਭਲਾਈ ਸਕੀਮ ਦਾ ਲਾਹਾ ਹਰ ਵਰਗ ਲੈ ਸਕੇ। ਮਨਪ੍ਰੀਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਅਜਿਹੇ ਪਹਿਲੇ ਮੁੱਖ ਮੰਤਰੀ ਸਾਬਤ ਹੋਣਗੇ ਜਿਨ੍ਹਾਂ ਦਾ ਰਿਪੋਰਟ ਕਾਰਡ ਅੱਜ ਤੱਕ ਦੇ ਸਾਰੇ ਮੁੱਖ ਮੰਤਰੀਆਂ ਤੋਂ ਵਧੀਆ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ’ਚੋਂ ਰਿਸ਼ਵਤਖੋਰੀ, ਗੁੰਡਾਗਰਦੀ, ਨਸ਼ਾਖੋਰੀ, ਬੇਰੋਜ਼ਗਾਰੀ ਦਾ ਖਾਤਮਾ ਕਰਨ ਦੇ ਮੰਤਵ ਨਾਲ ਬਣੀ ਸਰਕਾਰ ਕੁਝ ਸਮੇਂ ਅੰਦਰ ਹੀ ਇਨ੍ਹਾਂ ਦਾ ਖਾਤਮਾ ਕਰਕੇ ਹੀ ਸਾਹ ਲਵੇਗੀ। ਇਸ ਦੌਰਾਨ ਪਿੰਡ ਵਾਸੀਆਂ ਵਲੋਂ ਮਨਪ੍ਰੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ।
ਕਾਂਗਰਸ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ-'ਪੰਜਾਬ 'ਚ ਗਧਿਆਂ ਤੋਂ ਮਰਵਾਏ ਸ਼ੇਰ'
NEXT STORY