ਬਠਿੰਡਾ (ਵਰਮਾ) : ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨਾਲ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ਼ਰੀਦ ਤੇ ਲਿਫਟਿੰਗ ‘ਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 29 ਅਪ੍ਰੈਲ 2025 ਤੱਕ 744637.50 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 702732 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ 1493.88 ਕਰੋੜ ਰੁਪਏ ਕਣਕ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 29 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖ਼ਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 220471 ਮੀਟ੍ਰਿਕ ਟਨ, ਮਾਰਕਫ਼ੈਡ 149748, ਪਨਸਪ 160495, ਵੇਅਰ ਹਾਊਸ 117998 ਤੇ ਪ੍ਰਾਈਵੇਟ ਵਪਾਰੀਆਂ ਵਲੋਂ 54020 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।
ਜਲੰਧਰ ਨਿਗਮ ਦੀ ਚਿਤਾਵਨੀ, ਜੇਕਰ 15 ਦਿਨਾਂ 'ਚ ਇਹ ਕੰਮ ਨਾ ਕੀਤਾ ਤਾਂ...
NEXT STORY