ਬਠਿੰਡਾ(ਅਮਿਤ ਸ਼ਰਮਾ)—ਮਾਨਸਾ ਇਲਾਕੇ 'ਚ ਖੇਤੀ ਕਰਨ ਵਾਲੇ ਜ਼ਿਆਦਾਤਰ ਕਿਸਾਨ ਆਪਣੀ ਮਿਹਨਤ ਨੂੰ ਚਿੱਟੀ ਮੱਖੀ ਦੇ ਹੱਥੋਂ ਉਜੜਦਾ ਦੇਖ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਨ੍ਹਾਂ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਹੋਣ ਦੀ ਅਪੀਲ ਕੀਤੀ ਹੈ। ਮਨਪ੍ਰੀਤ ਸਿੰਘ ਬਾਦਲ ਮੁਤਾਬਕ ਖੇਤੀਬਾੜੀ ਮਾਹਰਾਂ ਦੀ ਇਕ ਟੀਮ ਚਿੱਟੀ ਮੱਖੀ ਤੋਂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸੇ ਤਰ੍ਹਾਂ ਪਿਛਲੇ ਸਾਲ ਵੀ ਚਿੱਟੀ ਮੱਖੀ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਸੀ। ਸੋ ਹੁਣ ਜ਼ਰੂਰਤ ਹੈ ਕਿ ਕਿਸਾਨਾਂ ਨੂੰ ਸਹੀ ਕੀਟਨਾਸ਼ਕ ਦਵਾਈਆਂ ਦਾ ਪ੍ਰਬੰਧ ਕਰਵਾਉਣ ਦੀ ਤਾਂ ਜੋ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ 'ਤੇ ਨਕੇਲ ਕੱਸੀ ਜਾਵੇ।
15 ਬੋਤਲਾਂ ਸਰਾਬ ਸਮੇਤ 1 ਨੌਜਵਾਨ ਕਾਬੂ
NEXT STORY