ਲੁਧਿਆਣਾ (ਰਾਜ)- ਪੰਜਾਬ 'ਚ ਦਰਦਨਾਕ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਲੁਧਿਆਣਾ ਦੇ ਪਿੰਡ ਪੱਦੀ ਨੇੜੇ ਆਪਣੀ ਮਾਂ ਨਾਲ ਘਰ ਜਾ ਰਹੇ ਨੌਜਵਾਨ ਦੀ ਬਾਈਕ ਨੂੰ ਇਕ ਓਵਰ ਸਪੀਡ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ। ਹਾਦਸੇ ’ਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਹਾਦਸੇ ਮਗਰੋਂ ਡਰਾਈਵਰ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
ਸੂਚਨਾ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਭਾਲ ਲਈ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਭੂਆ ਕੋਲ ਆਏ ਮੁੰਡੇ ਦੇ ਦੋਸਤ ਹੀ ਬਣ ਗਏ 'ਵੈਰੀ', ਬੰਦ ਕੋਠੀ 'ਚੋਂ ਅਜਿਹੀ ਹਾਲਤ 'ਚ ਮਿਲੀ ਲਾਸ਼, ਕਿ...
ਪੁਲਸ ਸ਼ਿਕਾਇਤ ’ਚ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਦਲਜੀਤ ਸਿੰਘ ਆਪਣੀ ਮਾਤਾ ਕੁਲਦੀਪ ਕੌਰ ਨਾਲ ਮੋਟਰਸਾਈਕਲ ’ਤੇ ਨਾਨਕੇ ਪਿੰਡ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ, ਜਦਕਿ ਉਹ ਐਕਟਿਵਾ ’ਤੇ ਵਾਪਸ ਆ ਰਿਹਾ ਸੀ।
ਇਸ ਦੌਰਾਨ ਜਦੋਂ ਉਹ ਦੇਰ ਸ਼ਾਮ ਪਿੰਡ ਪੱਦੀ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਭਰਾ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਗਿਆ ਤੇ ਉਸ ਦੇ ਭਰਾ ਦੇ ਸਿਰ ’ਤੇ ਡੂੰਘੀ ਸੱਟ ਲੱਗ ਗਈ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਉਸ ਦੀ ਮਾਂ ਕੁਲਦੀਪ ਕੌਰ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਅਜੇ ਤੱਕ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ। ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਕੇ ਮੁਲਜ਼ਮਾਂ ਨੂੰ ਟ੍ਰੇਸ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸਿਰ ’ਤੇ 'ਕਫ਼ਨ' ਬੰਨ੍ਹ ਸ਼ੰਭੂ ਤੋਂ ਦਿੱਲੀ ਪੈਦਲ ਚੱਲੇਗਾ ਕਿਸਾਨਾਂ ਦਾ ਜਥਾ, ਚਾਰ ਪੜ੍ਹਾਵਾਂ ’ਤੇ ਰੁਕ ਕੇ ਠੰਡ ’ਚ ਕੱਟੇਗਾ ਰਾਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਰ ’ਤੇ 'ਕਫ਼ਨ' ਬੰਨ੍ਹ ਸ਼ੰਭੂ ਤੋਂ ਦਿੱਲੀ ਪੈਦਲ ਚੱਲੇਗਾ ਕਿਸਾਨਾਂ ਦਾ ਜਥਾ, ਚਾਰ ਪੜ੍ਹਾਵਾਂ ’ਤੇ ਰੁਕ ਕੇ ਠੰਡ ’ਚ ਕੱਟੇਗ
NEXT STORY