ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਹਲਕੇ ਦੇ ਕਈ ਪਿੰਡਾਂ ਵਿਚ ਕਣਕ ਅਤੇ ਆਲੂਆਂ ਦੀ ਫ਼ਸਲ ਤਬਾਹ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪਿੰਡ ਰਾਮਾ ਵਿਖੇ ਸੈਂਕੜੇ ਏਕੜ ਕਣਕ ਅਤੇ ਆਲੂਆਂ ਦੀ ਫ਼ਸਲ ਮੀਂਹ ਦੇ ਪਾਣੀ ਨਾਲ ਤਬਾਹ ਹੋ ਗਈ। ਪਿੰਡ ਮਾਛੀਕੇ ਅਤੇ ਹਿੰਮਤਪੁਰਾ ਵਿਖੇ ਵੀ ਮੀਂਹ ਦੇ ਪਾਣੀ ਨਾਲ 50 ਏਕੜ ਦੇ ਕਰੀਬ ਫ਼ਸਲ ਨੁਕਸਾਨੀ ਗਈ।
ਪਿੰਡ ਹਿੰਮਤਪੁਰਾ ਦੇ ਪੀੜਤ ਕਿਸਾਨ ਸੁਖਮੰਦਰ ਸਿੰਘ ਪੁੱਤਰ ਮੱਲ ਸਿੰਘ ਅਤੇ ਕਰਮਜੀਤ ਸਿੰਘ ਪੁੱਤਰ ਜੰਗੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕ੍ਰਮਵਾਰ 3 ਏਕੜ ਅਤੇ ਢਾਈ ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਕੇ ਖ਼ਰਾਬ ਹੋ ਗਈ। ਉਨ੍ਹਾਂ ਦੱਸਿਆ ਕਿ ਹੁਣ ਵੀ ਉਨ੍ਹਾਂ ਦੀ ਫ਼ਸਲ ਪਾਣੀ ਵਿਚ ਡੁੱਬੀ ਹੋਈ ਹੈ। ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਨਾਜਰ ਸਿੰਘ ਖਾਈ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਨੁਕਸਾਨੀ ਗਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ।
ਪੈਸਿਆਂ ਖ਼ਾਤਰ ਹੋਇਆ ਨੌਜਵਾਨ ਦਾ ਕਤਲ, 3 ਹਫ਼ਤਿਆਂ ਬਾਅਦ ਮੋਹਾਲੀ ਤੋਂ ਮਿਲੀ ਲਾਸ਼
NEXT STORY