ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਪਿੰਡ ਕਬੀਰਪੁਰ ਵਿਚੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਬੀਰਪੁਰ ਵਿਚ ਨਹਾਉਂਦੇ ਸਮੇਂ ਪ੍ਰਵਾਸੀ ਮਜ਼ਦੂਰਾਂ ਨਾਲ ਸਬੰਧਤ ਇਕ 3 ਸਾਲ ਦਾ ਛੋਟਾ ਬੱਚਾ ਟਿਊਬਵੈੱਲ ਦੇ ਪਾਣੀ ਦੀ ਪਾਈਪ ਲਾਈਨ ਵਿਚ ਡਿੱਗ ਕੇ ਫਸ ਗਿਆ। ਉਕਤ ਬੱਚੇ ਨੂੰ ਕਰੀਬ ਇਕ ਘੰਟੇ ਕੜੀ ਮਸ਼ੱਕਤ ਤੋਂ ਬਾਅਦ ਨੇੜੇ ਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਰਾਹਤ ਕਾਰਜ ਚਲਾ ਕੇ ਸਹੀ ਸਲਾਮਤ ਕੱਢ ਲਿਆ ਗਿਆ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦੇ 100 ਦਿਨ ਪੂਰੇ, ਜਾਣੋ ਹੁਣ ਤੱਕ CM ਭਗਵੰਤ ਮਾਨ ਵੱਲੋਂ ਲਏ ਗਏ ਫ਼ੈਸਲਿਆਂ ਬਾਰੇ
ਬੱਚੇ ਦੀ ਪਛਾਣ ਰਾਜਬੀਰ ਪੁੱਤਰ ਕ੍ਰਿਸ਼ਨਾ ਦੇ ਰੂਪ ਵਿਚ ਹੋਈ ਹੈ, ਜਿਸ ਦੇ ਪਰਿਵਾਰਕ ਮੈਂਬਰ ਮੰਡੀ ਵਿਚ ਕੰਮ ਕਰਦੇ ਸਨ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮੁੱਢਲੀ ਸਹਾਇਤਾ ਦੇ ਕੇ ਉਸ ਨੂੰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ: ਸਪੋਰਟਸ ਕਾਲਜ ਦੇ ਬਾਹਰ ਦੋ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪ੍ਰੇਮ ’ਚ ਫਸੀ ਭਾਰਤੀ ਲੜਕੀ ਪਾਕਿ ਵਿਖੇ ਵਿਆਹ ਕਰਵਾਉਣ ਜਾਂਦੀ ਅਟਾਰੀ ਸਰਹੱਦ ’ਤੇ ਕਾਬੂ
NEXT STORY