ਲੁਧਿਆਣਾ (ਵਿੱਕੀ) : ਸਰਕਾਰੀ ਗਜ਼ਟਿਡ ਛੁੱਟੀ ਐਲਾਨੇ ਜਾਣ ਦੇ ਬਾਵਜੂਦ ਮੰਗਲਵਾਰ ਨੂੰ ਸਕੂਲ ਖੁੱਲ੍ਹਣ ਦੀ ਆਸ ਲਾਈ ਬੈਠੇ ਕਈ ਸਕੂਲ ਸੰਚਾਲਕਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ, ਜਦੋਂ ਬੀਤੀ ਦੇਰ ਸ਼ਾਮ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਰਕਾਰ ਵਲੋਂ ਜਾਰੀ ਗਜ਼ਟਿਡ ਛੁੱਟੀਆਂ ਦੀ ਸੂਚੀ ਦੁਬਾਰਾ ਜਾਰੀ ਕਰਦਿਆਂ ਸਮੂਹ ਸਕੂਲਾਂ ਨੂੰ ਮੰਗਲਵਾਰ ਨੂੰ ਆਪਣੇ ਅਦਾਰੇ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ।
ਇਹ ਵੀ ਪੜ੍ਹੋ : ਪੰਜਾਬ 'ਚ 9-10 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਦਰਅਸਲ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ’ਤੇ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਐਲਾਨੀ ਹੈ, ਜਿਸ ਦੀ ਸੂਚੀ ਪਹਿਲਾਂ ਹੀ ਸਕੂਲਾਂ ਨੂੰ ਭੇਜੀ ਜਾ ਚੁੱਕੀ ਸੀ ਪਰ ਜ਼ਿਲ੍ਹੇ ਦੇ ਪ੍ਰਮੁੱਖ ਸਕੂਲਾਂ ਨੇ ਉਕਤ ਸੂਚੀ ਨੂੰ ਨਜ਼ਰ-ਅੰਦਾਜ਼ ਕਰਦਿਆਂ ਮੰਗਲਵਾਰ ਨੂੰ ਸਕੂਲ ਖੋਲ੍ਹਣ ਦੀ ਤਿਆਰੀ ਕਰ ਲਈ। ਇਸ ਮਗਰੋਂ ਕਿਸੇ ਪੇਰੈਂਟਸ ਨੇ ਪ੍ਰਸ਼ਾਸਨ ਨੂੰ ਦੱਸਿਆ ਕਿ ਕਈ ਸਕੂਲ ਪਹਿਲਾਂ ਵਾਂਗ ਮੰਗਲਵਾਰ ਨੂੰ ਵੀ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬੁਲਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ! ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
ਇਸ ਸਬੰਧੀ ਸੂਚਨਾ ਮਿਲਦੇ ਹੀ ਡੀ. ਈ. ਓ. ਨੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਨੂੰ ਅਮਲ ’ਚ ਲਿਆਉਂਦਿਆਂ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਵਟਸਐਪ ਗਰੁੱਪ ’ਚ ਮੰਗਲਵਾਰ ਨੂੰ ਆਪਣੇ ਸਕੂਲਾਂ ’ਚ ਛੁੱਟੀ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ। ਇਸ ਤੋਂ ਬਾਅਦ ਦੇਰ ਸ਼ਾਮ ਡੀ. ਈ. ਓ. ਵਲੋਂ ਦਿੱਤੇ ਹੁਕਮਾਂ ਨਾਲ ਜ਼ਿਆਦਾਤਰ ਸਕੂਲ ਮੁਖੀਆਂ ਨੇ ਸਹਿਮਤੀ ਨਾ ਜਤਾਉਂਦਿਆਂ ਸਰਕਾਰੀ ਕਾਰਵਾਈ ਤੋਂ ਬਚਣ ਲਈ ਰਾਤ ਨੂੰ ਹੀ ਮਾਪਿਆਂ ਨੂੰ ਸਕੂਲ ਬੰਦ ਕਰਨ ਦੀ ਸੂਚਨਾ ਭੇਜ ਦਿੱਤੀ। ਡੀ. ਈ. ਓ. ਡਿੰਪਲ ਮਦਾਨ ਨੇ ਕਿਹਾ ਕਿ ਗਜ਼ਟਿਡ ਛੁੱਟੀ ਦੇ ਹੁਕਮਾਂ ਦੀ ਪਾਲਣਾ ਹਰ ਸਕੂਲ ਲਈ ਲਾਜ਼ਮੀ ਹੈ, ਇਸ ਲਈ ਇਸ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਗ੍ਰੇਨੇਡ ਹਮਲੇ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
NEXT STORY