ਪਟਿਆਲਾ : ਪੰਜਾਬ 'ਚ 29 ਜੂਨ ਨੂੰ ਪ੍ਰੀ ਮਾਨਸੂਨ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਇਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫਤੇ ਸੂਬੇ 'ਚ ਮਾਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਨੇ ਇਹ ਮਹੱਤਵਪੂਰਣ ਭਵਿੱਖਬਾਣੀ ਕੀਤੀ ਹੈ। ਇਸ ਮੌਸਮੀ ਬਦਲਾਅ ਨਾਲ ਪੰਜਾਬ ਦੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਵਿਗਿਆਨੀ ਸ਼ਿਵੇਂਦਰ ਨੇ ਦੱਸਿਆ ਕਿ 29 ਅਤੇ 30 ਜੂਨ ਨੂੰ ਪੰਜਾਬ ਦੇ ਕੁਝ ਸਥਾਨਾਂ 'ਤੇ ਮੀਂਹ ਆ ਸਕਦਾ ਹੈ । ਇਸ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆ 'ਚ ਗਰਜ-ਚਮਕ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਹਵਾਵਾਂ ਦੀ ਰਫਤਾਰ 40 ਤੋਂ 50 ਕਿਲੋਮੀਟਰ ਪ੍ਰਤਿ ਘੰਟੇ ਤੱਕ ਪਹੁੰਚ ਸਕਦੀ ਹੈ। ਮੰਗਲਵਾਰ, 23 ਜੂਨ ਨੂੰ ਮੌਸਮ ਖੁਸ਼ਕ ਬਣਿਆ ਰਿਹਾ ।
ਇਹ ਵੀ ਪੜ੍ਹੋ : ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
ਇਸ ਖੁਸ਼ਕ ਮੌਸਮ ਕਾਰਨ ਸੂਬੇ ਦੇ ਤਾਪਮਾਨ 'ਚ 2.5 ਡਿਗਰੀ ਸੈਲਸਿਅਸ ਦਾ ਵਾਧਾ ਹੋਇਆ। ਹਾਲਾਂਕਿ, ਇਹ ਵਧਿਆ ਹੋਇਆ ਤਾਪਮਾਨ ਹੁਣ ਵੀ ਆਮ ਤਾਪਮਾਨ ਦੇ ਕਰੀਬ ਬਣਿਆ ਹੋਇਆ ਹੈ। ਪਟਿਆਲਾ ਸ਼ਹਿਰ 'ਚ ਸਭ ਤੋਂ ਵੱਧ ਤਾਪਮਾਨ 38.8 ਡਿਗਰੀ ਸੈਲਸਿਅਸ ਦਰਜ ਕੀਤਾ ਗਿਆ ਹੈ। ਜਦਕਿ, ਪੰਜਾਬ 'ਚ 0.3 ਡਿਗਰੀ ਸੈਲਸਿਅਸ ਦੀ ਮਾਮੂਲੀ ਗਿਰਾਵਟ ਆਈ ਹੈ।ਇਹ ਘੱਟ ਤੋਂ ਘੱਟ ਤਾਪਮਾਨ ਵੀ ਆਮ ਤਾਪਮਾਨ ਦੇ ਕਰੀਬ ਬਣਿਆ ਹੋਇਆ ਹੈ । ਰੂਪਨਗਰ 'ਚ ਸਭ ਤੋਂ ਘੱਟ ਤਾਪਮਾਨ 22.3 ਡਿਗਰੀ ਸੈਲਸਿਅਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ ਵੀ ਸੁਲਝਾਇਆ
NEXT STORY