ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਮਜੀਠਾ ਨੇੜਲੇ ਪਿੰਡ ਬੱਲ ਕਲਾਂ 'ਚ ਲੁਟੇਰਿਆਂ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ 400-500 ਸਰਕਾਰੀ ਕਣਕ ਦੀਆਂ ਬੋਰੀਆਂ ਲੁੱਟੀਆਂ ਗਈਆਂ ਹਨ। ਜਾਣਕਾਰੀ ਮੁਤਾਬਕ 10-15 ਦੀ ਗਿਣਤੀ 'ਚ ਇਹ ਲੁਟੇਰੇ ਸਰਕਾਰੀ ਗੋਦਾਮ ਦੀ ਕੰਧ ਟੱਪ ਕੇ ਅੰਦਰ ਵੜੇ। ਇਸ ਤੋਂ ਬਾਅਦ ਲੁਟੇਰਿਆਂ ਨੇ ਗੋਦਾਮ ਦੀ ਸੁਰੱਖਿਆ ਕਰ ਰਹੇ 3 ਸੁਰੱਖਿਆ ਕਰਮੀਆਂ ਨੂੰ ਬੰਧਕ ਬਣਾ ਲਿਆ ਅਤੇ ਉਨ੍ਹਾਂ ਕੋਲੋਂ ਪਿਸਤੌਲਾਂ ਖੋਹ ਕੇ ਬੁਰੀ ਤਰ੍ਹਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ।
ਲੁਟੇਰਿਆਂ ਨੇ ਕਣਕ ਦੀਆਂ ਬੋਰੀਆਂ ਚੋਰੀ ਕੀਤੀਆਂ ਅਤੇ ਸੁਰੱਖਿਆ ਕਰਮੀਆਂ ਦੀ ਪਿਸਤੌਲਾਂ ਸਮੇਤ ਹੀ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਵਲੋਂ ਵੀ ਆਪਣੀ ਦੀ ਸਰਕਾਰ ਖਿਲਾਫ ਭੜਾਸ ਕੱਢੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਆਪਣੀ ਹੀ ਕਣਕ ਦੀ ਕੋਈ ਫਿਕਰ ਨਹੀਂ ਹੈ ਅਤੇ ਗੋਦਾਮ ਦੀ ਇੰਨੀ ਮਾੜੀ ਹਾਲਤ ਹੈ ਕਿ ਉਸ ਨੂੰ ਕੋਈ ਵੀ ਲੁੱਟ ਸਕਦਾ ਹੈ। ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਮਿਲਿਆ 'ਸਰਵਿਸ ਕੁਆਲਿਟੀ ਐਵਾਰਡ'
NEXT STORY