ਗੁਰਦਾਸਪੁਰ (ਗੁਰਪ੍ਰੀਤ ਸਿੰਘ, ਵਿਨੋਦ) : ਪੱਛਮੀ ਬੰਗਾਲ ਦੀ ਇਕ ਕੁੜੀ ਦੀ ਕਲਾਨੌਰ ਦੇ ਇਕ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਡਾਕਟਰਾਂ ਨੂੰ ਇਸ ਮੌਤ ਦਾ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲੜਕੀ ਨੂੰ ਲਗਾਏ ਇੰਜੈਕਸ਼ਨ ਕਾਰਨ ਲੜਕੀ ਦੀ ਹਾਲਤ ਵਿਗੜੀ ਤੇ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਡਾਕਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਪਿਤਾ ਨੇ ਦੱਸਿਆ ਕਿ ਉਹ ਪੱਛਮੀ ਬੰਗਾਲ ਦੇ ਰਹਿਣ ਵਾਲੇ ਹਨ ਅਤੇ 4 ਸਾਲ ਪਹਿਲਾਂ ਉਸ ਦੀ ਲੜਕੀ ਸਿਰਿਜਾਨਾ ਦਾ ਵਿਆਹ ਗੁਰਦਾਸਪੁਰ ਦੇ ਕੁਲਵਿੰਦਰ ਸਿੰਘ ਨਾਲ ਹੋਈ ਸੀ ਤੇ ਉਨ੍ਹਾਂ ਦੇ 2 ਬੱਚੇ ਹਨ। ਘਟਨਾ ਤੋਂ ਇਕ ਦਿਨ ਪਹਿਲਾਂ ਤਕ ਉਨ੍ਹਾਂ ਦੀ ਧੀ ਠੀਕਠਾਕ ਸੀ ਅਤੇ ਉਨ੍ਹਾਂ ਦੀ ਆਪਸ ਵਿਚ ਫੋਨ 'ਤੇ ਗੱਲਬਾਤ ਵੀ ਹੋਈ ਸੀ। ਅਗਲੇ ਦਿਨ ਸ਼ਾਮ ਨੂੰ ਉਨ੍ਹਾਂ ਦੇ ਜਵਾਈ ਦਾ ਫ਼ੋਨ ਆਇਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਲੜਕੀ ਬਿਮਾਰ ਹੈ ਅਤੇ ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਲੜਕੀ ਦੀ ਮੌਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਆਪੇ ਤੋਂ ਬਾਹਰ ਹੋਇਆ ਮਜ਼ਦੂਰ, 2 ਧੀਆਂ, ਭਰਾ ਤੇ SHO ਸਣੇ 5 ਨੂੰ ਉਤਾਰਿਆ ਮੌਤ ਦੇ ਘਾਟ
ਵਧੇਰੇ ਜਾਣਕਾਰੀ ਦਿੰਦਿਆਂ ਲੜਕੀ ਦੇ ਪਤੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੀ ਪਤਨੀ ਸਿਰਿਜਾਨਾ ਨੂੰ ਗਲੇ ਵਿਚ ਦਰਦ ਸੀ। ਉਹ ਉਸ ਨੂੰ ਇਲਾਜ ਲਈ ਨਿਜੀ ਹਸਪਤਾਲ ਲੈ ਕੇ ਆਇਆ ਤਾਂ ਸਿਰਿਜਾਨਾ ਨੂੰ ਹਸਪਤਾਲ ਵਿਚ ਦਾਖ਼ਲ ਕਰ ਲਿਆ ਗਿਆ। ਇਲਾਜ ਦੌਰਾਨ ਡਾਕਟਰਾਂ ਨੇ ਸਿਰਿਜਾਨਾ ਨੂੰ ਇੰਜੈਕਸ਼ਨ ਲਗਾਇਆ ਤੇ ਕੁਲਵਿੰਦਰ ਸਿੰਘ ਨੂੰ ਦਵਾਈ ਲੈਣ ਭੇਜ ਦਿੱਤਾ। ਕੁਲਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਇੰਜੈਕਸ਼ਨ ਲੱਗਣ ਤੋਂ ਬਾਅਦ ਅਚਾਨਕ ਉਸ ਦੀ ਪਤਨੀ ਦੀ ਹਾਲਤ ਵਿਗੜਣ ਲੱਗ ਪਈ ਅਤੇ ਡਾਕਟਰਾਂ ਨੇ ਕਿਹਾ ਕਿ ਇਸ ਨੂੰ ਸਿਵਲ ਹਸਪਤਾਲ ਲੈ ਜਾਓ। ਸਿਵਲ ਹਸਪਤਾਲ ਵਿਖੇ ਸਿਰਿਜਾਨਾ ਦੀ ਮੌਤ ਹੋ ਗਈ। ਕੁਲਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਡਾਕਟਰਾਂ ਵੱਲੋਂ ਲਗਾਏ ਗਏ ਇੰਜੈਕਸ਼ਨ ਕਾਰਨ ਉਸ ਦੀ ਪਤਨੀ ਦੀ ਮੌਤ ਹੋਈ ਹੈ। ਉਸ ਨੇ ਡਾਕਟਰਾਂ ਖ਼ਿਲਾਫ਼ ਪਰਚਾ ਦਰਜ ਕਰਨ ਲਈ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਛੇਤੀ ਹੀ ਇਕ ਹੋਰ ਵਾਅਦਾ ਪੂਰਾ ਕਰੇਗੀ ਮਾਨ ਸਰਕਾਰ, ਪੜ੍ਹੋ ਖਾਸ ਖ਼ਬਰ
ਮੌਕੇ 'ਤੇ ਜਾਂਚ ਕਰਨ ਪਹੁੰਚੇ ਏ. ਐੱਸ. ਆਈ. ਸੁਰਿੰਦਰਪਾਲ ਨੇ ਕਿਹਾ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਨੇ ਦੋਸ਼ ਲਗਾਏ ਹਨ ਕਿ ਡਾਕਟਰ ਵੱਲੋਂ ਲਗਾਏ ਇੰਜੈਕਸ਼ਨ ਕਾਰਨ ਲੜਕੀ ਨੂੰ ਇਨਫੈਸ਼ਨ ਹੋਈ ਹੈ ਅਤੇ ਉਸ ਦੀ ਮੌਤ ਹੋਈ ਹੈ। ਏ. ਐੱਸ.ਆਈ ਨੇ ਕਿਹਾ ਕਿ ਪਰਿਵਾਰ ਦੇ ਬਿਆਨ ਦਰਜ ਕਰ ਅੱਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਨਗਰ ਕੌਂਸਲ ਗੁਰਦਾਸਪੁਰ ਦਾ ਈ.ਓ. ਵਿਜੀਲੈਂਸ ਵਿਭਾਗ ਵਲੋਂ ਭਿਸ਼ਟਾਚਾਰ ਦੇ ਕੇਸ ’ਚ ਗ੍ਰਿਫ਼ਤਾਰ
NEXT STORY