ਚੰਡੀਗੜ੍ਹ : ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਤੇਰਵੇਂ ਦਿਨ 670207 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 668436 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1771 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 668436 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵੱਲੋਂ 160410 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 142175 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 143471 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 107931 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਆਪਣੇ ਬੈਜ ’ਤੇ ਨਾਂ ਬਦਲ ਕੇ ‘ਹਰਜੀਤ ਸਿੰਘ’ ਰੱਖਿਆ
NEXT STORY