Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:47:46 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • Lohri 2021: ਜਾਣੋ ਲੋਹੜੀ ਮਨਾਉਂਦੇ ਸਮੇਂ ਕਿਉਂ ਬਾਲ਼ੀ ਜਾਂਦੀ ਹੈ 'ਅੱਗ ਦੀ ਧੂਣੀ'

PUNJAB News Punjabi(ਪੰਜਾਬ)

Lohri 2021: ਜਾਣੋ ਲੋਹੜੀ ਮਨਾਉਂਦੇ ਸਮੇਂ ਕਿਉਂ ਬਾਲ਼ੀ ਜਾਂਦੀ ਹੈ 'ਅੱਗ ਦੀ ਧੂਣੀ'

  • Edited By Sunita,
  • Updated: 13 Jan, 2021 04:37 PM
Chandigarh
what is the significance of lohri and why we burn fire on lohri
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਹਰ ਸਾਲ ਲੋਹੜੀ ਦਾ ਤਿਉਹਾਰ ਜਨਵਰੀ ਦੀ 13 ਤਾਰੀਖ਼ ਨੂੰ ਮਨਾਇਆ ਜਾਂਦਾ ਹੈ। ਉੱਤਰੀ ਭਾਰਤ 'ਚ ਲੋਹੜੀ ਸਾਲ ਦੇ ਪਹਿਲੇ ਤਿਉਹਾਰ ਦੇ ਰੂਪ 'ਚ ਮਨਾਈ ਜਾਂਦੀ ਹੈ। ਇਸ ਦੀ ਧੂਮ ਸਭ ਤੋਂ ਵੱਧ ਪੰਜਾਬ ਅਤੇ ਹਰਿਆਣਾ 'ਚ ਦੇਖਣ ਨੂੰ ਮਿਲਦੀ ਹੈ ਕਿਉਂਕਿ ਇਹ ਪੰਜਾਬ ਦਾ ਮੁੱਖ ਤਿਉਹਾਰ ਹੈ। ਲੋਹੜੀ ਵਾਲੇ ਦਿਨ ਤਿਲ, ਗੁੜ, ਗੱਚਕ, ਰਿਓੜੀਆਂ ਤੇ ਮੂੰਗਫਲੀ ਅਗਨੀ ਨੂੰ ਭੇਟ ਕੀਤੇ ਜਾਂਦੇ ਹਨ। ਇਸ ਦਿਨ ਅੱਗ ਦੇ ਚੁਫੇਰੇ ਸਜ-ਵਿਆਹੇ ਜੋੜੇ ਆਹੂਤੀ ਦਿੰਦੇ ਹੋਏ ਚੱਕਰ ਕੱਢ ਕੇ ਆਪਣੇ ਸੁਖੀ ਵਿਆਹੁਤਾ ਜੀਵਨ ਦੀ ਕਾਮਨਾ ਕਰਦੇ ਹਨ। ਇਸ ਤਿਉਹਾਰ ਦੇ ਅਰਥ 'ਤਿਲ+ਰਿਓੜੀ' ਤੋਂ ਹਨ। ਤਿਲ ਤੇ ਰਿਓੜੀ ਦਾ ਤਿਉਹਾਰ ਹੋਣ ਕਾਰਨ ਇਸ ਦਾ ਪੁਰਾਤਨ ਨਾਂ 'ਤਿਲੋੜੀ' ਸੀ, ਜੋ ਸਮੇਂ ਨਾਲ ਬਦਲਦਾ-ਬਦਲਦਾ 'ਲੋਹੜੀ' ਬਣ ਗਿਆ।

ਕਿਉਂ ਬਾਲ਼ੀ ਜਾਂਦੀ ਹੈ 'ਅੱਗ ਦੀ ਧੂਣੀ' 
ਇਸ ਦਿਨ ਚੌਂਕਾਂ 'ਤੇ ਲੋਹੜੀ ਬਾਲ਼ੀ ਜਾਂਦੀ ਹੈ। ਇਸ ਦਿਨ ਲੜਕੇ ਅੱਗੇ ਦੇ ਆਲੇ-ਦੁਆਲੇ ਭੰਗੜਾ ਪਾਉਂਦੇ ਹਨ, ਉੱਥੇ ਹੀ ਕੁੜੀਆਂ ਅਤੇ ਔਰਤਾਂ ਗਿੱਧਾ ਪਾਉਂਦੀਆਂ ਹਨ। ਸਾਰੇ ਰਿਸ਼ਤੇਦਾਰ ਇਕੱਠੇ ਮਿਲ ਕੇ ਭੰਗੜਾ ਪਾਉਂਦੇ ਹੋਏ ਬੜੀ ਧੂਮਧਾਮ ਨਾਲ ਲੋਹੜੀ ਦਾ ਜਸ਼ਨ ਮਨਾਉਂਦੇ ਹਨ। ਇਸ ਦਿਨ ਤਿਲ, ਗੁੜ, ਗੱਚਕ, ਰਿਉੜੀਆਂ ਤੇ ਮੂੰਗਫਲੀ ਦਾ ਵੀ ਖ਼ਾਸ ਮਹੱਤਵ ਹੁੰਦਾ ਹੈ। ਕਈ ਥਾਈਂ ਲੋਹੜੀ ਨੂੰ ਤਿਲੋੜੀ ਵੀ ਕਿਹਾ ਜਾਂਦਾ ਹੈ।
ਅਜਿਹਾ ਕਿਹਾ ਜਾਂਦਾ ਹੈ ਕਿ ਰਾਜਾ ਦਕਸ਼ ਦੀ ਪੁੱਤਰੀ ਸਤੀ ਦੀ ਯਾਦ 'ਚ ਅੱਗ ਬਾਲ਼ੀ ਜਾਂਦੀ ਹੈ। ਪੌਰਾਣਿਕ ਕਥਾ ਅਨੁਸਾਰ, ਇਕ ਵਾਰ ਰਾਜਾ ਦਕਸ਼ ਨੇ ਹਵਨ ਕਰਵਾਇਆ ਸੀ ਪਰ ਇਸ 'ਚ ਆਪਣੇ ਜਵਾਈ ਸ਼ਿਵ ਤੇ ਪੁੱਤਰੀ ਸਤੀ ਨੂੰ ਸੱਦਾ ਨਹੀਂ ਦਿੱਤਾ। ਇਸ ਗੱਲ ਤੋਂ ਨਾਰਾਜ਼ ਹੋ ਕੇ ਸਤੀ ਆਪਣੇ ਪਿਤਾ ਕੋਲ ਜਵਾਬ ਲੈਣ ਪੁੱਜੇ। ਉੱਥੇ ਪਤੀ ਸ਼ਿਵ ਦੀ ਨਿੰਦਾ ਉਹ ਬਰਦਾਸ਼ਤ ਨਹੀਂ ਕਰ ਸਕੀ ਤੇ ਉਨ੍ਹਾਂ ਖ਼ੁਦ ਨੂੰ ਉਸੇ ਹਵਨ ਕੁੰਡ 'ਚ ਭਸਮ ਕਰ ਦਿੱਤਾ। ਸਤੀ ਦੀ ਮੌਤ ਦੀ ਖ਼ਬਰ ਸੁਣ ਕੇ ਭਗਵਾਨ ਸ਼ਿਵ ਨੇ ਵੀਰਭੱਦਰ ਨੂੰ ਉਤਪੰਨ ਕਰ ਕੇ ਉਸ ਰਾਹੀਂ ਹਵਨ ਨਸ਼ਟ ਕਰ ਦਿੱਤਾ।

ਕਿਉਂ ਮਨਾਈ ਜਾਂਦੀ ਹੈ ਲੋਹੜੀ
ਕਈ ਸਾਲ ਪਹਿਲਾਂ ਫ਼ਸਲ ਦੀ ਬਿਜਾਈ ਤੇ ਉਸ ਦੀ ਵਾਢੀ ਨਾਲ ਇਸ ਤਿਉਹਾਰ ਨੂੰ ਜੋੜ ਕੇ ਮਨਾਉਣ ਦੀ ਸ਼ੁਰੂਆਤ ਹੋਈ। ਇਸ ਤਿਉਹਾਰ 'ਤੇ ਪੰਜਾਬ 'ਚ ਨਵੀਂ ਫ਼ਸਲ ਦੀ ਪੂਜਾ ਕਰਨ ਦੀ ਪਰੰਪਰਾ ਹੈ। ਇਸ ਤੋਂ ਇਲਾਵਾ ਅੱਗ ਬਾਲ ਕੇ ਲੋਕ ਇਸ ਦੇ ਆਲੇ-ਦੁਆਲੇ ਨੱਚਦੇ ਹਨ। ਅੱਜ ਵੀ ਵਿਆਹ ਜਾਂ ਬੱਚੇ ਦੇ ਜਨਮ ਤੋਂ ਬਾਅਦ ਤਿਉਹਾਰ ਨੂੰ ਖ਼ਾਸ ਤਰੀਕੇ ਨਾਲ ਮਨਾਇਆ ਜਾਂਦਾ ਹੈ।

ਲੋਹੜੀ ਦੀ ਪੁਰਤਾਨ ਗਾਥਾ
ਪੁਰਤਾਨ ਗਾਥਾ ਅਨੁਸਾਰ ਇਸ ਤਿਉਹਾਰ ਦਾ ਸਬੰਧ ਇਕ ਭੱਟੀ ਸਰਦਾਰ 'ਦੁੱਲੇ' ਨਾਲ ਵੀ ਹੈ। ਇਕ ਗ਼ਰੀਬ ਬ੍ਰਾਹਮਣ ਦੀਆਂ ਦੋ ਧੀਆਂ ਸਨ ਸੁੰਦਰੀ ਤੇ ਮੁੰਦਰੀ। ਗ਼ਰੀਬ ਬ੍ਰਾਹਮਣ ਨੇ ਆਪਣੀਆਂ ਧੀਆਂ ਦਾ ਰਿਸ਼ਤਾ ਕਿਸੇ ਥਾਂ ਪੱਕਾ ਕੀਤਾ ਹੋਇਆ ਸੀ ਪਰ ਉੱਥੋਂ ਦੇ ਪਾਪੀ ਤੇ ਜ਼ਾਲਮ ਹਾਕਮ ਨੇ ਉਸ ਬ੍ਰਾਹਮਣ ਦੀਆਂ ਧੀਆਂ ਦੀ ਸੁੰਦਰਤਾ ਬਾਰੇ ਸੁਣ ਕੇ ਉਨ੍ਹਾਂ ਨੂੰ ਜ਼ੋਰੀਂ ਆਪਣੇ ਘਰ ਰੱਖਣ ਦੀ ਠਾਣ ਲਈ। ਸਾਜ਼ਿਸ਼ ਦਾ ਪਤਾ ਲੱਗਣ 'ਤੇ ਗ਼ਰੀਬ ਬ੍ਰਾਹਮਣ ਨੇ ਮੁੰਡੇ ਵਾਲਿਆਂ ਨੂੰ ਆਖਿਆ ਕਿ ਉਹ ਉਸ ਦੀਆਂ ਧੀਆਂ ਨੂੰ ਵਿਆਹ ਤੋਂ ਪਹਿਲਾਂ ਆਪਣੇ ਘਰ ਲੈ ਜਾਣ ਪਰ ਮੁੰਡੇ ਵਾਲੇ ਵੀ ਉਸ ਜ਼ਾਲਮ ਹਾਕਮ ਤੋਂ ਡਰ ਕੇ ਮੁੱਕਰ ਗਏ। ਜਦੋਂ ਗ਼ਰੀਬ ਬ੍ਰਾਹਮਣ ਨਿਰਾਸ਼ ਹੋ ਕੇ ਘਰ ਵਾਪਸ ਆ ਰਿਹਾ ਸੀ ਤਾਂ ਅਚਾਨਕ ਉਸ ਦਾ ਮੇਲ ਦੁੱਲਾ ਭੱਟੀ ਨਾਲ ਹੋਇਆ, ਜੋ ਹਾਲਾਤ ਵੱਸ ਡਾਕੂ ਬਣ ਚੁੱਕਾ ਸੀ।
ਗ਼ਰੀਬ ਬ੍ਰਾਹਮਣ ਦੀ ਵਿੱਥਿਆ ਸੁਣ ਕੇ ਦੁੱਲਾ ਭੱਟੀ ਨੇ ਉਸ ਬ੍ਰਾਹਮਣ ਦੀ ਸਹਾਇਤਾ ਕਰਨ ਤੇ ਉਸ ਦੀਆਂ ਧੀਆਂ ਨੂੰ ਆਪਣੀਆਂ ਧੀਆਂ ਬਣਾ ਕੇ ਵਿਆਹੁਣ ਦਾ ਵਚਨ ਦਿੱਤਾ। ਦੁੱਲਾ ਭੱਟੀ ਮੁੰਡੇ ਵਾਲਿਆਂ ਦੇ ਘਰ ਗਿਆ ਤੇ ਰਾਤ ਦੇ ਹਨ੍ਹੇਰੇ 'ਚ ਜੰਗਲ ਨੂੰ ਅੱਗ ਲਾ ਕੇ ਬ੍ਰਾਹਮਣ ਦੀਆਂ ਧੀਆਂ ਦਾ ਵਿਆਹ ਕਰਵਾ ਦਿੱਤਾ ਪਰ ਉਸ ਸਮੇਂ ਦੁੱਲਾ ਭੱਟੀ ਕੋਲ ਸ਼ਗਨ ਵਜੋਂ ਦੇਣ ਲਈ ਸਿਰਫ਼ ਸ਼ੱਕਰ ਹੀ ਸੀ, ਜੋ ਉਸ ਨੇ ਕੁੜੀਆਂ ਦੀ ਝੋਲੀ ਪਾ ਦਿੱਤੀ।
ਬਾਅਦ 'ਚ ਹਰ ਸਾਲ ਇਸ ਘਟਨਾ ਨੂੰ ਯਾਦ ਕਰਦਿਆਂ ਇਹ ਤਿਉਹਾਰ ਮਨਾਇਆ ਜਾਣ ਲੱਗਾ। ਲੋਹੜੀ ਵਾਲੇ ਦਿਨ ਛੋਟੇ-ਛੋਟੇ ਬੱਚੇ ਘਰ-ਘਰ ਜਾ ਕੇ ਗੀਤ ਗਾਉਂਦੇ ਹਨ, ਜਿਸ ਵਿਚ ਇਸ ਘਟਨਾ ਦਾ ਜ਼ਿਕਰ ਆਉਂਦਾ ਹੈ :
ਸੁੰਦਰ ਮੁੰਦਰੀਏ, ਹੋ!
ਤੇਰਾ ਕੌਣ ਵਿਚਾਰਾ, ਹੋ!
ਦੁੱਲਾ ਭੱਟੀ ਵਾਲਾ, ਹੋ!
ਦੁੱਲੇ ਧੀ ਵਿਆਹੀ, ਹੋ!
ਸੇਰ ਸ਼ੱਕਰ ਪਾਈ, ਹੋ!
ਕੁੜੀ ਦਾ ਸਾਲੂ ਪਾਟਾ, ਹੋ!
ਕੁੜੀ ਦਾ ਜੀਵੇ ਚਾਚਾ, ਹੋ...

ਆਪਸੀ ਪ੍ਰੇਮ-ਪਿਆਰ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ
ਇਹ ਤਿਉਹਾਰ ਲੋਕਾਂ ਦੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਸ ਦਿਨ ਸ਼ਾਮ ਨੂੰ ਖਿਚੜੀ ਬਣਾਈ ਜਾਂਦੀ ਹੈ ਤੇ ਅਗਲੇ ਦਿਨ ਸਵੇਰੇ ਖਾਧੀ ਜਾਂਦੀ ਹੈ, ਜਿਸ ਨੂੰ 'ਪੋਹ ਰਿੱਧੀ ਤੇ ਮਾਘ ਖਾਧੀ' ਕਿਹਾ ਜਾਂਦਾ ਹੈ। ਆਧੁਨਿਕਤਾ ਵੱਸ ਅੱਜ ਇਸ ਤਿਉਹਾਰ ਨੂੰ ਮਨਾਉਣ ਦੇ ਢੰਗ ਬਦਲ ਰਹੇ ਹਨ। ਅਜੋਕੇ ਸਮਾਜ ਦੇ ਰਸਮਾਂ-ਰਿਵਾਜ਼, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ। ਇਹੀ ਨਹੀਂ ਹੁਣ ਲੋਹੜੀ ਸਿਰਫ਼ ਆਪੋ-ਆਪਣੇ ਵਿਹੜਿਆਂ ਤਕ ਸਿਮਟ ਕੇ ਰਹਿ ਗਈ ਹੈ। ਲੋਹੜੀ ਦਾ ਤਿਉਹਾਰ ਵੱਖ-ਵੱਖ ਨਾਵਾਂ ਨਾਲ ਬਹੁਤ ਸਾਰੇ ਖ਼ੇਤਰਾਂ 'ਚ ਮਨਾਇਆ ਜਾਂਦਾ ਹੈ ਜਿਵੇਂ, ਸਿੰਧੀ ਲੋਕ ਇਸ ਨੂੰ 'ਲਾਲ-ਲੋਈ' ਆਖਦੇ ਹਨ, ਤਮਿਲਨਾਡੂ ਵਿਚ 'ਪੋਂਗਲ' ਤੇ ਆਂਧਰਾ ਪ੍ਰਦੇਸ਼ ਵਿਚ 'ਭੋਗੀ' ਨਾਂ ਨਾਲ ਲੋਹੜੀ ਨਾਲ ਮਿਲਦਾ-ਜੁਲਦਾ ਤਿਉਹਾਰ ਮਨਾਇਆ ਜਾਂਦਾ ਹੈ।

ਮਹਿੰਗਾਈ ਨੇ ਬਦਲਿਆ ਮਾਹੌਲ
ਅੱਜ-ਕੱਲ੍ਹ ਵੱਧਦੀ ਮਹਿੰਗਾਈ ਤੇ ਪੈਸੇ ਦੀ ਦੌੜ-ਭੱਜ ਵਾਲੀ ਜ਼ਿੰਦਗੀ ਨੇ ਮਾਹੌਲ ਬਦਲ ਕੇ ਰੱਖ ਦਿੱਤਾ ਹੈ। ਹੁਣ ਨਾ ਤਾਂ ਜੁਆਕ ਲੋਹੜੀ ਮੰਗਦੇ ਨਜ਼ਰ ਆਉਂਦੇ ਹਨ ਤੇ ਨਾ ਹੀ ਪਹਿਲਾਂ ਵਾਂਗ ਰਿਸ਼ਤਿਆਂ 'ਚ ਏਕਤਾ ਤੇ ਪ੍ਰਪੱਕਤਾ ਰਹੀ ਹੈ। ਹੁਣ ਲੋਕਾਂ ਵੱਲੋਂ ਮੁੰਡੇ ਦੀ ਲੋਹੜੀ ਲਈ ਵੀ ਵਿਆਹ ਵਾਂਗ ਪੈਲੇਸ ਬੁੱਕ ਕੀਤੇ ਜਾਂਦੇ ਹਨ। ਸਾਰਾ ਪ੍ਰੋਗਰਾਮ ਉੱਥੇ ਹੀ ਹੁੰਦਾ ਹੈ। ਲੋਕ ਬੇਗ਼ਾਨਿਆਂ ਦੀ ਤਰ੍ਹਾਂ ਆਉਂਦੇ ਹਨ ਤੇ ਸ਼ਗਨ ਦੇ ਕੇ ਚਲੇ ਜਾਂਦੇ ਹਨ। ਮੁੰਡੇ ਵਾਲਿਆਂ ਵੱਲੋਂ ਵੀ ਮਿਠਾਈ ਦਾ ਡੱਬਾ ਅਤੇ ਕਾਰਡ ਭੇਜ ਦਿੱਤਾ ਜਾਂਦਾ ਹੈ ਤੇ ਸ਼ਾਮ ਨੂੰ ਹਰ ਕੋਈ ਆਪਣੇ-ਆਪਣੇ ਘਰ 'ਚ ਵੱਖ-ਵੱਖ ਲੋਹੜੀ ਮਨਾਉਂਦੇ ਹਨ।

ਧੀਆਂ ਦੀ ਲੋਹੜੀ
ਅਜੋਕੀ ਲੋਹੜੀ ਬਹੁਤ ਬਦਲ ਗਈ ਹੈ। ਭਾਵੇਂ ਹੁਣ ਪੜ੍ਹੇ-ਲਿਖੇ ਸਮਾਜ ਦੀ ਸੋਚ ਬਦਲ ਗਈ ਹੈ ਤੇ ਹੁਣ ਲੋਕਾਂ ਵੱਲੋਂ ਨਵ-ਜੰਮੀਆਂ ਧੀਆਂ ਦੀ ਵੀ ਲੋਹੜੀ ਮਨਾਈ ਜਾਣ ਲੱਗੀ ਹੈ ਪਰ ਹੁਣ ਤਿਉਹਾਰਾਂ 'ਤੇ ਬਾਜ਼ਾਰੂ ਰੁਚੀ ਵੀ ਭਾਰੂ ਹੋਣ ਲੱਗੀ ਹੈ। ਤੇਜ਼ੀ ਨਾਲ ਉੱਸਰ ਰਹੇ ਗਲੋਬਲ ਪਿੰਡ ਕਾਰਨ ਰਿਸ਼ਤਿਆਂ ਦਾ ਨਿੱਘ, ਮੋਹ, ਸੱਭਿਆਚਾਰਕ ਸਾਂਝ ਤੇ ਮਿਲਵਰਤਨ ਵੀ ਘੱਟਦਾ ਜਾ ਰਿਹਾ ਹੈ। ਪੜ੍ਹਾਈ ਤੇ ਪੇਪਰਾਂ ਦੇ ਬੋਝ ਕਾਰਨ ਸਾਡੇ ਬੱਚੇ ਵੀ ਬੜੇ ਮਸਰੂਫ ਹੁੰਦੇ ਜਾ ਰਹੇ ਹਨ। ਹੁਣ ਉਨ੍ਹਾਂ ਕੋਲ ਵੀ ਸਾਂਝੀਆਂ ਖ਼ੁਸ਼ੀਆਂ ਮਨਾਉਣ ਲਈ ਫ਼ੁਰਸਤ ਨਹੀਂ ਰਹੀ।

ਇਹ ਬੋਲੇ ਜਾਂਦੇ ਨੇ ਗੀਤ
1. ਲੋਹੜੀ ਤੋਂ 10-15 ਦਿਨ ਪਹਿਲਾਂ ਮੁੰਡੇ ਕੁੜੀਆਂ ਟੋਲੀਆਂ ਬਣਾ ਕੇ ਘਰਾਂ ਵਿਚ ਜਾ ਕੇ ਲੋਹੜੀ ਮੰਗਦੇ ਹਨ ਤੇ ਲੋਹੜੀ ਨਾਲ ਸਬੰਧਿਤ ਗੀਤ ਗਾਉਂਦੇ ਹਨ ਕਿ : -
ਦੇਹ ਮਾਈ ਪਾਥੀ, ਤੇਰਾ ਪੁੱਤ ਚੜੂ੍ਹਗਾ ਹਾਥੀ।
ਦੇਹ ਮਾਈ ਲੋਹੜੀ, ਤੇਰਾ ਪੁੱਤ ਚੜੂ੍ਹਗਾ ਘੋੜੀ।
2. ਜਦ ਕੋਈ ਘਰ ਵਾਲਾ ਲੋਹੜੀ ਦੇਣ ਵਿਚ ਦੇਰ ਕਰਦਾ ਹੈ ਤਾਂ ਕਾਹਲ ਨੂੰ ਦਰਸਾਉਂਦੀਆਂ ਹੋਈਆਂ ਇਹ ਸਤਰਾਂ ਗਾਈਆਂ ਜਾਂਦੀਆਂ ਹਨ।
ਸਾਡੇ ਪੈਰਾਂ ਹੇਠ ਰੋੜ, ਸਾਨੂੰ ਛੇਤੀ ਛੇਤੀ ਤੋਰ।
ਸਾਡੇ ਪੈਰਾਂ ਹੇਠ ਸਲਾਈਆਂ, ਅਸੀਂ ਕਿਹੜੇ ਵੇਲੇ ਦੀਆਂ ਆਈਆਂ।
3. ਜਦ ਕੋਈ ਘਰ ਵਾਲਾ ਫਿਰ ਵੀ ਲੋਹੜੀ ਨਾ ਦੇਵੇ ਤਾਂ ਇਹ ਟੋਲੀਆਂ ਇਹ ਗਾਉਂਦੀਆਂ ਹੋਈਆਂ ਅਗਲੇ ਘਰ ਲਈ ਰਵਾਨਾ ਹੋ ਜਾਂਦੀਆਂ ਹਨ।
ਹੁੱਕਾ ਬਈ ਹੁੱਕਾ, ਇਹ ਘਰ ਭੁੱਖਾ।


ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Lohri 2021
  • Importance of Fire
  • Lohri
  • Happy Lohri
  • Festival Lohri
  • Dulla Bhatti

'26 ਜਨਵਰੀ' ਦਾ ਪ੍ਰੋਗਰਾਮ ਜਾਰੀ, ਜਾਣੋ ਕਿਹੜਾ ਆਗੂ ਕਿੱਥੇ ਲਹਿਰਾਵੇਗਾ 'ਤਿਰੰਗਾ'

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • when words lose their dignity a nation loses its soul
    ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • tmc ex mla arrested
    TMC ਦਾ ਸਾਬਕਾ ਵਿਧਾਇਕ ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ
  • drugs give pleasure for a while pm modi
    ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ
  • vehicle collision
    ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +