ਚੰਡੀਗੜ੍ਹ (ਮਨਮੋਹਨ) : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਆਉਣ ਵਾਲੇ 2-3 ਦਿਨਾਂ ਤੱਕ ਮੌਸਮ ਸੁਹਾਵਣਾ ਹੋ ਜਾਵੇਗਾ ਅਤੇ ਗਰਮੀ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਸੁੱਖ ਦਾ ਸਾਹ ਲੈ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ 'ਚ 3 ਤੋਂ 5 ਡਿਗਰੀ ਤੱਕ ਦੀ ਕਮੀ ਆ ਸਕਦੀ ਹੈ ਅਤੇ ਪ੍ਰੀ-ਮਾਨਸੂਨ ਵੀ ਦਸਤਕ ਦੇ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਇਸ ਵਾਰ ਮਾਨਸੂਨ ਦੌਰਾਨ ਬਾਰਸ਼ ਵਧੀਆ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕੀਤਾ ਪ੍ਰਦਰਸ਼ਨ
NEXT STORY