ਲੁਧਿਆਣਾ(ਸਲੂਜਾ) : ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਅੰਦਰ ਆਉਣ ਵਾਲੇ 48 ਘੰਟਿਆਂ 'ਚ 50 ਤੋਂ 60 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲੇਗੀ ਅਤੇ ਅਤੇ ਗਰਜ਼ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਮੌਸਮ ਦੇ ਮਿਜ਼ਾਜ ਸਬੰਧੀ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ 'ਚ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸ਼ਰਮਨਾਕ ਘਟਨਾ, ਕੂੜੇਦਾਨ 'ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼
ਡਾਇਰੈਕਟਰ ਮੌਸਮ ਵਿਭਾਗ ਚੰਡੀਗੜ੍ਹ ਨੇ ਦੱਸਿਆ ਕਿ 14 ਅਤੇ 15 ਮਈ ਨੂੰ ਪੰਜਾਬ ਅਤੇ ਹਰਿਆਣਾ ਅੰਦਰ ਪੱਛਮੀ ਚੱਕਰਵਾਤ ਦੇ ਇਕ ਵਾਰ ਫਿਰ ਤੋਂ ਸਰਗਰਮ ਹੋਣ ਦੇ ਕਾਰਨ ਧੂੜ ਭਰੀ ਹਨ੍ਹੇਰੀ ਚੱਲੇਗੀ ਅਤੇ ਬੱਦਲਾਂ ਦੇ ਗਰਜਣ ਦੇ ਨਾਲ-ਨਾਲ ਮੀਂਹ ਵੀ ਪੈ ਸਕਦਾ। ਇਹ ਵੀ ਦੱਸਿਆ ਗਿਆ ਹੈ ਕਿ ਪੰਜਾਬ ਦੇ ਕੁਝ ਇਲਾਕਿਆਂ ਅੰਦਰ 16 ਮਈ ਨੂੰ ਵੀ ਬਾਰਸ਼ ਦਸਤਕ ਦੇ ਸਕਦੀ ਹੈ। ਜੇਕਰ ਪੰਜਾਬ ਦੇ ਲੁਧਿਆਣਾ ਸ਼ਹਿਰ ਦੀ ਗੱਲ ਕਰੀਏ ਤਾਂ ਸਵੇਰ ਤੋਂ ਲੈ ਕੇ ਦੁਪਹਿਰ ਤੱਕ ਅਸਮਾਨ 'ਤੇ ਬੱਦਲ ਛਾਏ ਰਹੇ ਅਤੇ ਹਵਾਵਾਂ ਚੱਲਣ ਦੇ ਨਾਲ ਹੀ ਕੁਝ ਇਲਾਕਿਆਂ 'ਚ ਬਾਰਸ਼ ਵੀ ਹੋਈ।
ਇਹ ਵੀ ਪੜ੍ਹੋ : ਕੋਰੋਨਾ ਕਹਿਰ : ਪੰਜਾਬ ਸਰਕਾਰ ਵੱਲੋਂ 'ਰੈਂਡਮ ਟੈਸਟਿੰਗ' ਜਲਦ ਸ਼ੁਰੂ ਕਰਨ ਦੀ ਸੰਭਾਵਨਾ
ਪ੍ਰਵਾਸੀ ਮਜ਼ਦੂਰਾਂ ਨੂੰ ਗ੍ਰਹਿ ਸੂਬਿਆਂ 'ਚ ਭੇਜਣ ਦੇ ਖਰਚ 'ਤੇ ਹੋਣ ਲੱਗੀ ਸਿਆਸਤ
NEXT STORY