ਚੰਡੀਗੜ੍ਹ : ਪੰਜਾਬ 'ਚ ਕਣਕ ਦੀ ਖਰੀਦ ਦੇ 27ਵੇਂ ਦਿਨ 1,92,306 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 190888 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵੱਲੋਂ 1418 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ 190888 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ, ਜਿਸ 'ਚੋਂ ਪਨਗ੍ਰੇਨ ਵੱਲੋਂ 38601 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 46966 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 44062 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦੋਂ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 26124 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਇਹ ਵੀ ਪੜ੍ਹੋ : ਮਾਂ ਖੇਡ ਕਬੱਡੀ ਦੇ ਬਾਬਾ ਬੋਹੜ 'ਮਹਿੰਦਰ ਸਿੰਘ ਮੌੜ' ਨਹੀਂ ਰਹੇ
ਕੇਂਦਰ ਸਰਕਾਰ ਦੀ ਏਜੰਸੀ ਐਫ. ਸੀ. ਆਈ. ਵੱਲੋਂ 22426 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵੱਲੋਂ ਪੰਜਾਬ 'ਚ ਜਨਤਕ ਵੰਡ ਲਈ 12709 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ 27ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਸੂਬੇ 'ਚ ਕੁੱਲ 117,18,048 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਮਿਲੀ ਕੋਰੋਨਾ ਮਾਮਲਿਆਂ 'ਚ ਰਾਹਤ
ਪੰਜਾਬ 'ਚ ਸੋਮਵਾਰ ਨੂੰ ਮਿਲੀ ਕੋਰੋਨਾ ਮਾਮਲਿਆਂ 'ਚ ਰਾਹਤ
NEXT STORY