ਮੋਗਾ (ਆਜ਼ਾਦ) : ਥਾਣਾ ਸਿਟੀ ਮੋਗਾ ਅਧੀਨ ਪੈਂਦੇ ਇਲਾਕੇ ਨਾਨਕ ਨਗਰੀ ਮੋਗਾ ’ਚ ਗਾਲ੍ਹਾਂ ਕੱਢਣ ’ਤੇ ਰਜਿੰਦਰ ਸਿੰਘ ਅਤੇ ਉਸ ਦਾ ਪੁੱਤਰ ਹਰਮੀਤ ਸਿੰਘ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਬਾਅਦ ਵਿਚ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ।
ਇਸ ਸਬੰਧੀ ਪੁਲਸ ਵੱਲੋਂ ਰਾਜਿੰਦਰ ਸਿੰਘ ਵਾਸੀ ਨਾਨਕ ਨਗਰੀ ਮੋਗਾ ਦੀ ਸ਼ਿਕਾਇਤ ’ਤੇ ਮਨੀਸ਼ ਕੁਮਾਰ ਵਾਸੀ ਨਾਨਕ ਨਗਰੀ ਮੋਗਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਐੱਸ. ਐੱਚ. ਓ. ਚਰਨਜੀਤ ਸਿੰਘ ਨੇ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਰਾਜਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਮਨੀਸ਼ ਕੁਮਾਰ ਸਾਡੇ ਗੁਆਂਢ ਵਿਚ ਰਹਿੰਦੇ ਸ਼੍ਰੀ ਰਾਮ ਦੇ ਘਰ ਆਉਂਦਾ-ਜਾਂਦਾ ਰਹਿੰਦਾ ਹੈ।
ਇਹ ਵੀ ਪੜ੍ਹੋ : ਨਸ਼ੇ ’ਚ ਟੱਲੀ ਡਰਾਈਵਰ ਨੇ ਅੱਧਾ ਦਰਜਨ ਗੱਡੀਆਂ ਨੂੰ ਮਾਰੀ ਟੱਕਰ, ਸ਼ੀਸ਼ੇ, ਬੰਪਰ ਤੇ ਹੋਰ ਕਈ ਹਿੱਸੇ ਭੰਨੇ
ਬੀਤੇ ਦਿਨ ਜਦੋਂ ਉਹ ਸਾਡੇ ਘਰ ਦੇ ਕੋਲ ਮੋਬਾਈਲ ਫੋਨ ’ਤੇ ਗਾਲ੍ਹਾਂ ਕੱਢ ਰਿਹਾ ਸੀ ਤਾਂ ਮੈਂ ਉਸ ਨੂੰ ਰੋਕਿਆ ਤਾਂ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸੇ ਦੌਰਾਨ ਕਥਿਤ ਦੋਸ਼ੀ ਨੇ ਪਿਸਤੌਲ ਕੱਢ ਕੇ ਸਾਡੇ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਮੈਂ ਅਤੇ ਮੇਰਾ ਪੁੱਤਰ ਜ਼ਖ਼ਮੀ ਹੋ ਗਏ। ਜਦੋਂ ਅਸੀਂ ਰੌਲਾ ਪਾਇਆ ਤਾਂ ਲੋਕ ਇਕੱਠੇ ਹੋ ਗਏ ਅਤੇ ਕਥਿਤ ਦੋਸ਼ੀ ਉਥੋਂ ਫਰਾਰ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਸਟ੍ਰੇਲੀਆ ਭੇਜਣ ਦੇ ਸੁਫ਼ਨੇ ਵਿਖਾ ਠੱਗੇ 10 ਲੱਖ, ਫ਼ਰਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
NEXT STORY