ਲੁਧਿਆਣਾ (ਰਾਮ) : ਮੁੰਡੀਆਂ ਕਲਾਂ ਇਲਾਕੇ ਦੇ ਗੁਰੂ ਨਾਨਕ ਨਗਰ ਵਿਚ ਏ. ਟੀ. ਐੱਮ. ਕਾਰਡ ਬਦਲ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਜਸਵੀਰ ਕੌਰ ਮੁਤਾਬਕ ਉਹ 29 ਤਰੀਕ ਨੂੰ ਬਿੱਲ ਭਰਨ ਲਈ ਏ. ਟੀ. ਐੱਮ. ’ਤੇ ਗਈ ਸੀ। ਨਕਦ ਪੈਸੇ ਨਾ ਹੋਣ ਕਾਰਨ ਉਨ੍ਹਾਂ ਨੇ ਏ. ਟੀ. ਐੱਮ. ਜ਼ਰੀਏ ਰੁਪਏ ਕਢਵਾਉਣ ਦਾ ਫੈਸਲਾ ਕੀਤਾ। ਪੀੜਤਾ ਨੇ ਦੱਸਿਆ ਕਿ ਉਸ ਸਮੇਂ ਏ. ਟੀ. ਐੱਮ. ਬੂਥ ਵਿਚ 3 ਨੌਜਵਾਨ ਮੌਜੂਦ ਸਨ। ਰੁਪਏ ਕਢਵਾਉਣ ਤੋਂ ਬਾਅਦ ਉਨ੍ਹਾਂ ਵਿਚੋਂ ਇਕ ਨੌਜਵਾਨ ਨੇ ਜਲਦਬਾਜ਼ੀ ਦਿਖਾਉਂਦੇ ਹੋਏ ਉਨ੍ਹਾਂ ਦਾ ਏ. ਟੀ. ਐੱਮ. ਕਾਰਡ ਲੈਣ ਦਾ ਯਤਨ ਕੀਤਾ, ਜੋ ਉਨ੍ਹਾਂ ਦੇ ਹੱਥੋਂ ਡਿੱਗ ਗਿਆ। ਇਸੇ ਦੌਰਾਨ ਚਲਾਕੀ ਨਾਲ ਉਨ੍ਹਾਂ ਦਾ ਕਾਰਡ ਬਦਲ ਦਿੱਤਾ ਗਿਆ ਪਰ ਉਸ ਸਮੇਂ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਹੋਇਆ।
ਇਹ ਵੀ ਪੜ੍ਹੋ : ਇਨ੍ਹਾਂ 9 ਵੱਡੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ... ਸੂਬੇ 'ਚ ਦਹਿਸ਼ਤ ਦਾ ਮਾਹੌਲ
3 ਦਿਨ ਬਾਅਦ ਜਦੋਂ ਪੀੜਤਾ ਨੇ ਆਪਣੇ ਬੈਂਕ ਖਾਤੇ ਦੀ ਜਾਣਕਾਰੀ ਲਈ ਤਾਂ ਠੱਗੀ ਦਾ ਖੁਲਾਸਾ ਹੋਇਆ। ਜਾਂਚ ਵਿਚ ਸਾਹਮਣੇ ਆਇਆ ਕਿ ਉਨ੍ਹਾਂ ਦੇ ਖਾਤੇ ’ਚੋਂ ਕੁੱਲ 76 ਹਜ਼ਾਰ ਰੁਪਏ ਕੱਢੇ ਜਾ ਚੁੱਕੇ ਸਨ, ਜਿਨ੍ਹਾਂ ਨੂੰ ਵੱਖ-ਵੱਖ ਟ੍ਰਾਂਜੈਕਸ਼ਨਾਂ ਵਿਚ 10-10 ਹਜ਼ਾਰ ਰੁਪਏ ਕਰ ਕੇ ਕਢਵਾਇਆ ਗਿਆ ਸੀ। ਇਸ ਤੋਂ ਬਾਅਦ ਪੀੜਤਾ ਨੇ ਥਾਣੇ ਵਿਚ ਸ਼ਿਕਾਇਤ ਦਿੱਤੀ ਪਰ ਦੋਸ਼ ਹੈ ਕਿ ਉਸ ਸਮੇਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਔਰਤ ਨੇ ਆਪਣੇ ਮੁਹੱਲੇ ਅਤੇ ਗਲੀ ਦੇ ਨੌਜਵਾਨਾਂ ਦੀ ਮਦਦ ਨਾਲ ਮੁਲਜ਼ਮ ਦਾ ਪਤਾ ਲਗਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਮੁਹੱਲੇ ਦੇ ਲੜਕੇ ਲਗਾਤਾਰ ਏ. ਟੀ. ਐੱਮ. ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਨਿਗਰਾਨੀ ਰੱਖਦੇ ਰਹੇ। 18 ਦਸੰਬਰ ਨੂੰ ਉਨ੍ਹਾਂ ਹੀ ਨੌਜਵਾਨਾਂ ਨੇ ਇਕ ਸ਼ੱਕੀ ਨੌਜਵਾਨ ਨੂੰ ਇਲਾਕੇ ਵਿਚ ਘੁੰਮਦੇ ਦੇਖਿਆ।
ਲੋਕਾਂ ਨੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਦੇ ਕੋਲੋਂ ਏ. ਟੀ. ਐੱਮ. ਕਾਰਡ ਬਰਾਮਦ ਹੋਇਆ। ਇਸ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਨੇ ਮੁਲਜ਼ਮ ਦੀ ਕੁੱਟਮਾਰ ਵੀ ਕਰ ਦਿੱਤੀ। ਬਾਅਦ ਵਿਚ ਨੌਜਵਾਨਾਂ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਮਾਮਲੇ ਦੀ ਸੂਚਨਾ ਜਮਾਲਪੁਰ ਥਾਣਾ ਪੁਲਸ ਨੂੰ ਦਿੱਤੀ ਗਈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸ਼ਿਕਾਇਤ ਦੇ ਆਧਾਰ ’ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
'ਨਹੀਂ ਰੁਕੇਗੀ CBI ਜਾਂਚ', ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਬਿਆਨ
NEXT STORY