ਟਾਂਡਾ ਉੜਮੁੜ (ਪਰਮਜੀਤ ਮੋਮੀ)- ਪਿੰਡ ਜਹੂਰਾ ਵਿਖੇ ਅੱਜ ਦੁਪਹਿਰ ਸਮੇਂ ਬਿਜਲੀ ਦੀਆਂ ਤਾਰਾਂ ਵਿੱਚ ਹੋਈ ਸਪਾਰਕਿੰਗ ਦੇ ਚਲਦਿਆਂ ਲੱਗੀ ਅੱਗ ਕਾਰਨ ਇਕ ਕਿਸਾਨ ਦੀ ਕਣਕ ਦੀ ਫ਼ਸਲ ਅਤੇ ਤੂੜੀ ਵਾਸਤੇ ਛੱਡਿਆ ਗਿਆ ਨਾੜ ਨੁਕਸਾਨਿਆ ਗਿਆ। ਪਿੰਡ ਵਾਸੀਆਂ ਨੇ ਕਾਫ਼ੀ ਜੱਦੋ-ਜ਼ਹਿਦ ਉਪਰੰਤ ਭਿਆਨਕ ਅੱਗ 'ਤੇ ਕਾਬੂ ਪਾਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੱਗ ਲੱਗਣ ਕਾਰਨ ਪ੍ਰਭਾਵਿਤ ਹੋਏ ਕਿਸਾਨ ਭੁਪਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਕ ਦੂਰ-ਸੰਚਾਰ ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮ ਦੌਰਾਨ ਅਚਾਨਕ ਬਿਜਲੀ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋਈ ਅਤੇ ਕਣਕ ਦੇ ਖੇਤ ਨੂੰ ਅੱਗ ਲੱਗ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਵਧੀ ਸਖ਼ਤੀ, ਡਿਫਾਲਟਰਾਂ 'ਤੇ ਵੱਡਾ ਐਕਸ਼ਨ, ਸੀਲ ਹੋ ਸਕਦੀ ਹੈ ਤੁਹਾਡੀ ਵੀ ਪ੍ਰਾਪਰਟੀ

ਉਨ੍ਹਾਂ ਦੱਸਿਆ ਕਿ ਵੇਖਦੇ-ਵੇਖਦੇ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਦੌਰਾਨ ਉਨ੍ਹਾਂ ਦੀ ਕਰੀਬ ਡੇਢ ਏਕੜ ਕਣਕ ਅਤੇ ਏਕੜ ਤੂੜੀ ਬਣਾਉਣ ਵਾਸਤੇ ਛੱਡਿਆ ਗਿਆ ਨਾੜ ਸੜ ਕੇ ਸੁਆਹ ਹੋ ਗਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ਾ ਦਿੱਤਾ ਜਾਵੇ ਅਤੇ ਦੂਰ ਸੰਚਾਰ ਕੰਪਨੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਦਸੂਹਾ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਅੱਗ 'ਤੇ ਕਾਬੂ ਪਾ ਲਿਆ ਸੀ।
ਇਹ ਵੀ ਪੜ੍ਹੋ: Punjab: ਸੁੱਖਾਂ ਸੁੱਖ 7 ਸਾਲ ਬਾਅਦ ਮਿਲਿਆ ਪੁੱਤ, ਮੁੰਡਨ ਕਰਨ ਜਾਣਾ ਸੀ, ਅਗਲੇ ਹੀ ਪਲ ਉੱਜੜੀਆਂ ਖ਼ੁਸ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਐਨਰਜੀ ਡਰਿੰਕਸ ਬੈਨ ! ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ
NEXT STORY