ਕਪੂਰਥਲਾ (ਮਹਾਜਨ) : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਅੱਜ ਦਾਣਾ ਮੰਡੀ ਭੁਲੱਥ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਮੰਡੀਆਂ ਵਿਚ ਫ਼ਸਲ ਦੀ ਲਿਫ਼ਟਿੰਗ (ਢੋਆ-ਢੁਆਈ) ਨੂੰ ਤੇਜ਼ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਵੇਚੀ ਹੋਈ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਣਕ ਖ਼ਰੀਦ ਦੇ ਨਿਯਮਾਂ ਵਿਚ ਦਿੱਤੀ ਗਈ ਵਿਸ਼ੇਸ਼ ਛੋਟ ਤਹਿਤ ਹੁਣ 70 ਫ਼ੀਸਦੀ ਤੱਕ ਬਦਰੰਗ ਅਤੇ 15 ਫ਼ੀਸਦੀ ਤੱਕ ਟੁੱਟੇ ਤੇ ਸੁੰਗੜੇ ਦਾਣੇ ਦੀ ਖ਼ਰੀਦ ਵੀ ਘੱਟੋ-ਘੱਟ ਸਮਰਥਨ ਮੁੱਲ ’ਤੇ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਟਰੱਕ ਡਰਾਈਵਰ ਨੇ ਸਹੇਲੀ ਦੇ ਨਵੇਂ ਆਸ਼ਿਕ ਨਾਲ ਸਬੰਧ ਬਣਨ ’ਤੇ ਪੱਟ 'ਚ ਮਾਰੀ ਗੋਲ਼ੀ
ਜ਼ਿਲੇ ਵਿਚ ਕਣਕ ਦੀ ਆਮਦ ਬਾਰੇ ਦੱਸਦਿਆਂ ਅਕਾਸ਼ ਬਾਂਸਲ ਨੇ ਕਿਹਾ ਕਿ ਚਾਲੂ ਸੀਜ਼ਨ ਦੌਰਾਨ 3,19,155 ਮੀਟਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ 42 ਪੱਕੀਆਂ ਅਤੇ ਕੁਝ ਆਰਜ਼ੀ ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 42,592.99 ਮੀਟਰਿਕ ਟਨ ਕਣਕ ਪਹੁੰਚੀ ਹੈ, ਜਿਸ ਵਿਚੋਂ 40,232.50 ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਵੇਰਵਿਆਂ ਅਨੁਸਾਰ ਪਨਗਰੇਨ ਵੱਲੋਂ 15,127.5 ਮੀਟਰਿਕ ਟਨ, ਮਾਰਕਫੈੱਡ ਵੱਲੋਂ 11,973 ਮੀਟਰਿਕ ਟਨ, ਪਨਸਪ ਵੱਲੋਂ 6,992 ਮੀਟਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਵੱਲੋਂ 6,140 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਹੁਣ ਤੱਕ ਕਿਸਾਨਾਂ ਦੇ ਖ਼ਾਤਿਆਂ ਵਿੱਚ 27.32 ਕਰੋੜ ਰੁਪਏ ਦੀ ਅਦਾਇਗੀ ਸਿੱਧੀ ਭੇਜੀ ਜਾ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਵਰਕਾਮ ਦਾ 99 ਗ਼ੈਰ-ਕਾਨੂੰਨੀ ਕਾਲੋਨੀਆਂ ’ਤੇ ਵੱਡਾ ਐਕਸ਼ਨ, ਜਾਂਚ ਲਈ ਬਣਾਈ 3 ਮੈਂਬਰੀ ਕਮੇਟੀ
NEXT STORY