ਲੁਧਿਆਣਾ (ਖੁਰਾਣਾ) : ਕੇਂਦਰ ਸਰਕਾਰ ਵੱਲੋਂ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਹਰ ਮੈਂਬਰ ਨੂੰ ਹਰ ਮਹੀਨੇ 5 ਕਿੱਲੋ ਦੇ ਹਿਸਾਬ ਨਾਲ 6 ਮਹੀਨੇ ਦੀ ਕੁੱਲ 30 ਕਿਲੋ ਕਣਕ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਰੀਬ 1 ਹਫ਼ਤਾ ਪਹਿਲਾਂ ਖ਼ੁਰਾਕ ਅਤੇ ਸਪਲਾਈ ਵਿਭਾਗ ਵੱਲੋਂ ਯੋਜਨਾ ਦੇ ਸ਼ੁਰੂਆਤੀ ਦਿਨਾਂ ’ਚ ਕੁੱਝ ਲਾਭਪਾਤਰੀਆਂ ਨੂੰ 6 ਮਹੀਨੇ ਦੀ ਜਗ੍ਹਾ ਸਿਰਫ 5 ਮਹੀਨੇ ਦੀ ਕਣਕ ਵੰਡੀ ਗਈ ਹੈ, ਜਿਸ ਸਬੰਧੀ ਕਈ ਤਰ੍ਹਾਂ ਦੀਆਂ ਚਰਚਾਵਾਂ ਨੇ ਜਨਮ ਲੈ ਲਿਆ ਹੈ।
ਚਰਚਾ ਹੈ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਲਾਭਪਾਤਰ ਪਰਿਵਾਰਾਂ ਨੂੰ ਅਪ੍ਰੈਲ ਮਹੀਨੇ ਦੀ ਕਣਕ ਨਹੀਂ ਮਿਲ ਸਕੀ ਸੀ, ਜਿਸ ਕਾਰਨ ਲਾਭਪਾਤਰਾਂ ਵਿਚ ਗੁੱਸੇ ਦੀ ਲਹਿਰ ਦੌੜਨ ਲੱਗੀ ਕਿ ਅਧਿਕਾਰੀਆਂ ਨੇ ਕੇਂਦਰ ਸਰਕਾਰ ਨੂੰ ਲਾਭਪਾਤਰ ਪਰਿਵਾਰਾਂ ਨੂੰ ਵੰਡੀ ਜਾਣ ਵਾਲੀ ਕਣਕ ਦੀ ਪੂਰੀ ਐਲੋਕੇਸ਼ਨ ਨਹੀਂ ਭੇਜੀ ਅਤੇ ਇਸ ਵਿਚ ਅਪ੍ਰੈਲ ਮਹੀਨੇ ਦਾ ਇਸ ਵਿਚ ਕੋਟਾ ਨਹੀਂ ਰੱਖਿਆ ਗਿਆ ਸੀ।
ਇਸੇ ਦੌਰਾਨ ਵਿਭਾਗ ਵੱਲੋਂ ਹੁਣ ਤਕਨੀਕੀ ਖ਼ਾਮੀਆਂ ’ਚ ਸੁਧਾਰ ਕਰ ਕੇ ਲਾਭਪਾਤਰ ਪਰਿਵਾਰਾਂ ਨੂੰ ਪੂਰੇ 6 ਮਹੀਨੇ ਦੀ ਕਣਕ ਮੁਹੱਈਆ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਵਿਚ ਯੋਜਨਾ ਦਾ ਲਾਭ ਲੈ ਚੁੱਕੇ ਪਰਿਵਾਰਾਂ ਨੂੰ 1 ਮਹੀਨੇ ਦੀ ਬਾਕੀ ਰਹਿੰਦੀ ਕਣਕ ਵੀ ਦਿੱਤੀ ਜਾ ਰਹੀ ਹੈ।
ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪਾਕਿਸਤਾਨ ਤੋਂ ਆਏ ਡਰੋਨ ਜ਼ਰੀਏ ਸਾਢੇ 17 ਕਰੋੜ ਰੁਪਏ ਦੀ ਹੈਰੋਇਨ ਬਰਾਮਦ
NEXT STORY