ਤਰਨਤਾਰਨ, (ਰਾਜੂ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਠੇਕੇ 'ਤੇ ਦਿੱਤੀ ਹੋਈ ਜ਼ਮੀਨ ਖਾਲੀ ਕਰਵਾਉਣ ਲਈ ਗਏ ਇਕ ਵਿਅਕਤੀ 'ਤੇ ਗੋਲੀ ਚਲਾਉਣ ਦੇ ਦੋਸ਼ 'ਚ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਨਿਸ਼ਾਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੂਸਲੇਵੜ ਨੇ ਦੱਸਿਆ ਕਿ ਉਸ ਨੇ ਪੰਚਾਇਤੀ ਜ਼ਮੀਨ ਠੇਕੇ 'ਤੇ ਲਈ ਸੀ, ਜਿਸ 'ਤੇ ਉਹ ਜ਼ਮੀਨ ਪਹਿਲਾਂ ਸੁਰਿੰਦਰ ਸਿੰਘ ਉਰਫ ਸਿੰਦਰ ਸਿੰਘ ਅਤੇ ਜੋਬਨ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀਆਨ ਚੂਸਲੇਵੜ ਕੋਲ ਠੇਕੇ 'ਤੇ ਸੀ ਅਤੇ ਉਸ ਵੱਲੋਂ ਠੇਕਾ ਲੈਣ ਤੋਂ ਬਾਅਦ ਵੀ ਇਨ੍ਹਾਂ ਵਿਅਕਤੀਆਂ ਨੇ ਜ਼ਮੀਨ ਖਾਲੀ ਨਹੀਂ ਕੀਤੀ ਜਦ ਉਹ ਜ਼ਮੀਨ ਖਾਲੀ ਕਰਵਾਉਣ ਲਈ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ 'ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਤਫਤੀਸ਼ੀ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਸੁਰਿੰਦਰ ਸਿੰਘ ਅਤੇ ਜੋਬਨ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
14 ਸਾਲਾ ਬੱਚੇ ਨੂੰ ਟਰੱਕ ਨੇ ਦਰੜਿਆ, ਮੌਤ
NEXT STORY