ਤਰਨਤਾਰਨ (ਵੈੱਬਡੈਸਕ)- ਬੀਤੇ ਦਿਨੀਂ ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇਕ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਸੀ, ਜਿੱਥੇ ਸੋਸ਼ਲ ਮੀਡੀਆ 'ਤੇ ਹੋਈ ਦੋਸਤੀ ਮਗਰੋਂ ਇਕ ਨੌਜਵਾਨ ਦੁਬਈ ਤੋਂ ਵਿਆਹ ਕਰਵਾਉਣ ਆ ਗਿਆ ਸੀ ਤੇ ਬਰਾਤ ਸਣੇ ਲਾੜੀ ਵਿਆਹੁਣ ਮੋਗਾ ਪਹੁੰਚ ਗਿਆ। ਉੱਥੇ ਪਹੁੰਚ ਕੇ ਉਸ ਦੇ ਹੋਸ਼ ਹੀ ਉੱਡ ਗਏ ਸੀ, ਜਦੋਂ ਨਾ ਤਾਂ ਉਸ ਨੂੰ ਪੈਲੇਸ ਲੱਭਿਆ ਤੇ ਨਾ ਹੀ ਲਾੜੀ ਦਾ ਕੋਈ ਅਤਾ-ਪਤਾ ਲੱਗਿਆ, ਜਿਸ ਮਗਰੋਂ ਮਜਬੂਰ ਹੋ ਕੇ ਉਸ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਇਕ ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਘਰੋਂ ਬਰਾਤ ਲੈ ਕੇ ਗਏ ਲਾੜੇ ਨੂੰ ਬਿਨਾਂ ਦੁਲਹਨ ਦੇ ਹੀ ਖਾਲੀ ਹੱਥ ਵਾਪਸ ਪਰਤਣਾ ਪਿਆ। ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਬਾਠ ਕਲਾਂ ਦੇ ਨਿਵਾਸੀ ਹਰਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਨੇ ਦੱਸਿਆ ਕਿ ਉਸ ਦੀ ਦੋਸਤੀ ਬੀਤੇ ਕਰੀਬ 8 ਸਾਲਾਂ ਤੋਂ ਜ਼ਿਲ੍ਹੇ ਦੇ ਥਾਣਾ ਸਿਟੀ ਅਧੀਨ ਆਉਂਦੇ ਪਿੰਡ ਦੀ ਨਿਵਾਸੀ ਲੜਕੀ ਨਾਲ ਸੀ।
ਇਸ ਦੌਰਾਨ ਉਹ ਕਤਰ ਵਿਖੇ ਬਤੌਰ ਡਰਾਈਵਰੀ ਕੰਮ ਕਰ ਰਿਹਾ ਸੀ, ਜਿਸ ਨੂੰ ਲੜਕੀ ਨੇ ਉਸ ਦੇ ਪਰਿਵਾਰ ਨਾਲ ਹੋਈ ਸਹਿਮਤੀ ਤੋਂ ਬਾਅਦ ਵਿਆਹ ਲਈ ਬੀਤੇ ਮਹੀਨੇ 6 ਨਵੰਬਰ ਨੂੰ ਵਾਪਸ ਬੁਲਾ ਲਿਆ ਸੀ। ਵਿਆਹ ਦੀਆਂ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਸਨ ਅਤੇ ਬੀਤੇ ਕੱਲ ਸ਼ਨੀਵਾਰ ਲੜਕੀ ਦੇ ਪਿਤਾ ਅਤੇ ਹੋਰ ਰਿਸ਼ਤੇਦਾਰ ਉਸ ਦੇ ਘਰ ਪਿੰਡ ਵਿੱਚ ਆ ਕੇ ਉਸ ਨੂੰ ਛੁਆਰਾ ਲਗਾ ਕੇ ਗਏ।
ਇਹ ਵੀ ਪੜ੍ਹੋ- ਮੁਸ਼ਕਲਾਂ 'ਚ ਘਿਰਿਆ ਮਸ਼ਹੂਰ ਪੰਜਾਬੀ ਗਾਇਕ, 'ਪਤਨੀ' ਨੇ ਹੀ ਕਰਵਾ'ਤੀ FIR
ਇਸ ਮਗਰੋਂ ਅੱਜ 15 ਦਸੰਬਰ ਨੂੰ ਥਾਣਾ ਸਿਟੀ ਅਧੀਨ ਆਉਂਦੇ ਕੁੜੀ ਦੇ ਪਿੰਡ ਵਿੱਚ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਆਹ ਦਾ ਸਮਾਗਮ ਰੱਖਿਆ ਗਿਆ, ਜਿੱਥੇ ਉਹ ਆਪਣੇ ਮਾਪਿਆਂ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਸਮੇਤ ਬਰਾਤ ਲੈ ਕੇ ਜਾ ਪੁੱਜਾ। ਜਦੋਂ ਉਹ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਤਾਂ ਉਨ੍ਹਾਂ ਨੂੰ ਲੜਕੀ ਦੇ ਪਿਤਾ ਦੀ ਘਰੋਂ ਚਲੇ ਜਾਣ ਸਬੰਧੀ ਜਾਣਕਾਰੀ ਮਿਲੀ। ਦੁਪਹਿਰ ਤੱਕ ਲਾੜੇ ਹਰਮਨਦੀਪ ਸਿੰਘ ਅਤੇ ਉਸ ਦੇ ਰਿਸ਼ਤੇਦਾਰਾਂ ਵੱਲੋਂ ਦੁਲਹਨ ਦੀ ਉਡੀਕ ਕੀਤੀ ਜਾਂਦੀ ਰਹੀ, ਜਿਸ ਤੋਂ ਬਾਅਦ ਅਚਾਨਕ ਲੜਕੀ ਦੇ ਪਰਿਵਾਰ ਵੱਲੋਂ ਵਿਆਹ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਲੜਕੇ ਵੱਲੋਂ ਇਸ ਸਬੰਧੀ ਥਾਣੇ ਵਿੱਚ ਪੁੱਜ ਕੇ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਸ ਨੂੰ ਡਰ ਹੈ ਕਿ ਉਸ 'ਤੇ ਝੂਠੇ ਇਲਜ਼ਾਮ ਨਾ ਲਗਾਏ ਜਾਣ ਅਤੇ ਅੱਜ ਤੋਂ ਬਾਅਦ ਉਸ ਦਾ ਉਕਤ ਲੜਕੀ ਨਾਲ ਕੋਈ ਸਬੰਧ ਨਹੀਂ ਰਿਹਾ। ਉਧਰ ਇਸ ਸਬੰਧੀ ਕੁੜੀ ਵੱਲੋਂ ਵੀ ਥਾਣਾ ਸਿਟੀ ਤਰਨਤਾਰਨ ਵਿਖੇ ਪੁਲਸ ਨੂੰ ਸ਼ਿਕਾਇਤ ਦਿੰਦੇ ਹੋਏ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ, ਜਿਸ ਨੇ ਦੱਸਿਆ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਜ਼ਬਰਦਸਤੀ ਵਿਆਹ ਕਰਵਾਉਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਇਸ ਦੌਰਾਨ ਲੜਕੀ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਕੈਮਰੇ ਅੱਗੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਬਿਨਾਂ ਦੱਸੇ ਘਰੋਂ ਚਲੇ ਗਏ ਮਾਂ-ਪੁੱਤ, ਹਾਲੇ ਤੱਕ ਨਹੀਂ ਮੁੜੇ, ਅਗਵਾ ਹੋਣ ਦਾ ਜਤਾਇਆ ਜਾ ਰਿਹੈ ਸ਼ੱਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਇਕ ਹੋਰ ਸ਼ਿਵ ਸੈਨਾ ਆਗੂ 'ਤੇ ਜਾਨਲੇਵਾ ਹਮਲਾ
NEXT STORY