ਫਿਰੋਜ਼ਪੁਰ (ਸੋਨੂੰ ਚੋਪੜਾ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਅਤੇ ਖ਼ਰੀਦ ਦਾ ਕੰਮ ਜੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੁੱਲ 418666 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ। ਇਸ 'ਚੋਂ ਹੁਣ ਤੱਕ ਕੁੱਲ 379443 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਇਸ ਵਿੱਚੋਂ ਪਨਗ੍ਰੇਨ ਵਲੋਂ 116407 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 109671 ਮੀਟ੍ਰਿਕ ਟਨ, ਪਨਸਪ ਵਲੋਂ 96640 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 56725 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਫ਼ਸਲ ਦੀ ਖਰੀਦ ਤੇ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਮੰਡੀਆਂ 'ਚ ਖਰੀਦ ਸਬੰਧੀ ਕਿਸਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।
Punjab: 12 ਤੋਂ 3 ਵਜੇ ਤਕ ਘਰੋਂ ਬਾਹਰ ਨਾ ਨਿਕਲਣ ਇਹ ਲੋਕ, ਜਾਰੀ ਹੋਈ ਐਡਵਾਇਜ਼ਰੀ
NEXT STORY