ਫਿਰੋਜ਼ਪੁਰ (ਵੈੱਬ ਡੈਸਕ)- ਜ਼ੀਰਾ ਦੇ ਸਾਬਕਾ ਵਿਧਾਇਕ ਕਾਂਗਰਸੀ ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਕੁਲਬੀਰ ਜ਼ੀਰਾ ਨੇ ਖ਼ੁਦ ਫੇਸਬੁੱਕ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੈਕਿੰਗ 15 ਤਾਰੀਖ਼ ਨੂੰ ਸ਼ਾਮ 5 ਵਜੇ ਤੋਂ ਬਾਅਦ ਹੋਈ, ਜਿਸ ਕਿਸੇ ਨੂੰ ਵੀ ਇਹ ਸੁਨੇਹਾ ਮਿਲਿਆ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰੇ।
ਕੁਲਬੀਰ ਜ਼ੀਰਾ ਨੇ ਸਾਂਝੀ ਕੀਤੀ ਗਈ ਪੋਸਟ ਵਿਚ ਲਿਖਿਆ, ''ਮੈਂ ਤੁਹਾਨੂੰ ਸਾਰਿਆਂ ਨੂੰ ਫੇਸਬੁੱਕ ਰਾਹੀਂ ਬੇਨਤੀ ਕਰ ਰਿਹਾ ਹਾਂ ਕਿ ਮੇਰੇ ਦੋਵੇਂ ਵਟਸਐਪ ਨੰਬਰ ਸ਼ਾਮ 5 ਵਜੇ ਦੇ ਕਰੀਬ ਹੈਕ ਹੋ ਗਏ ਸਨ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਜੇਕਰ ਕਿਸੇ ਨੂੰ ਕੋਈ ਮੈਸੇਜ ਮਿਲਦਾ ਹੈ ਤਾਂ ਕਿਰਪਾ ਕਰਕੇ ਮੇਰੇ ਨਾਲ ਸੰਪਰਕ ਕਰੋ।''
ਇਹ ਵੀ ਪੜ੍ਹੋ: ਪੰਜਾਬ ਦੀ ਧੀ ਨੇ ਵਿਦੇਸ਼ 'ਚ ਗੱਡੇ ਝੰਡੇ, ਇਟਲੀ ਪੁਲਸ ’ਚ ਭਰਤੀ ਹੋ ਕੇ ਚਮਕਾਇਆ ਨਾਂ

ਹਾਲ ਹੀ 'ਚ ਕੁਲਬੀਰ ਜ਼ੀਰਾ ਫਿਰੋਜ਼ਪੁਰ ਕਾਂਗਰਸ ਦੇ ਪ੍ਰਧਾਨ ਕੀਤੇ ਗਏ ਨਿਯੁਕਤ
ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਨੇ ਸਾਲ 2024 ਦੀ ਕਾਂਗਰਸ ਦੀ ਟਿਕਟ ‘ਤੇ ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਖ਼ਿਲਾਫ਼ ਚੋਣ ਲੜੀ ਸੀ। ਹਾਲਾਂਕਿ ਉਹ ਚੋਣ ਹਾਰ ਗਏ। ਕੁਝ ਦਿਨ ਪਹਿਲਾਂ ਹੀ ਕਾਂਗਰਸ ਨੇ ਜ਼ਿਲ੍ਹਾ ਮੁਖੀਆਂ ਦੀ ਸੂਚੀ ਜਾਰੀ ਕੀਤੀ ਸੀ, ਜਿਸ ਵਿਚ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਜਲੰਧਰ! ਕੰਬਿਆ ਇਲਾਕਾ, ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਦੂਜੇ ਦਿਨ ਵੀ ਚੱਲੀਆਂ ਗੋਲੀਆਂ, ਬੁਰੀ ਤਰ੍ਹਾਂ ਡਰੇ ਲੋਕ, ਹੁਣ ਨੌਜਵਾਨ 'ਤੇ...
NEXT STORY