ਚੰਡੀਗੜ੍ਹ/ਜਲੰਧਰ (ਵੈੱਬ ਡੈਸਕ): ਇਸ ਵਾਰ ਦੀਵਾਲੀ ਮਨਾਉਣ ਨੂੰ ਲੈ ਕੇ 31 ਅਕਤੂਬਰ ਅਤੇ 1 ਨਵੰਬਰ ਨੂੰ ਵਿਚਾਲੇ ਦੁਚਿੱਤੀ ਹੈ। ਕਈ ਲੋਕਾਂ ਵੱਲੋਂ ਦੀਵਾਲੀ 31 ਅਕਤੂਬਰ ਨੂੰ ਮਨਾਉਣ ਦਾ ਕਿਹਾ ਜਾ ਰਿਹਾ ਹੈ ਤਾਂ ਕਈਆਂ ਵੱਲੋਂ 1 ਨਵੰਬਰ ਦਾ ਮਹੂਰਤ ਦੱਸਿਆ ਜਾ ਰਿਹਾ ਹੈ। ਇਸ ਵਿਚਾਲੇ ਪੰਜਾਬ ਦੇ ਲੋਕਾਂ ਵਿਚ ਇਹ ਵੀ ਦੁਚਿੱਤੀ ਹੈ ਕਿ ਸੂਬੇ ਵਿਚ ਦੀਵਾਲੀ ਦੀ ਛੁੱਟੀ ਕਿਸ ਦਿਨ ਹੋਵੇਗੀ। ਅਜਿਹੇ 'ਚ ਕਈ ਲੋਕ 31 ਅਤੇ ਕੁਝ 1 ਨਵੰਬਰ ਨੂੰ ਦੀਵਾਲੀ ਮਨਾਉਣਗੇ। ਪਰ ਪੁਲਿਸ ਦੇ ਹੁਕਮਾਂ ਅਨੁਸਾਰ ਪਟਾਕੇ ਚਲਾਉਣ ਦਾ ਸਮਾਂ 31 ਅਕਤੂਬਰ ਹੀ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ 3 ਘਰਾਂ 'ਚ ਪਏ ਵੈਣ, ਬੁਝਾਰਤ ਬਣਿਆ ਮਾਮਲਾ
ਪੰਜਾਬ ਸਰਕਾਰ ਦੀ ਨੋਟੀਫ਼ਿਕੇਸ਼ਨ ਮੁਤਾਬਕ ਸੂਬੇ ਵਿਚ 31 ਅਕਤੂਬਰ ਦਿਨ ਵੀਰਵਾਰ ਨੂੰ ਦੀਵਾਲੀ ਦੀ ਛੁੱਟੀ ਹੈ। ਉੱਥੇ ਹੀ ਸ਼ੁੱਕਰਵਾਰ 1 ਨਵੰਬਰ ਨੂੰ ਵੀ ਵਿਸ਼ਵਕਰਮਾ ਦਿਵਸ ਕਾਰਨ ਸੂਬੇ ਵਿਚ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪਰ ਪੁਲਸ ਦੇ ਹੁਕਮਾਂ ਅਨੁਸਾਰ ਪਟਾਕੇ ਚਲਾਉਣ ਦਾ ਸਮਾਂ 31 ਅਕਤੂਬਰ ਹੀ ਤੈਅ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ
ਦੂਜੇ ਪਾਸੇ ਦੀਵਾਲੀ ਮਨਾਉਣ ਦੇ ਦਿਨ ਨੂੰ ਲੈ ਕੇ ਕਾਸ਼ੀ ਦੇ ਵਿਦਵਾਨਾਂ ਵੱਲੋਂ ਵੀ ਸ਼ੰਕਾ ਦੂਰ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਕਾਸ਼ੀ ਵਿਚ ਇਕੱਤਰ ਹੋਏ ਵਿਦਵਾਨਾਂ ਨੇ ਫ਼ੈਸਲਾ ਕੀਤਾ ਹੈ ਕਿ ਪੂਰੇ ਦੇਸ਼ ਵਿਚ ਦੀਵਾਲੀ 31 ਅਕਤੂਬਰ ਨੂੰ ਹੀ ਮਨਾਈ ਜਾਵੇਗੀ। ਵੱਖ-ਵੱਖ ਪਹਿਲੂਆਂ ਤੋਂ ਵਿਚਾਰ ਵਟਾਂਦਰੇ ਮਗਰੋਂ ਵਿਦਵਾਨਾਂ ਨੇ ਸਰਬਸੰਮਤੀ ਨਾਲ 31 ਅਕਤੂਬਰ ਨੂੰ ਦੀਵਾਲੀ ਮਨਾਉਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਹੇ ਦੇ ਦੀਵਿਆਂ ਨੇ ਖਿੱਚਿਆ ਲੋਕਾਂ ਦਾ ਧਿਆਨ, ਜਾਣੋ ਕਿਵੇਂ ਹੁੰਦੇ ਨੇ ਤਿਆਰ (ਤਸਵੀਰਾਂ)
NEXT STORY