Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:12:40 PM

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Lohri 2022: ਜਾਣੋ 'ਲੋਹੜੀ' ਮਨਾਉਂਦੇ ਸਮੇਂ ਕਿਉਂ ਬਾਲ਼ੀ ਜਾਂਦੀ ਹੈ 'ਅੱਗ ਦੀ ਧੂਣੀ'

PUNJAB News Punjabi(ਪੰਜਾਬ)

Lohri 2022: ਜਾਣੋ 'ਲੋਹੜੀ' ਮਨਾਉਂਦੇ ਸਮੇਂ ਕਿਉਂ ਬਾਲ਼ੀ ਜਾਂਦੀ ਹੈ 'ਅੱਗ ਦੀ ਧੂਣੀ'

  • Edited By Sunita,
  • Updated: 13 Jan, 2022 08:56 AM
Jalandhar
what is the significance of lohri and why we burn fire on lohri
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਹਰ ਸਾਲ ਲੋਹੜੀ ਦਾ ਤਿਉਹਾਰ ਜਨਵਰੀ ਦੀ 13 ਤਾਰੀਖ਼ ਨੂੰ ਮਨਾਇਆ ਜਾਂਦਾ ਹੈ। ਉੱਤਰੀ ਭਾਰਤ 'ਚ ਲੋਹੜੀ ਸਾਲ ਦੇ ਪਹਿਲੇ ਤਿਉਹਾਰ ਦੇ ਰੂਪ 'ਚ ਮਨਾਈ ਜਾਂਦੀ ਹੈ। ਇਸ ਦੀ ਧੂਮ ਸਭ ਤੋਂ ਵੱਧ ਪੰਜਾਬ ਅਤੇ ਹਰਿਆਣਾ 'ਚ ਦੇਖਣ ਨੂੰ ਮਿਲਦੀ ਹੈ ਕਿਉਂਕਿ ਇਹ ਪੰਜਾਬ ਦਾ ਮੁੱਖ ਤਿਉਹਾਰ ਹੈ। ਲੋਹੜੀ ਵਾਲੇ ਦਿਨ ਤਿਲ, ਗੁੜ, ਗੱਚਕ, ਰਿਓੜੀਆਂ ਤੇ ਮੂੰਗਫਲੀ ਅਗਨੀ ਨੂੰ ਭੇਟ ਕੀਤੇ ਜਾਂਦੇ ਹਨ। ਇਸ ਦਿਨ ਅੱਗ ਦੇ ਚੁਫੇਰੇ ਸਜ-ਵਿਆਹੇ ਜੋੜੇ ਆਹੂਤੀ ਦਿੰਦੇ ਹੋਏ ਚੱਕਰ ਕੱਢ ਕੇ ਆਪਣੇ ਸੁਖੀ ਵਿਆਹੁਤਾ ਜੀਵਨ ਦੀ ਕਾਮਨਾ ਕਰਦੇ ਹਨ। ਇਸ ਤਿਉਹਾਰ ਦੇ ਅਰਥ 'ਤਿਲ+ਰਿਓੜੀ' ਤੋਂ ਹਨ। ਤਿਲ ਤੇ ਰਿਓੜੀ ਦਾ ਤਿਉਹਾਰ ਹੋਣ ਕਾਰਨ ਇਸ ਦਾ ਪੁਰਾਤਨ ਨਾਂ 'ਤਿਲੋੜੀ' ਸੀ, ਜੋ ਸਮੇਂ ਨਾਲ ਬਦਲਦਾ-ਬਦਲਦਾ 'ਲੋਹੜੀ' ਬਣ ਗਿਆ।

ਕਿਉਂ ਬਾਲ਼ੀ ਜਾਂਦੀ ਹੈ 'ਅੱਗ ਦੀ ਧੂਣੀ' 
ਇਸ ਦਿਨ ਚੌਂਕਾਂ 'ਤੇ ਲੋਹੜੀ ਬਾਲ਼ੀ ਜਾਂਦੀ ਹੈ। ਇਸ ਦਿਨ ਲੜਕੇ ਅੱਗੇ ਦੇ ਆਲੇ-ਦੁਆਲੇ ਭੰਗੜਾ ਪਾਉਂਦੇ ਹਨ, ਉੱਥੇ ਹੀ ਕੁੜੀਆਂ ਅਤੇ ਔਰਤਾਂ ਗਿੱਧਾ ਪਾਉਂਦੀਆਂ ਹਨ। ਸਾਰੇ ਰਿਸ਼ਤੇਦਾਰ ਇਕੱਠੇ ਮਿਲ ਕੇ ਭੰਗੜਾ ਪਾਉਂਦੇ ਹੋਏ ਬੜੀ ਧੂਮਧਾਮ ਨਾਲ ਲੋਹੜੀ ਦਾ ਜਸ਼ਨ ਮਨਾਉਂਦੇ ਹਨ। ਇਸ ਦਿਨ ਤਿਲ, ਗੁੜ, ਗੱਚਕ, ਰਿਉੜੀਆਂ ਤੇ ਮੂੰਗਫਲੀ ਦਾ ਵੀ ਖ਼ਾਸ ਮਹੱਤਵ ਹੁੰਦਾ ਹੈ। ਕਈ ਥਾਈਂ ਲੋਹੜੀ ਨੂੰ ਤਿਲੋੜੀ ਵੀ ਕਿਹਾ ਜਾਂਦਾ ਹੈ। ਅਜਿਹਾ ਵੀ ਕਿਹਾ ਜਾਂਦਾ ਹੈ ਕਿ 'ਰਾਜਾ ਦਕਸ਼' ਦੀ ਪੁੱਤਰੀ ਸਤੀ ਦੀ ਯਾਦ 'ਚ ਅੱਗ ਬਾਲ਼ੀ ਜਾਂਦੀ ਹੈ। 
ਪੌਰਾਣਿਕ ਕਥਾ ਅਨੁਸਾਰ, ਇਕ ਵਾਰ ਰਾਜਾ ਦਕਸ਼ ਨੇ ਹਵਨ ਕਰਵਾਇਆ ਸੀ ਪਰ ਇਸ 'ਚ ਆਪਣੇ ਜਵਾਈ ਸ਼ਿਵ ਤੇ ਪੁੱਤਰੀ ਸਤੀ ਨੂੰ ਸੱਦਾ ਨਹੀਂ ਦਿੱਤਾ। ਇਸ ਗੱਲ ਤੋਂ ਨਾਰਾਜ਼ ਹੋ ਕੇ ਸਤੀ ਆਪਣੇ ਪਿਤਾ ਕੋਲ ਜਵਾਬ ਲੈਣ ਪੁੱਜੇ। ਉੱਥੇ ਪਤੀ ਸ਼ਿਵ ਦੀ ਨਿੰਦਾ ਉਹ ਬਰਦਾਸ਼ਤ ਨਹੀਂ ਕਰ ਸਕੀ ਤੇ ਉਨ੍ਹਾਂ ਖ਼ੁਦ ਨੂੰ ਉਸੇ ਹਵਨ ਕੁੰਡ 'ਚ ਭਸਮ ਕਰ ਦਿੱਤਾ। ਸਤੀ ਦੀ ਮੌਤ ਦੀ ਖ਼ਬਰ ਸੁਣ ਕੇ ਭਗਵਾਨ ਸ਼ਿਵ ਨੇ ਵੀਰਭੱਦਰ ਨੂੰ ਉਤਪੰਨ ਕਰ ਕੇ ਉਸ ਰਾਹੀਂ ਹਵਨ ਨਸ਼ਟ ਕਰ ਦਿੱਤਾ।

ਕਿਉਂ ਮਨਾਈ ਜਾਂਦੀ ਹੈ ਲੋਹੜੀ
ਕਈ ਸਾਲ ਪਹਿਲਾਂ ਫ਼ਸਲ ਦੀ ਬਿਜਾਈ ਤੇ ਉਸ ਦੀ ਵਾਢੀ ਨਾਲ ਇਸ ਤਿਉਹਾਰ ਨੂੰ ਜੋੜ ਕੇ ਮਨਾਉਣ ਦੀ ਸ਼ੁਰੂਆਤ ਹੋਈ। ਇਸ ਤਿਉਹਾਰ 'ਤੇ ਪੰਜਾਬ 'ਚ ਨਵੀਂ ਫ਼ਸਲ ਦੀ ਪੂਜਾ ਕਰਨ ਦੀ ਪਰੰਪਰਾ ਹੈ। ਇਸ ਤੋਂ ਇਲਾਵਾ ਅੱਗ ਬਾਲ ਕੇ ਲੋਕ ਇਸ ਦੇ ਆਲੇ-ਦੁਆਲੇ ਨੱਚਦੇ ਹਨ। ਅੱਜ ਵੀ ਵਿਆਹ ਜਾਂ ਬੱਚੇ ਦੇ ਜਨਮ ਤੋਂ ਬਾਅਦ ਤਿਉਹਾਰ ਨੂੰ ਖ਼ਾਸ ਤਰੀਕੇ ਨਾਲ ਮਨਾਇਆ ਜਾਂਦਾ ਹੈ।

ਲੋਹੜੀ ਦੀ ਪੁਰਤਾਨ ਗਾਥਾ
ਪੁਰਤਾਨ ਗਾਥਾ ਅਨੁਸਾਰ ਇਸ ਤਿਉਹਾਰ ਦਾ ਸਬੰਧ ਇਕ ਭੱਟੀ ਸਰਦਾਰ 'ਦੁੱਲੇ' ਨਾਲ ਵੀ ਹੈ। ਇਕ ਗ਼ਰੀਬ ਬ੍ਰਾਹਮਣ ਦੀਆਂ ਦੋ ਧੀਆਂ ਸਨ ਸੁੰਦਰੀ ਤੇ ਮੁੰਦਰੀ। ਗ਼ਰੀਬ ਬ੍ਰਾਹਮਣ ਨੇ ਆਪਣੀਆਂ ਧੀਆਂ ਦਾ ਰਿਸ਼ਤਾ ਕਿਸੇ ਥਾਂ ਪੱਕਾ ਕੀਤਾ ਹੋਇਆ ਸੀ ਪਰ ਉੱਥੋਂ ਦੇ ਪਾਪੀ ਤੇ ਜ਼ਾਲਮ ਹਾਕਮ ਨੇ ਉਸ ਬ੍ਰਾਹਮਣ ਦੀਆਂ ਧੀਆਂ ਦੀ ਸੁੰਦਰਤਾ ਬਾਰੇ ਸੁਣ ਕੇ ਉਨ੍ਹਾਂ ਨੂੰ ਜ਼ੋਰੀਂ ਆਪਣੇ ਘਰ ਰੱਖਣ ਦੀ ਠਾਣ ਲਈ। ਸਾਜ਼ਿਸ਼ ਦਾ ਪਤਾ ਲੱਗਣ 'ਤੇ ਗ਼ਰੀਬ ਬ੍ਰਾਹਮਣ ਨੇ ਮੁੰਡੇ ਵਾਲਿਆਂ ਨੂੰ ਆਖਿਆ ਕਿ ਉਹ ਉਸ ਦੀਆਂ ਧੀਆਂ ਨੂੰ ਵਿਆਹ ਤੋਂ ਪਹਿਲਾਂ ਆਪਣੇ ਘਰ ਲੈ ਜਾਣ ਪਰ ਮੁੰਡੇ ਵਾਲੇ ਵੀ ਉਸ ਜ਼ਾਲਮ ਹਾਕਮ ਤੋਂ ਡਰ ਕੇ ਮੁੱਕਰ ਗਏ। ਜਦੋਂ ਗ਼ਰੀਬ ਬ੍ਰਾਹਮਣ ਨਿਰਾਸ਼ ਹੋ ਕੇ ਘਰ ਵਾਪਸ ਆ ਰਿਹਾ ਸੀ ਤਾਂ ਅਚਾਨਕ ਉਸ ਦਾ ਮੇਲ ਦੁੱਲਾ ਭੱਟੀ ਨਾਲ ਹੋਇਆ, ਜੋ ਹਾਲਾਤ ਵੱਸ ਡਾਕੂ ਬਣ ਚੁੱਕਾ ਸੀ।
ਗ਼ਰੀਬ ਬ੍ਰਾਹਮਣ ਦੀ ਵਿੱਥਿਆ ਸੁਣ ਕੇ ਦੁੱਲਾ ਭੱਟੀ ਨੇ ਉਸ ਬ੍ਰਾਹਮਣ ਦੀ ਸਹਾਇਤਾ ਕਰਨ ਤੇ ਉਸ ਦੀਆਂ ਧੀਆਂ ਨੂੰ ਆਪਣੀਆਂ ਧੀਆਂ ਬਣਾ ਕੇ ਵਿਆਹੁਣ ਦਾ ਵਚਨ ਦਿੱਤਾ। ਦੁੱਲਾ ਭੱਟੀ ਮੁੰਡੇ ਵਾਲਿਆਂ ਦੇ ਘਰ ਗਿਆ ਤੇ ਰਾਤ ਦੇ ਹਨ੍ਹੇਰੇ 'ਚ ਜੰਗਲ ਨੂੰ ਅੱਗ ਲਾ ਕੇ ਬ੍ਰਾਹਮਣ ਦੀਆਂ ਧੀਆਂ ਦਾ ਵਿਆਹ ਕਰਵਾ ਦਿੱਤਾ ਪਰ ਉਸ ਸਮੇਂ ਦੁੱਲਾ ਭੱਟੀ ਕੋਲ ਸ਼ਗਨ ਵਜੋਂ ਦੇਣ ਲਈ ਸਿਰਫ਼ ਸ਼ੱਕਰ ਹੀ ਸੀ, ਜੋ ਉਸ ਨੇ ਕੁੜੀਆਂ ਦੀ ਝੋਲੀ ਪਾ ਦਿੱਤੀ।
ਬਾਅਦ 'ਚ ਹਰ ਸਾਲ ਇਸ ਘਟਨਾ ਨੂੰ ਯਾਦ ਕਰਦਿਆਂ ਇਹ ਤਿਉਹਾਰ ਮਨਾਇਆ ਜਾਣ ਲੱਗਾ। ਲੋਹੜੀ ਵਾਲੇ ਦਿਨ ਛੋਟੇ-ਛੋਟੇ ਬੱਚੇ ਘਰ-ਘਰ ਜਾ ਕੇ ਗੀਤ ਗਾਉਂਦੇ ਹਨ, ਜਿਸ ਵਿਚ ਇਸ ਘਟਨਾ ਦਾ ਜ਼ਿਕਰ ਆਉਂਦਾ ਹੈ :-

ਸੁੰਦਰ ਮੁੰਦਰੀਏ, ਹੋ!
ਤੇਰਾ ਕੌਣ ਵਿਚਾਰਾ, ਹੋ!
ਦੁੱਲਾ ਭੱਟੀ ਵਾਲਾ, ਹੋ!
ਦੁੱਲੇ ਧੀ ਵਿਆਹੀ, ਹੋ!
ਸੇਰ ਸ਼ੱਕਰ ਪਾਈ, ਹੋ!
ਕੁੜੀ ਦਾ ਸਾਲੂ ਪਾਟਾ, ਹੋ!
ਕੁੜੀ ਦਾ ਜੀਵੇ ਚਾਚਾ, ਹੋ...

ਆਪਸੀ ਪ੍ਰੇਮ-ਪਿਆਰ ਦਾ ਪ੍ਰਤੀਕ ਹੈ ਲੋਹੜੀ ਦਾ ਤਿਉਹਾਰ
ਇਹ ਤਿਉਹਾਰ ਲੋਕਾਂ ਦੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਸ ਦਿਨ ਸ਼ਾਮ ਨੂੰ ਖਿਚੜੀ ਬਣਾਈ ਜਾਂਦੀ ਹੈ ਤੇ ਅਗਲੇ ਦਿਨ ਸਵੇਰੇ ਖਾਧੀ ਜਾਂਦੀ ਹੈ, ਜਿਸ ਨੂੰ 'ਪੋਹ ਰਿੱਧੀ ਤੇ ਮਾਘ ਖਾਧੀ' ਕਿਹਾ ਜਾਂਦਾ ਹੈ। ਆਧੁਨਿਕਤਾ ਵੱਸ ਅੱਜ ਇਸ ਤਿਉਹਾਰ ਨੂੰ ਮਨਾਉਣ ਦੇ ਢੰਗ ਬਦਲ ਰਹੇ ਹਨ। ਅਜੋਕੇ ਸਮਾਜ ਦੇ ਰਸਮਾਂ-ਰਿਵਾਜ਼, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ। ਇਹੀ ਨਹੀਂ ਹੁਣ ਲੋਹੜੀ ਸਿਰਫ਼ ਆਪੋ-ਆਪਣੇ ਵਿਹੜਿਆਂ ਤਕ ਸਿਮਟ ਕੇ ਰਹਿ ਗਈ ਹੈ। ਲੋਹੜੀ ਦਾ ਤਿਉਹਾਰ ਵੱਖ-ਵੱਖ ਨਾਵਾਂ ਨਾਲ ਬਹੁਤ ਸਾਰੇ ਖ਼ੇਤਰਾਂ 'ਚ ਮਨਾਇਆ ਜਾਂਦਾ ਹੈ ਜਿਵੇਂ, ਸਿੰਧੀ ਲੋਕ ਇਸ ਨੂੰ 'ਲਾਲ-ਲੋਈ' ਆਖਦੇ ਹਨ, ਤਮਿਲਨਾਡੂ ਵਿਚ 'ਪੋਂਗਲ' ਤੇ ਆਂਧਰਾ ਪ੍ਰਦੇਸ਼ ਵਿਚ 'ਭੋਗੀ' ਨਾਂ ਨਾਲ ਲੋਹੜੀ ਨਾਲ ਮਿਲਦਾ-ਜੁਲਦਾ ਤਿਉਹਾਰ ਮਨਾਇਆ ਜਾਂਦਾ ਹੈ।

ਧੀਆਂ ਦੀ ਲੋਹੜੀ
ਅਜੋਕੀ ਲੋਹੜੀ ਬਹੁਤ ਬਦਲ ਗਈ ਹੈ। ਭਾਵੇਂ ਹੁਣ ਪੜ੍ਹੇ-ਲਿਖੇ ਸਮਾਜ ਦੀ ਸੋਚ ਬਦਲ ਗਈ ਹੈ ਤੇ ਹੁਣ ਲੋਕਾਂ ਵੱਲੋਂ ਨਵ-ਜੰਮੀਆਂ ਧੀਆਂ ਦੀ ਵੀ ਲੋਹੜੀ ਮਨਾਈ ਜਾਣ ਲੱਗੀ ਹੈ ਪਰ ਹੁਣ ਤਿਉਹਾਰਾਂ 'ਤੇ ਬਾਜ਼ਾਰੂ ਰੁਚੀ ਵੀ ਭਾਰੂ ਹੋਣ ਲੱਗੀ ਹੈ। ਤੇਜ਼ੀ ਨਾਲ ਉੱਸਰ ਰਹੇ ਗਲੋਬਲ ਪਿੰਡ ਕਾਰਨ ਰਿਸ਼ਤਿਆਂ ਦਾ ਨਿੱਘ, ਮੋਹ, ਸੱਭਿਆਚਾਰਕ ਸਾਂਝ ਤੇ ਮਿਲਵਰਤਨ ਵੀ ਘੱਟਦਾ ਜਾ ਰਿਹਾ ਹੈ। ਪੜ੍ਹਾਈ ਤੇ ਪੇਪਰਾਂ ਦੇ ਬੋਝ ਕਾਰਨ ਸਾਡੇ ਬੱਚੇ ਵੀ ਬੜੇ ਮਸਰੂਫ ਹੁੰਦੇ ਜਾ ਰਹੇ ਹਨ। ਹੁਣ ਉਨ੍ਹਾਂ ਕੋਲ ਵੀ ਸਾਂਝੀਆਂ ਖ਼ੁਸ਼ੀਆਂ ਮਨਾਉਣ ਲਈ ਫ਼ੁਰਸਤ ਨਹੀਂ ਰਹੀ।

ਮਹਿੰਗਾਈ ਨੇ ਬਦਲਿਆ ਮਾਹੌਲ
ਅੱਜ-ਕੱਲ੍ਹ ਵੱਧਦੀ ਮਹਿੰਗਾਈ ਤੇ ਪੈਸੇ ਦੀ ਦੌੜ-ਭੱਜ ਵਾਲੀ ਜ਼ਿੰਦਗੀ ਨੇ ਮਾਹੌਲ ਬਦਲ ਕੇ ਰੱਖ ਦਿੱਤਾ ਹੈ। ਹੁਣ ਨਾ ਤਾਂ ਜੁਆਕ ਲੋਹੜੀ ਮੰਗਦੇ ਨਜ਼ਰ ਆਉਂਦੇ ਹਨ ਤੇ ਨਾ ਹੀ ਪਹਿਲਾਂ ਵਾਂਗ ਰਿਸ਼ਤਿਆਂ 'ਚ ਏਕਤਾ ਤੇ ਪ੍ਰਪੱਕਤਾ ਰਹੀ ਹੈ। ਹੁਣ ਲੋਕਾਂ ਵੱਲੋਂ ਮੁੰਡੇ ਦੀ ਲੋਹੜੀ ਲਈ ਵੀ ਵਿਆਹ ਵਾਂਗ ਪੈਲੇਸ ਬੁੱਕ ਕੀਤੇ ਜਾਂਦੇ ਹਨ। ਸਾਰਾ ਪ੍ਰੋਗਰਾਮ ਉੱਥੇ ਹੀ ਹੁੰਦਾ ਹੈ। ਲੋਕ ਬੇਗ਼ਾਨਿਆਂ ਦੀ ਤਰ੍ਹਾਂ ਆਉਂਦੇ ਹਨ ਤੇ ਸ਼ਗਨ ਦੇ ਕੇ ਚਲੇ ਜਾਂਦੇ ਹਨ। ਮੁੰਡੇ ਵਾਲਿਆਂ ਵੱਲੋਂ ਵੀ ਮਿਠਾਈ ਦਾ ਡੱਬਾ ਅਤੇ ਕਾਰਡ ਭੇਜ ਦਿੱਤਾ ਜਾਂਦਾ ਹੈ ਤੇ ਸ਼ਾਮ ਨੂੰ ਹਰ ਕੋਈ ਆਪਣੇ-ਆਪਣੇ ਘਰ 'ਚ ਵੱਖ-ਵੱਖ ਲੋਹੜੀ ਮਨਾਉਂਦੇ ਹਨ।

ਇਹ ਬੋਲੇ ਜਾਂਦੇ ਨੇ ਗੀਤ
1. ਲੋਹੜੀ ਤੋਂ 10-15 ਦਿਨ ਪਹਿਲਾਂ ਮੁੰਡੇ ਕੁੜੀਆਂ ਟੋਲੀਆਂ ਬਣਾ ਕੇ ਘਰਾਂ ਵਿਚ ਜਾ ਕੇ ਲੋਹੜੀ ਮੰਗਦੇ ਹਨ ਤੇ ਲੋਹੜੀ ਨਾਲ ਸਬੰਧਿਤ ਗੀਤ ਗਾਉਂਦੇ ਹਨ ਕਿ : -
ਦੇਹ ਮਾਈ ਪਾਥੀ, ਤੇਰਾ ਪੁੱਤ ਚੜੂ੍ਹਗਾ ਹਾਥੀ।
ਦੇਹ ਮਾਈ ਲੋਹੜੀ, ਤੇਰਾ ਪੁੱਤ ਚੜੂ੍ਹਗਾ ਘੋੜੀ।
2. ਜਦ ਕੋਈ ਘਰ ਵਾਲਾ ਲੋਹੜੀ ਦੇਣ ਵਿਚ ਦੇਰ ਕਰਦਾ ਹੈ ਤਾਂ ਕਾਹਲ ਨੂੰ ਦਰਸਾਉਂਦੀਆਂ ਹੋਈਆਂ ਇਹ ਸਤਰਾਂ ਗਾਈਆਂ ਜਾਂਦੀਆਂ ਹਨ।
ਸਾਡੇ ਪੈਰਾਂ ਹੇਠ ਰੋੜ, ਸਾਨੂੰ ਛੇਤੀ ਛੇਤੀ ਤੋਰ।
ਸਾਡੇ ਪੈਰਾਂ ਹੇਠ ਸਲਾਈਆਂ, ਅਸੀਂ ਕਿਹੜੇ ਵੇਲੇ ਦੀਆਂ ਆਈਆਂ।
3. ਜਦ ਕੋਈ ਘਰ ਵਾਲਾ ਫਿਰ ਵੀ ਲੋਹੜੀ ਨਾ ਦੇਵੇ ਤਾਂ ਇਹ ਟੋਲੀਆਂ ਇਹ ਗਾਉਂਦੀਆਂ ਹੋਈਆਂ ਅਗਲੇ ਘਰ ਲਈ ਰਵਾਨਾ ਹੋ ਜਾਂਦੀਆਂ ਹਨ।
ਹੁੱਕਾ ਬਈ ਹੁੱਕਾ, ਇਹ ਘਰ ਭੁੱਖਾ।


ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Lohri 2022
  • Importance of Fire
  • Lohri
  • Happy Lohri
  • Festival Lohri
  • Dulla Bhatti

ਕੀ ਹੈ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ? ਜਾਣੋ ਕਿਉਂ 'ਦੁੱਲਾ ਭੱਟੀ' ਨੂੰ ਕੀਤਾ ਜਾਂਦੈ ਯਾਦ

NEXT STORY

Stories You May Like

  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • when words lose their dignity a nation loses its soul
    ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • chardham yatra postponed  heavy rain  landslide
    ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • sawan month  snake  monsoon  nag panchami
    ਸਾਵਣ 'ਚ ਹੀ ਕਿਉਂ ਜ਼ਿਆਦਾ ਦਿਖਾਈ ਦਿੰਦੇ ਹਨ ਸੱਪ? ਜਾਣੋ ਇਸ ਦੇ ਪਿੱਛੇ ਦੀ ਅਸਲੀ ਵਜ੍ਹਾ
  • drugs give pleasure for a while pm modi
    ਨਸ਼ਾ ਕੁਝ ਸਮੇਂ ਦਾ ਆਨੰਦ ਦਿੰਦਾ ਹੈ, ਪਰ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ: PM ਮੋਦੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +