ਬਟਾਲਾ (ਬੇਰੀ) - ਥਾਣਾ ਘੁਮਾਣ ਅਧੀਨ ਆਉਂਦੇ ਪਿੰਡ ਧੀਰਾ ਵਿਖੇ ਸਥਿਤੀ ਉਸ ਵੇਲੇ ਤਣਾਅ ਪੂਰਨ ਬਣ ਗਈ, ਜਦੋਂ ਕਣਕ ਦੀ ਵੰਡਣ ਨੂੰ ਲੈ ਕੇ ਡਿਪੂ ਹੋਲਡਰ ਅਤੇ ਲਾਭਪਾਤਰੀਆਂ ’ਚ ਆਪਸੀ ਤਕਰਾਰ ਹੋ ਗਈ। ਤਕਰਾਰ ਤੋਂ ਬਾਅਦ ਡਿਪੂ ਹੋਲਡਰ ਦੇ ਲੜਕਿਆਂ ਨੇ ਪਿਸਤੌਲ ਨਾਲ ਹਵਾਈ ਫਾਇਰ ਕਰ ਦਿੱਤੇ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ
ਇਸ ਜਾਣਕਾਰੀ ਦਿੰਦਿਆਂ ਲਾਭਪਤਾਰੀਆਂ ਨੇ ਦੱਸਿਆ ਕਿ ਡਿਪੂ ਹੋਲਡਰ ਦੇ ਲੜਕਿਆਂ ਨਾਲ ਕਣਕ ਦੇ ਘੱਟ ਤੋਲ ਨੂੰ ਲੈ ਕੇ ਉਨ੍ਹਾਂ ਦੀ ਤਕਰਾਰਬਾਜ਼ੀ ਹੋਈ ਸੀ। ਇਸ ਤੋਂ ਬਾਅਦ ਡਿਪੂ ਹੋਲਡਰ ਦੇ ਲੜਕਿਆਂ ਵੱਲੋਂ ਆਪਣੀ ਪਿਸਤੌਲ ਨਾਲ ਹਵਾਈ ਫਾਇਰ ਕੀਤੇ ਗਏ। ਘਟਨਾ ਦੀ ਸੂਚਨਾ ਮਿਲਦੇ ਥਾਣਾ ਘੁਮਾਣ ਦੇ ਐੱਸ. ਐੱਚ. ਓ. ਚਰਨਜੀਤ ਸਿੰਘ ਅਤੇ ਪੁਲਸ ਚੌਕੀ ਊਧਨਵਾਲ ਦੇ ਇੰਚਾਰਜ ਦਲਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ
ਇਸ ਸਬੰਧੀ ਐੱਸ. ਐੱਚ. ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੋਲੀ ਦੇ ਖੋਲ ਆਪਣੇ ਕਬਜ਼ੇ ’ਚ ਲੈ ਲਏ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ
ਲਾਪਤਾ ਜਨਾਨੀ ਦੀ ਖਾਲ੍ਹੀ ਪਲਾਟ ’ਚੋਂ ਮਿਲੀ ਲਾਸ਼, ਸਰੀਰ ’ਤੇ ਨਹੀਂ ਸੀ ਚਮੜੀ, ਸਿਰਫ ਹੱਡੀਆਂ ਹੀ ਬਚੀਆਂ
NEXT STORY