ਨਵਾਂਸ਼ਹਿਰ, (ਤ੍ਰਿਪਾਠੀ/ ਜਸਵਿੰਦਰ)- ਜ਼ਿਲਾ ਦੇ ਆਲ੍ਹਾ ਅਧਿਕਾਰੀ ਸ਼ਹਿਰ ਦੇ ਵਿਕਾਸ ਪ੍ਰਤੀ ਕਿੰਨੇ ਕੁ ਵਚਨਬੱਧ ਹਨ ਦਾ ਅੰਦਾਜ਼ਾ ਉਨ੍ਹਾਂ ਦੇ ਦਫਤਰਾਂ ਨੂੰ ਜਾਂਦੀ ਸੜਕ ਤੋਂ ਲਾਇਆ ਜਾ ਸਕਦਾ ਹੈ।
ਜ਼ਿਲਾ ਅਧਿਕਾਰੀਆਂ ਵੱਲੋਂ ਵਿਕਾਸ ਦੇ ਕੀਤੇ ਜਾਂਦੇ ਵਾਅਦੇ ਸਿਰਫ ਅਖਬਾਰਾਂ ਦੀਆਂ ਸੁਰਖੀਆਂ ਤੱਕ ਸੀਮਤ ਰਹਿ ਜਾਂਦੇ ਹਨ। ਆਪਣੇ ਘਰੇਲੂ ਕੰਮਾਂਕਾਰਾਂ ਲਈ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਐੱਸ.ਡੀ.ਐੱਮ. ਦਫਤਰ, ਮਾਲ ਵਿਭਾਗ, ਸੇਵਾ ਕੇਂਦਰ ਆਦਿ ਨੂੰ ਜਾਂਦੀ ਸੜਕ ਦੀ ਇੰਨੀ ਖਸਤਾ ਹਾਲਤ ਹੋਈ ਹੈ ਕਿ ਉਥੋਂ ਲੰਘਣਾ ਵੀ ਮੁਸ਼ਕਲ ਹੋ ਜਾਂਦਾ ਹੈ। ਸਮਾਜ ਸੇਵੀਆਂ ਵੱਲੋਂ ਇਸ ਸਮੱਸਿਆ ਨੂੰ ਲੈ ਕੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤੇ ਹਨ ਪਰ ਫਿਰ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ। ਸੜਕ 'ਤੇ ਖਿਲਰੀ ਹੋਈ ਬਜਰੀ ਤੋਂ ਦੋਪਹੀਆ ਵਾਹਨ ਸਲਿਪ ਹੋ ਕੇ ਹਾਦਸੇ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਮੀਂਹ ਪੈਣ ਨਾਲ ਸੜਕ ਦੇ ਟੋਇਆਂ 'ਚ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਸਰਕਾਰੀ ਦਫਤਰਾਂ 'ਚ ਜਾਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਕੋਈ ਹੱਲ ਕੀਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਉਸ ਰਸਤੇ ਦਾ ਐਸਟੀਮੇਟ ਲਾਉਣ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ। ਰਸਤੇ ਦਾ ਕੰਮ ਜਲਦੀ ਮੁਕੰਮਲ ਕਰ ਦਿੱਤਾ ਜਾਵੇਗਾ।
ਪਿਆਰ 'ਚ ਧੋਖਾ ਖਾ ਚੁੱਕੀ ਔਰਤ ਨੂੰ ਜਾਗੀ ਪੁਲਸ ਤੋਂ ਇਨਸਾਫ਼ ਦੀ ਉਮੀਦ
NEXT STORY