ਗੁਰਦਾਸਪੁਰ (ਹਰਜਿੰਦਰ, ਵਿਨੋਦ) : ਕਣਕ ਦੀ ਫਸਲ ਦੀ ਵਾਢੀ ਕਰਵਾ ਰਹੇ ਕਿਸਾਨ ਨੂੰ ਖੇਤਾਂ ’ਚੋਂ ਲਿਫਾਫੇ ’ਚ ਬੰਨ੍ਹੇ ਦੋ ਪੈਕੇਟ ਹੈਰੋਇਨ ਦੇ ਮਿਲੇ, ਜਿਸ ਨੇ ਇਸ ਦੀ ਸੂਚਨਾ ਦੋਰਾਂਗਲਾ ਪੁਲਸ ਨੂੰ ਦਿੱਤੀ। ਇਸ ’ਤੇ ਪੁਲਸ ਨੇ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨਾਲ ਮਿਲ ਕੇ ਹੈਰੋਇਨ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਦੇ ਪਿੰਡ ਸ਼ਾਹਪੁਰ ਅਫ਼ਗਾਨਾ ’ਚ ਕਿਸਾਨ ਪ੍ਰਭਜਿੰਦਰ ਸਿੰਘ ਆਪਣੀ ਕਣਕ ਦੀ ਫ਼ਸਲ ਦੀ ਵਾਢੀ ਕਰਵਾ ਰਿਹਾ ਸੀ । ਇਸ ਦੌਰਾਨ ਉਸ ਨੂੰ ਅਚਾਨਕ ਇਕ ਖੇਤ ’ਚੋਂ ਇਕ ਪੀਲੇ ਰੰਗ ਦਾ ਲਿਫਾਫਾ ਮਿਲਿਆ, ਜਿਸ ’ਤੇ ਕੋਈ ਸ਼ੱਕੀ ਵਸਤੂ ਹੋਣ ਦਾ ਸ਼ੱਕ ਹੋਣ ’ਤੇ ਦੋਰਾਂਗਲਾ ਪੁਲਸ ਨੂੰ ਸੂਚਿਤ ਕੀਤਾ ਗਿਆ ।
ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਘਟਨਾ ’ਤੇ ਸੁਖਬੀਰ ਬਾਦਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ, ਕਹੀਆਂ ਇਹ ਗੱਲਾਂ
ਦੋਰਾਂਗਲਾ ਪੁਲਸ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਦੋ ਪੈਕੇਟ ਹੈਰੋਇਨ ਦੇ ਲਪੇਟੇ ਹੋਏ ਸਨ ਅਤੇ ਉਨ੍ਹਾਂ ਦੇ ਉੱਤੇ ਇੰਡੀਕੇਟਰ ਵੀ ਲੱਗੇ ਹੋਏ ਸਨ, ਜਿਸ ਨੂੰ ਅਧਿਕਾਰੀਆਂ ਨੇ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ਬੀ. ਐੱਸ. ਐੱਫ. ਤੇ ਪੁਲਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿਚ ਸਰਚ ਮੁਹਿੰਮ ਸ਼ੁਰੂ ਕੀਤੀ ਗਈ। ਇਸ ਸਬੰਧੀ ਜਦ ਥਾਣਾ ਮੁਖੀ ਦੌਰਾਂਗਲਾ ਦੇ ਇੰਚਾਰਜ ਜਤਿੰਦਰ ਪਾਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਕਿਸਾਨ ਦੇ ਖੇਤਾਂ ‘ਚੋਂ ਮਿਲੇ ਇਕ ਪੈਕੇਟ ਵਿਚੋਂ ਦੋ ਹੈਰੋਇਨ ਦੇ ਪੈਕੇਟਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ
ਸਕੂਲ ਸਿੱਖਿਆ ਵਿਭਾਗ ਦੇ ਚਹੁੰ-ਮੁਖੀ ਵਿਕਾਸ ਲਈ ‘ਆਪ’ ਸਰਕਾਰ ਕਰ ਰਹੀ ਨਿਵੇਕਲੇ ਉਪਰਾਲੇ
NEXT STORY