ਜਲੰਧਰ/ਚੰਡੀਗੜ੍ਹ- ਪੰਜਾਬ 'ਚ ਲਗਾਤਾਰ ਮੌਸਮ ਬਦਲ ਰਿਹਾ ਹੈ। ਪਿਛਲੇ ਤਿੰਨ ਦਿਨਾਂ ਤੋਂ ਧੂਪ ਨਿਕਲਣ ਤੋਂ ਬਾਅਦ ਠੰਡ ਤੋਂ ਕੁਝ ਰਾਹਤ ਮਿਲੀ ਸੀ, ਪਰ ਸ਼ਾਮ ਨੂੰ ਸੂਰਜ ਡੁੱਬਣ ਨਾਲ ਬਰਫੀਲੀਆਂ ਹਵਾਵਾਂ ਨੇ ਠੰਡ ਵਧਾ ਦਿੱਤੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਵਾਵਾਂ ਦੀ ਦਿਸ਼ਾ ਬਦਲਣ ਕਾਰਨ ਮੌਸਮ ਬਦਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉੱਤਰ-ਪੱਛਮੀ ਹਵਾ ਜੰਮੂ-ਕਸ਼ਮੀਰ ਅਤੇ ਹਿਮਾਚਲ ਤੋਂ ਪੰਜਾਬ ਵਿੱਚ ਆ ਰਹੀ ਸੀ। ਇਸ ਕਾਰਨ ਦਿਨ ਦੇ ਤਾਪਮਾਨ ਵਿੱਚ ਮਾਮੂਲੀ ਤਬਦੀਲੀ ਦੇਖੀ ਗਈ ਹੈ। ਪੰਜਾਬ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਇਸ ਨਾਲ ਮੈਦਾਨੀ ਇਲਾਕਿਆਂ ਦਾ ਮੌਸਮ ਵੀ ਪ੍ਰਭਾਵਿਤ ਹੋ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੇਲ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ, ਇਹ ਟ੍ਰੇਨਾਂ ਹੋਈਆਂ ਬੰਦ
22 ਅਤੇ 23 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ 'ਚ 22 ਜਨਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ.ਨਗਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ 'ਚ ਅਗਲੇ 24 ਘੰਟਿਆਂ 'ਚ ਕਈ ਇਲਾਕਿਆਂ ਵਿੱਚ ਧੁੰਦ ਵੀ ਰਹੇਗੀ ਅਤੇ ਇਸ ਦੇ ਨਾਲ ਹੀ ਸੀਤ ਲਹਿਰ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧੋਖਾਧੜੀ ਵਾਲੀਆਂ ਕਾਲਾਂ ਤੋਂ ਮਿਲੇਗਾ ਪੱਕਾ ਛੁਟਕਾਰਾ, ਹੁਣ ਬੈਂਕ ਸਿਰਫ਼ ਇਨ੍ਹਾਂ ਨੰਬਰਾਂ ਤੋਂ ਕਰਣਗੇ Phone Call
NEXT STORY